ਬੰਗਲਾਦੇਸ਼ : ਕਤਲ ਦੇ ਦੋਸ਼ਾਂ ਮਗਰੋਂ ਸੰਸਦ ਦੀ ਸਪੀਕਰ ਸ਼ਿਰੀਨ ਨੇ ਦਿੱਤਾ ਅਸਤੀਫਾ

Monday, Sep 02, 2024 - 10:42 PM (IST)

ਬੰਗਲਾਦੇਸ਼ : ਕਤਲ ਦੇ ਦੋਸ਼ਾਂ ਮਗਰੋਂ ਸੰਸਦ ਦੀ ਸਪੀਕਰ ਸ਼ਿਰੀਨ ਨੇ ਦਿੱਤਾ ਅਸਤੀਫਾ

ਢਾਕਾ : ਬੰਗਲਾਦੇਸ਼ ਦੀ ਸੰਸਦ ਦੀ ਸਪੀਕਰ ਸ਼ਿਰੀਨ ਸ਼ਰਮੀਨ ਚੌਧਰੀ ਨੇ ਸੋਮਵਾਰ ਨੂੰ ਅਸਤੀਫਾ ਦੇ ਦਿੱਤਾ। ਕਰੀਬ ਚਾਰ ਹਫ਼ਤੇ ਪਹਿਲਾਂ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸਦਨ ਨੂੰ ਭੰਗ ਕਰ ਦਿੱਤਾ ਸੀ। ਰਾਸ਼ਟਰਪਤੀ ਭਵਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੌਧਰੀ ਨੇ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। 

ਉਨ੍ਹਾਂ ਦਾ ਅਸਤੀਫਾ ਅਜਿਹੇ ਸਮੇਂ 'ਚ ਆਇਆ ਹੈ, ਜਦੋਂ ਉਨ੍ਹਾਂ 'ਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦੌਰਾਨ ਇਕ ਜੌਹਰੀ ਦੀ ਹੱਤਿਆ ਦੇ ਮਾਮਲੇ 'ਚ ਦੋਸ਼ ਲੱਗੇ ਹਨ। ਚੌਧਰੀ ਤੋਂ ਇਲਾਵਾ ਅਵਾਮੀ ਲੀਗ ਦੇ ਨੇਤਾਵਾਂ ਅਤੇ ਹਸੀਨਾ ਦੀ ਅਗਵਾਈ ਵਾਲੀ ਸਰਕਾਰ 'ਚ ਮੰਤਰੀ ਰਹੇ ਕਈ ਲੋਕਾਂ 'ਤੇ ਭ੍ਰਿਸ਼ਟਾਚਾਰ ਅਤੇ ਹੱਤਿਆ ਸਮੇਤ ਕਈ ਦੋਸ਼ਾਂ ਤਹਿਤ ਕੇਸ ਦਰਜ ਹਨ। ਹਸੀਨਾ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਦੇਸ਼ ਛੱਡਣ ਤੋਂ ਬਾਅਦ ਅਵਾਮੀ ਲੀਗ ਦੇ ਕਈ ਨੇਤਾਵਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।


author

Baljit Singh

Content Editor

Related News