ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

06/22/2024 3:44:01 PM

ਨਵੀਂ ਦਿੱਲੀ- ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਦਿਨਾਂ ਭਾਰਤ ਦੌਰੇ 'ਤੇ ਨਵੀਂ ਦਿੱਲੀ ਪਹੁੰਚੀ ਹੈ। ਸ਼ਨੀਵਾਰ ਨੂੰ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਪਾਰ ਅਤੇ ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿਚ ਸਹਿਯੋਗ ਨੂੰ ਹੋਰ ਵਧਾਉਣ ਲਈ ਵਿਆਪਕ ਗੱਲਬਾਤ ਕੀਤੀ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੁੱਕਰਵਾਰ ਤੋਂ ਦੋ ਦਿਨਾਂ ਭਾਰਤ ਯਾਤਰਾ 'ਤੇ ਹੈ। ਲੋਕ ਸਭਾ ਚੋਣਾਂ ਮਗਰੋਂ ਭਾਰਤ ਵਿਚ ਨਵੀਂ ਸਰਕਾਰ ਦੇ ਗਠਨ ਮਗਰੋਂ ਕਿਸੇ ਵਿਦੇਸ਼ੀ ਨੇਤਾ ਦੀ ਇਹ ਪਹਿਲੀ ਦੋ-ਪੱਖੀ ਯਾਤਰਾ ਹੈ। 

ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ-ਪੱਖੀ ਗੱਲਬਾਤ ਤੋਂ ਪਹਿਲਾਂ ਹੈਦਰਾਬਾਦ ਹਾਊਸ ਵਿਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਦੋਵੇਂ ਨੇਤਾ 2019 ਨਾਲ 10 ਵਾਰ ਮੁਲਾਕਾਤ ਕਰ ਚੁੱਕੇ ਹਨ, ਜਿਸ ਤੋਂ ਰਿਸ਼ਤਿਆਂ ਵਿਚ ਬਦਲਾਅ ਆਇਆ ਹੈ। 

ਪ੍ਰਧਾਨ ਮੰਤਰੀ ਹਸੀਨਾ ਨੇ ਸਵੇਰੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨਾਲ ਗੱਲਬਾਤ ਤੋਂ ਪਹਿਲਾਂ ਹਸੀਨਾ ਦਾ ਰਾਸ਼ਟਰਪਤੀ ਭਵਨ 'ਚ ਰਸਮੀ ਸੁਆਗਤ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੋਦੀ-ਹਸੀਨਾ ਗੱਲਬਾਤ ਦਾ ਮੁੱਖ ਉਦੇਸ਼ ਵਪਾਰ, ਸੰਪਰਕ ਅਤੇ ਊਰਜਾ ਦੇ ਖੇਤਰਾਂ ਸਮੇਤ ਦੋ-ਪੱਖੀ ਸਬੰਧਾਂ ਨੂੰ ਨਵੀਂ ਰਫ਼ਤਾਰ ਪ੍ਰਦਾਨ ਕਰਨਾ ਹੈ। ਪਿਛਲੇ ਕੁਝ ਸਾਲਾਂ ਤੋਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਸਬੰਧ ਤੇਜ਼ੀ ਨਾਲ ਵਧੇ ਹਨ।


Tanu

Content Editor

Related News