ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ''ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਦੀ PM ਪਹੁੰਚੇ ਨਵੀਂ ਦਿੱਲੀ

06/08/2024 4:07:17 PM

ਨਵੀਂ ਦਿੱਲੀ (ਭਾਸ਼ਾ)- ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 9 ਜੂਨ ਨੂੰ ਪ੍ਰਧਾਨ ਮੰਤਰੀ ਵਜੋਂ ਐੱਨ.ਡੀ.ਏ. ਸੰਸਦੀ ਦਲ ਦੇ ਨੇਤਾ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਅੱਜ ਦੁਪਹਿਰ ਨਵੀਂ ਦਿੱਲੀ ਪਹੁੰਚੀ। ਵਿਦੇਸ਼ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ 'ਤੇ ਸੂਚਿਤ ਕੀਤਾ ਸੀ ਕਿ ਸਹੁੰ ਚੁੱਕ ਸਮਾਰੋਹ 'ਚ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ 7 ਦੇਸ਼ਾਂ ਦੇ ਨੇਤਾ ਸ਼ਾਮਲ ਹੋਣਗੇ। ਵਿਦੇਸ਼ ਮੰਤਰਾਲਾ ਮੁਤਾਬਕ ਸਹੁੰ ਚੁੱਕ ਸਮਾਗਮ 'ਚ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਮਾ ਕਮਲ ਦਹਿਲ 'ਪ੍ਰਚੰਡ' ਸ਼ਾਮਲ ਹੋਣਗੇ। ਦੱਸਿਆ ਗਿਆ ਹੈ ਕਿ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜਗਨਨਾਥ, ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਅਤੇ ਸੇਸ਼ੇਲਸ ਦੇ ਉੱਪ ਰਾਸ਼ਟਰਪਤੀ ਅਹਿਮਦ ਅਫਿਕ ਨੇ ਵੀ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਭਾਰਤ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਦੁਪਹਿਰ ਨਵੀਂ ਦਿੱਲੀ ਪਹੁੰਚ ਗਈ। ਇਸ ਦੇ ਨਾਲ ਹੀ ਅਫੀਕ ਦੇ ਵੀ ਅੱਜ ਇੱਥੇ ਪੁੱਜਣ ਦੀ ਸੰਭਾਵਨਾ ਹੈ ਅਤੇ ਹੋਰ ਆਗੂ ਵੀ ਐਤਵਾਰ ਨੂੰ ਇੱਥੇ ਆਉਣਗੇ। ਸੰਭਾਵਨਾ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਬਾਅਦ ਨਰਿੰਦਰ ਮੋਦੀ ਭਾਰਤ ਦੌਰੇ 'ਤੇ ਆਏ ਨੇਤਾਵਾਂ ਨਾਲ ਵੱਖਰੀ ਮੀਟਿੰਗ ਕਰਨਗੇ। ਭਾਰਤ ਅਤੇ ਮਾਲਦੀਵ ਦੇ ਤਣਾਅਪੂਰਨ ਸਬੰਧਾਂ ਦੇ ਵਿਚਕਾਰ ਮੋਦੀ ਦੇ ਸਹੁੰ ਚੁੱਕ ਸਮਾਗਮ 'ਚ ਮੁਈਜ਼ੂ ਦਾ ਸ਼ਾਮਲ ਹੋਣਾ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

PunjabKesari

ਚੀਨ ਦੇ ਸਮਰਥਕ ਮੰਨੇ ਜਾਂਦੇ ਮੁਈਜ਼ੂ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਸਾਲ ਨਵੰਬਰ ਤੋਂ ਭਾਰਤ ਅਤੇ ਮਾਲਦੀਵ ਦੇ ਸਬੰਧ ਤਣਾਅਪੂਰਨ ਬਣੇ ਹੋਏ ਹਨ। ਸਹੁੰ ਚੁੱਕਣ ਤੋਂ ਕੁਝ ਘੰਟੇ ਬਾਅਦ ਮੁਹੰਮਦ ਮੁਈਜ਼ੂ ਨੇ ਉੱਥੇ ਤਾਇਨਾਤ ਭਾਰਤੀ ਫੌਜ ਦੇ ਜਵਾਨਾਂ ਨੂੰ ਆਪਣੇ ਦੇਸ਼ ਵਾਪਸ ਜਾਣ ਦਾ ਨਿਰਦੇਸ਼ ਦਿੱਤਾ ਸੀ, ਜਿਸ ਤੋਂ ਬਾਅਦ ਇਸ ਮਹੀਨੇ ਦੇ ਸ਼ੁਰੂ ਵਿਚ ਸੁਰੱਖਿਆ ਲਈ ਭਾਰਤੀ ਫੌਜੀ ਜਵਾਨਾਂ ਦੀ ਥਾਂ ਨਾਗਰਿਕਾਂ ਦੀ ਤਾਇਨਾਤੀ ਕੀਤੀ ਗਈ ਸੀ। ਵਿਦੇਸ਼ ਮੰਤਰਾਲਾ ਨੇ ਕਿਹਾ,"ਲੋਕ ਸਭਾ ਚੋਣਾਂ 2024 ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ 9 ਜੂਨ, 2024 ਨੂੰ ਤੈਅ ਕੀਤਾ ਗਿਆ ਹੈ।" ਇਸ ਮੌਕੇ 'ਤੇ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਨੇਤਾਵਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਗਿਆ ਹੈ।'' ਇਸ 'ਚ ਕਿਹਾ ਗਿਆ ਹੈ,''ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਤੋਂ ਇਲਾਵਾ ਸਾਰੇ ਨੇਤਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਆਯੋਜਿਤ ਦਾਵਤ 'ਚ ਵੀ ਸ਼ਾਮਲ ਹੋਣਗੇ। ਰਾਸ਼ਟਰਪਤੀ ਭਵਨ ਵਿਖੇ ਵੀ ਸ਼ਿਰਕਤ ਕਰਨਗੇ। ਸਹੁੰ ਚੁੱਕ ਸਮਾਗਮ ਐਤਵਾਰ ਸ਼ਾਮ 7 ਵਜੇ ਰਾਸ਼ਟਰਪਤੀ ਭਵਨ ਵਿਚ ਹੋਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News