ਨਵੇਂ ਯੁੱਗ ਦੀ ਸ਼ੁਰੂਆਤ ! ਅੱਜ PM ਅਹੁਦੇ ਦੀ ਸਹੁੰ ਚੁੱਕਣਗੇ ਤਾਰਿਕ ਰਹਿਮਾਨ, ਓਮ ਬਿਰਲਾ ਕਰਨਗੇ ਸ਼ਿਰਕਤ

Tuesday, Feb 17, 2026 - 01:36 PM (IST)

ਨਵੇਂ ਯੁੱਗ ਦੀ ਸ਼ੁਰੂਆਤ ! ਅੱਜ PM ਅਹੁਦੇ ਦੀ ਸਹੁੰ ਚੁੱਕਣਗੇ ਤਾਰਿਕ ਰਹਿਮਾਨ, ਓਮ ਬਿਰਲਾ ਕਰਨਗੇ ਸ਼ਿਰਕਤ

ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਵਿੱਚ ਇੱਕ ਨਵੇਂ ਸਿਆਸੀ ਯੁੱਗ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਾਰਿਕ ਰਹਿਮਾਨ ਨੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅੱਜ ਸਹੁੰ ਚੁੱਕਣਗੇ ਢਾਕਾ ਵਿੱਚ ਆਯੋਜਿਤ ਇਸ ਸ਼ਾਨਦਾਰ ਸਹੁੰ ਚੁੱਕ ਸਮਾਗਮ ਵਿੱਚ ਕਈ ਦੇਸ਼ਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਇਸ ਸਮਾਗਮ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਭੇਜਿਆ ਗਿਆ ਸੀ, ਪਰ ਭਾਰਤ ਸਰਕਾਰ ਵੱਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਇਸ ਸਮਾਗਮ ਵਿੱਚ ਸ਼ਾਮਲ ਹੋਣ ਭੇਜਿਆ ਗਿਆ ਹੈ। ਉਨ੍ਹਾਂ ਨੇ ਭਾਰਤ ਵੱਲੋਂ ਬੰਗਲਾਦੇਸ਼ ਦੀ ਨਵੀਂ ਲੀਡਰਸ਼ਿਪ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਗੁਆਂਢੀ ਦੇਸ਼ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ- Epstein Files 'ਚ ਨਾਂ ਆਉਣ ਮਗਰੋਂ ਟਰੰਪ ਦਾ ਵੱਡਾ ਬਿਆਨ ! ਪੂਰੀ ਦੁਨੀਆ 'ਚ ਮਚ ਗਈ ਤੜਥੱਲੀ

ਜ਼ਿਕਰਯੋਗ ਹੈ ਕਿ ਤਾਰਿਕ ਰਹਿਮਾਨ, ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਦੇ ਪੁੱਤਰ ਹਨ। ਉਹ ਲੰਬੇ ਸਮੇਂ ਤੋਂ ਦੇਸ਼ 'ਚੋ ਬਾਹਰ ਰਹੇ ਸਨ। ਲੰਬੇ ਸਮੇਂ ਤੱਕ ਜਲਾਵਤਨੀ ਕੱਟਣ ਅਤੇ ਸਿਆਸੀ ਉਥਲ-ਪੁਥਲ ਤੋਂ ਬਾਅਦ ਉਨ੍ਹਾਂ ਦੀ ਸੱਤਾ ਵਿੱਚ ਵਾਪਸੀ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਮਾਹਿਰਾਂ ਅਨੁਸਾਰ, ਤਾਰਿਕ ਰਹਿਮਾਨ ਦੇ ਪ੍ਰਧਾਨ ਮੰਤਰੀ ਬਣਨ ਨਾਲ ਭਾਰਤ ਅਤੇ ਬੰਗਲਾਦੇਸ਼ ਦੇ ਸਬੰਧਾਂ ਵਿੱਚ ਇੱਕ ਨਵਾਂ ਮੋੜ ਆ ਸਕਦਾ ਹੈ। ਭਾਰਤ ਨੇ ਓਮ ਬਿਰਲਾ ਨੂੰ ਭੇਜ ਕੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਬੰਗਲਾਦੇਸ਼ ਵਿੱਚ ਲੋਕਤੰਤਰੀ ਸਥਿਰਤਾ ਅਤੇ ਆਪਸੀ ਸਹਿਯੋਗ ਨੂੰ ਤਰਜੀਹ ਦਿੰਦਾ ਹੈ। ਇਸ ਸਮਾਗਮ ਦੌਰਾਨ ਢਾਕਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਨਵੀਂ ਸਰਕਾਰ ਤੋਂ ਦੇਸ਼ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਦੀਆਂ ਵੱਡੀਆਂ ਉਮੀਦਾਂ ਲਗਾਈਆਂ ਜਾ ਰਹੀਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News