ਬੈਂਗਲੁਰੂ : ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਨੂੰ ਮਾਰੀ ਗੋਲੀ, ਮੌਤ
Tuesday, Sep 05, 2017 - 09:22 PM (IST)

ਬੈਂਗਲੁਰੂ- ਮੰਗਲਵਾਰ ਰਾਤ ਪ੍ਰਸਿੱਧ ਕੰਨੜ ਪੱਤਰਕਾਰ ਅਤੇ ਲੰਕਾਸ਼ ਮੈਗਜ਼ੀਨ ਦੀ ਸੰਪਾਦਕ ਗੌਰੀ ਲੰਕੇਸ਼ ਨੂੰ ਬੈਂਗਲੁਰੂ 'ਚ ਉਨ੍ਹਾਂ ਦੇ ਘਰ ਬਾਹਰ ਗੋਲੀ ਮਾਰ ਦਿੱਤੀ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਗੌਰੀ ਦੇ ਘਰ ਦੇ ਬਾਹਰ ਉਨ੍ਹਾਂ ਨੂੰ ਤਕਰੀਬਨ 8:30 ਵਜੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਵਲੋਂ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।