ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਗਾਂਧੀ ਪਰਿਵਾਰ ਨਾਲ ਕੀਤੀ ਮੁਲਾਕਾਤ, ਸੋਨੀਆ ਤੇ ਪ੍ਰਿਯੰਕਾ ਨੂੰ ਲਗਾਇਆ ਗਲ਼

Monday, Jun 10, 2024 - 04:43 PM (IST)

ਬੰਗਲਾਦੇਸ਼ ਦੀ PM ਸ਼ੇਖ ਹਸੀਨਾ ਨੇ ਗਾਂਧੀ ਪਰਿਵਾਰ ਨਾਲ ਕੀਤੀ ਮੁਲਾਕਾਤ, ਸੋਨੀਆ ਤੇ ਪ੍ਰਿਯੰਕਾ ਨੂੰ ਲਗਾਇਆ ਗਲ਼

ਨਵੀਂ ਦਿੱਲੀ- ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਸੋਮਵਾਰ ਯਾਨੀ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਨਵੀਂ ਦਿੱਲੀ 'ਚ ਮੁਲਾਕਾਤ ਕੀਤੀ। ਇਸ ਮੁਲਾਕਾਤ 'ਚ ਉਨ੍ਹਾਂ ਨਾਲ ਰਾਏਬਰੇਲੀ ਤੋਂ ਚੁਣੇ ਗਏ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੀ ਮੌਜੂਦ ਰਹੇ। ਇਸ ਮੁਲਾਕਾਤ ਦੀ ਜਾਣਕਾਰੀ, ਕਾਂਗਰਸ ਨੇ 'ਐਕਸ' ਹੈਂਡਲ 'ਤੇ ਇਕ ਪੋਸਟ ਰਾਹੀਂ ਦਿੱਤੀ। ਇਸ ਦੌਰਾਨ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸੋਨੀਆ ਗਾਂਧੀ ਨੂੰ ਗਲ਼ ਲੱਗ ਕੇ ਮਿਲੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਹੁਲ ਅਤੇ ਪ੍ਰਿਯੰਕਾ ਨੂੰ ਵੀ ਗਲ਼ ਲਗਾਇਆ। 

PunjabKesari

ਸ਼ੇਖ ਹਸੀਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਣ ਲਈ ਸ਼ਨੀਵਾਰ ਨੂੰ ਦਿੱਲੀ ਪਹੁੰਚੀ, ਇਸ ਤੋਂ ਬਾਅਦ ਉਹ ਬੀਤੇ ਦਿਨ ਐਤਵਾਰ ਨੂੰ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਰੋਹ 'ਚ ਸ਼ਾਮਲ ਹੋਈ। ਇਸ ਪ੍ਰੋਗਰਾਮ 'ਚ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ 'ਪ੍ਰਚੰਡ' ਅਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਸਮੇਤ ਭਾਰਤ ਦੇ ਗੁਆਂਢੀ ਦੇਸ਼ਾਂ ਅਤੇ ਹਿੰਦ ਮਹਾਸਾਗਰ ਖੇਤਰ ਦੇ ਸੀਨੀਅਰ ਨੇਤਾਵਾਂ ਨੇ ਹਿੱਸਾ ਲਿਆ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News