ਬੈਂਗਲੁਰੂ ਹਵਾਈ ਅੱਡੇ ਤੋਂ ਉਡਾਣ ਭਰਨ ਅਤੇ ਲੈਂਡ ਹੋਣ ਵਾਲੀਆਂ 44 ਉਡਾਣਾਂ ਹੋਈਆਂ ਰੱਦ
Friday, Sep 29, 2023 - 01:00 PM (IST)
ਬੈਂਗਲੁਰੂ : ਬੈਂਗਲੁਰੂ ਹਵਾਈ ਅੱਡੇ ਤੋਂ ਉਡਾਣ ਭਰਨ ਅਤੇ ਉਤਰਨ ਵਾਲੀਆਂ 44 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਾਵੇਰੀ ਨਦੀ ਦਾ ਪਾਣੀ ਗੁਆਂਢੀ ਰਾਜ ਤਾਮਿਲਨਾਡੂ ਨੂੰ ਛੱਡਣ ਦੇ ਵਿਰੋਧ ਵਿੱਚ ਕੰਨੜ ਸੰਗਠਨਾਂ ਦੀ ਇੱਕ ਪ੍ਰਮੁੱਖ ਸੰਸਥਾ ਕੰਨੜ ਓਕਕੁਟਾ ਦੁਆਰਾ ਦਿੱਤੇ ਰਾਜ ਵਿਆਪੀ ਬੰਦ ਦੇ ਸੱਦੇ ਦਰਮਿਆਨ ਸ਼ੁੱਕਰਵਾਰ ਨੂੰ ਬੈਂਗਲੁਰੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲਗਭਗ 44 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਕੌਮਾਂਤਰੀ ਬਾਜ਼ਾਰ ’ਚ ਰਿਕਾਰਡ ਮਹਿੰਗੀ ਹੋਈ ਖੰਡ, 12 ਸਾਲਾਂ ਦੇ ਉੱਚ ਪੱਧਰ ’ਤੇ ਪੁੱਜੀਆਂ ਕੀਮਤਾਂ
ਵੇਰਵਿਆਂ ਅਨੁਸਾਰ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਡਾਣਾਂ ਸੰਚਾਲਨ ਕਾਰਨਾਂ ਕਰਕੇ ਰੱਦ ਕੀਤੀਆਂ ਗਈਆਂ ਸਨ ਅਤੇ ਯਾਤਰੀਆਂ ਨੂੰ ਸਮੇਂ ਸਿਰ ਇਸ ਬਾਰੇ ਸੂਚਿਤ ਕੀਤਾ ਗਿਆ ਸੀ। ਹਾਲਾਂਕਿ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਰਨਾਟਕ ਬੰਦ ਦੇ ਪ੍ਰਭਾਵ ਕਾਰਨ ਉਡਾਣਾਂ ਨੂੰ ਰੱਦ ਕਰਨਾ ਪਿਆ ਕਿਉਂਕਿ ਬਹੁਤ ਸਾਰੇ ਯਾਤਰੀਆਂ ਨੇ ਆਪਣੀਆਂ ਟਿਕਟਾਂ ਰੱਦ ਕਰ ਦਿੱਤੀਆਂ ਸਨ। ਦੂਜੇ ਪਾਸੇ ਪ੍ਰਦਰਸ਼ਨ ਕਰਨ ਲਈ ਹਵਾਈ ਅੱਡੇ ਦੇ ਕੰਪਲੈਕਸ ਵਿੱਚ ਦਾਖਲ ਹੋਏ ਪੰਜ ਕੰਨੜ ਸਮਰਥਕ ਕਾਰਕੁੰਨਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਇਹ ਵੀ ਪੜ੍ਹੋ : 1 ਅਕਤੂਬਰ ਤੋਂ ਹੋਵੇਗੀ ਝੋਨੇ ਦੀ ਖ਼ਰੀਦ, ਸਟੋਰੇਜ ਦੀ ਘਾਟ ਨਾਲ ਜੂਝ ਰਹੀ FCI
ਇਹ ਵੀ ਪੜ੍ਹੋ : ਅਫਗਾਨ ਕਰੰਸੀ ਦਾ ਸੰਸਾਰ ’ਚ ਵਧੀਆ ਪ੍ਰਦਰਸ਼ਨ, ਸਤੰਬਰ ਤਿਮਾਹੀ ’ਚ ਕਈ ਦੇਸ਼ਾਂ ਨੂੰ ਪਛਾੜਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8