ਬੰਗਲਾਦੇਸ਼ ਦੀ ਸਰਹੱਦ ’ਤੇ ਵਾੜ ਲਾਉਣ ਲਈ BSF ਨੂੰ ਮਿਲੇਗੀ ਜ਼ਮੀਨ, ਬੰਗਾਲ ਦੀ BJP ਸਰਕਾਰ ਦਾ ਫੈਸਲਾ

Tuesday, May 12, 2026 - 07:30 AM (IST)

ਬੰਗਲਾਦੇਸ਼ ਦੀ ਸਰਹੱਦ ’ਤੇ ਵਾੜ ਲਾਉਣ ਲਈ BSF ਨੂੰ ਮਿਲੇਗੀ ਜ਼ਮੀਨ, ਬੰਗਾਲ ਦੀ BJP ਸਰਕਾਰ ਦਾ ਫੈਸਲਾ

ਕੋਲਕਾਤਾ (ਭਾਸ਼ਾ) - ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸ਼ੁਭੇਂਦੂ ਅਧਿਕਾਰੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਬੰਗਲਾਦੇਸ਼ ਨਾਲ ਲੱਗਦੀ ਸਰਹੱਦ ’ਤੇ ਵਾੜ ਲਾਉਣ ਲਈ ਬੀ. ਐੱਸ. ਐੱਫ. ਨੂੰ ਜ਼ਮੀਨ ਦੇਣ ਸਬੰਧੀ ਮਨਜ਼ੂਰੀ ਦੇ ਦਿੱਤੀ ਹੈ। ਸੋਮਵਾਰ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਅਹਿਮ ਆਯੁਸ਼ਮਾਨ ਭਾਰਤ ਸਿਹਤ ਯੋਜਨਾ ਤੇ ਕਈ ਹੋਰ ਯੋਜਨਾਵਾਂ ਨੂੰ ਲਾਗੂ ਕੀਤਾ ਜਾਏਗਾ। ਆਯੁਸ਼ਮਾਨ ਭਾਰਤ ਯੋਜਨਾ ਅਧੀਨ ਗਰੀਬ ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਨੂੰ ਡਾਕਟਰੀ ਇਲਾਜ ਲਈ 5-5 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾਂਦਾ ਹੈ। 

ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ ਵੱਲ ਵੀ..!

ਦੱਸ ਦੇਈਏ ਕਿ ਇਸ ਮੀਟਿੰਗ ਵਿਚ ਸਹੁੰ ਚੁੱਕਣ ਵਾਲੇ 5 ਮੰਤਰੀ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਬੰਗਾਲ ਦੇ ਸਰਹੱਦੀ ਜ਼ਿਲਿਆਂ ਦੀ ਲਗਾਤਾਰ ਬਦਲਦੀ ਆਬਾਦੀ ਦੇ ਪਿਛੋਕੜ ’ਚ ਸਾਡੀ ਕੈਬਨਿਟ ਨੇ ਬੰਗਲਾਦੇਸ਼ ਨਾਲ ਲੱਗਦੀ ਸਰਹੱਦ ’ਤੇ ਵਾੜ ਲਾਉਣ ਲਈ ਜ਼ਰੂਰੀ ਜ਼ਮੀਨ ਬੀ. ਐੱਸ. ਐੱਫ. ਨੂੰ ਤਬਦੀਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਸਕੱਤਰ ਤੇ ਭੂਮੀ ਮਾਲ ਵਿਭਾਗ ਦੇ ਸੂਬਾਈ ਸਕੱਤਰ ਨੂੰ 45 ਦਿਨਾਂ ਅੰਦਰ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ ਗਿਆ ਹੈ। ਪਿਛਲੀ ਸਰਕਾਰ ’ਤੇ ਬੀ. ਐੱਨ. ਐੱਸ. ਨੂੰ ਅਧਿਕਾਰਤ ਤੌਰ ’ਤੇ ਲਾਗੂ ਨਾ ਕਰ ਕੇ ਸੰਵਿਧਾਨ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਕੈਬਨਿਟ ਮੀਟਿੰਗ ਨੇ ਸੂਬੇ ’ਚ ਨਵੇਂ ਅਪਰਾਧਿਕ ਕਾਨੂੰਨ ਨੂੰ ਲਾਗੂ ਕਰਨ ਨੂੰ ਅਧਿਕਾਰਤ ਤੌਰ ’ਤੇ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ - ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ ਮਚੀ ਭਾਜੜ, ਨੇਪਾਲ ਏਅਰਪੋਰਟ 'ਤੇ ਵੱਡਾ ਹਾਦਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News