ਬੰਗਲਾਦੇਸ਼ ਦੀ PM ਸ਼ੇਖ ਹਸੀਨਾ 4 ਦਿਨ ਦੀ ਯਾਤਰਾ ’ਤੇ ਆਈ ਭਾਰਤ, ਦੋ-ਪੱਖੀ ਸਬੰਧਾਂ ’ਤੇ ਹੋਵੇਗੀ ਚਰਚਾ

Monday, Sep 05, 2022 - 03:03 PM (IST)

ਨਵੀਂ ਦਿੱਲੀ- ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੋਹਾਂ ਦੇਸ਼ਾਂ ਵਿਚਾਲੇ ਸਮੁੱਚੇ ਸਬੰਧਾਂ ਨੂੰ ਹੋਰ ਵਿਸਥਾਰ ਦੇਣ ਲਈ 4 ਦਿਨਾਂ ਦੌਰੇ ’ਤੇ ਸੋਮਵਾਰ ਨੂੰ ਭਾਪਤ ਪਹੁੰਚੀ। ਹਸੀਨਾ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਆਪਕ ਗੱਲਬਾਤ ਕਰੇਗੀ, ਜਿਸ ਤੋਂ ਬਾਅਦ ਦੋਹਾਂ ਪੱਖਾਂ ਵਿਚਾਲੇ ਰੱਖਿਆ, ਵਪਾਰ ਅਤੇ ਨਦੀ-ਪਾਣੀ ਵੰਡ ਦੇ ਖੇਤਰਾਂ ’ਚ ਸਹਿਯੋਗ ਨੂੰ ਹੁਲਾਰਾ ਦੇਣ ਲਈ ਉਪਾਵਾਂ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ।

PunjabKesari

ਨਵੀਂ ਦਿੱਲੀ ਪਹੁੰਚਣ 'ਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਦਾ ਹਵਾਈ ਅੱਡੇ 'ਤੇ ਕੇਂਦਰੀ ਮੰਤਰੀ ਦਰਸ਼ਨਾ ਜਰਦੋਸ਼ ਨੇ ਸਵਾਗਤ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ, ''ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਨਵੀਂ ਦਿੱਲੀ ਪਹੁੰਚਣ 'ਤੇ ਰੇਲ ਅਤੇ ਟੈਕਸਟਾਈਲ ਰਾਜ ਮੰਤਰੀ ਦਰਸ਼ਨਾ ਜਰਦੋਸ਼ ਨੇ ਨਿੱਘਾ ਸਵਾਗਤ ਕੀਤਾ। ਇਸ ਦੌਰੇ ਨਾਲ ਦੋਵਾਂ ਦੇਸ਼ਾਂ ਵਿਚਾਲੇ ਬਹੁਪੱਖੀ ਸਬੰਧਾਂ ਨੂੰ ਹੋਰ ਮਜ਼ਬੂਤੀ ਮਿਲੇਗੀ।’’ 

PunjabKesari

ਦੱਸ ਦੇਈਏ ਕਿ ਹਸੀਨਾ ਨੇ ਆਖਰੀ ਵਾਰ ਅਕਤੂਬਰ 2019 ਵਿਚ ਨਵੀਂ ਦਿੱਲੀ ਦਾ ਦੌਰਾ ਕੀਤਾ ਸੀ। ਪਿਛਲੇ ਮਹੀਨੇ ਭਾਰਤ ਅਤੇ ਬੰਗਲਾਦੇਸ਼ ਨੇ ਕੁਸ਼ਿਆਰਾ ਨਦੀ ਦੇ ਪਾਣੀ ਦੀ ਅੰਤਰਿਮ ਵੰਡ 'ਤੇ ਇਕ ਡਰਾਫਟ ਸਮਝੌਤੇ ਨੂੰ ਅੰਤਿਮ ਰੂਪ ਦਿੱਤਾ ਸੀ। ਸਮਝੌਤਾ ਮੰਗ ਪੱਤਰ (MoU) 'ਤੇ ਮੰਗਲਵਾਰ ਨੂੰ ਦਸਤਖਤ ਕੀਤੇ ਜਾਣੇ ਹਨ। 25 ਅਗਸਤ ਨੂੰ ਦਿੱਲੀ ਵਿਚ ਹੋਈ ਭਾਰਤ-ਬੰਗਲਾਦੇਸ਼ ਸੰਯੁਕਤ ਨਦੀਆਂ ਕਮਿਸ਼ਨ (JRC) ਦੀ 38ਵੀਂ ਮੰਤਰੀ ਪੱਧਰੀ ਮੀਟਿੰਗ |ਚ ਸਮਝੌਤੇ ਦੇ ਖਰੜੇ ਨੂੰ ਅੰਤਿਮ ਰੂਪ ਦਿੱਤਾ ਗਿਆ। ਭਾਰਤ ਅਤੇ ਬੰਗਲਾਦੇਸ਼ 54 ਦਰਿਆਵਾਂ ਨੂੰ ਸਾਂਝਾ ਕਰਦੇ ਹਨ, ਜਿਨ੍ਹਾਂ ਵਿਚੋਂ 7 ਦੀ ਪਛਾਣ ਤਰਜੀਹ ਦੇ ਆਧਾਰ ’ਤੇ  ਪਾਣੀ ਦੀ ਵੰਡ ਸਮਝੌਤਿਆਂ ਲਈ ਇਕ ਢਾਂਚਾ ਵਿਕਸਿਤ ਕਰਨ ਲਈ ਕੀਤੀ ਗਈ ਸੀ।

PunjabKesari

ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਸਮੁੱਚਾ ਰਣਨੀਤਕ ਸਬੰਧ ਪਿਛਲੇ ਸਾਲਾਂ ਦੌਰਾਨ ਤੇਜ਼ੀ ਨਾਲ ਵਧੇ ਹਨ। ਪਿਛਲੇ ਸਾਲ ਮਾਰਚ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੇਖ ਮੁਜੀਬੁਰ ਰਹਿਮਾਨ ਦੀ ਜਨਮ ਸ਼ਤਾਬਦੀ ਅਤੇ ਗੁਆਂਢੀ ਦੇਸ਼ ਦੇ ਮੁਕਤੀ ਸੰਗਰਾਮ ਦੇ 50 ਸਾਲ ਪੂਰੇ ਹੋਣ ਦੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਦਾ ਦੌਰਾ ਕੀਤਾ ਸੀ। ਨਜ਼ਦੀਕੀ ਸਬੰਧਾਂ ਦੇ ਹਿੱਸੇ ਵਜੋਂ ਭਾਰਤ ਨੇ ਬੰਗਲਾਦੇਸ਼ ਦੀ ਆਜ਼ਾਦੀ ਲਈ 1971 ਦੀ ਲੜਾਈ ਦੀ 50ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਕਈ ਸਮਾਗਮਾਂ ਦੀ ਮੇਜ਼ਬਾਨੀ ਕੀਤੀ। ਦੋਹਾਂ ਪ੍ਰਧਾਨ ਮੰਤਰੀਆਂ ਵਿਚਾਲੇ 2015 ਤੋਂ 12 ਵਾਰ ਮੁਲਾਕਾਤ ਹੋ ਚੁੱਕੀ ਹੈ।


Tanu

Content Editor

Related News