ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ ਖੋਲ੍ਹੀਆਂ ਵੀਜ਼ਾ ਸੇਵਾਵਾਂ

Saturday, Feb 21, 2026 - 12:27 PM (IST)

ਪ੍ਰਧਾਨ ਮੰਤਰੀ ਬਣਦਿਆਂ ਹੀ ਤਾਰਿਕ ਰਹਿਮਾਨ ਦਾ ਵੱਡਾ ਫ਼ੈਸਲਾ ! ਭਾਰਤ ਨਾਲ ਮੁੜ ਖੋਲ੍ਹੀਆਂ ਵੀਜ਼ਾ ਸੇਵਾਵਾਂ

ਇੰਟਰਨੈਸ਼ਨਲ ਡੈਸਕ- ਭਾਰਤ-ਬੰਗਲਾਦੇਸ਼ ਸਬੰਧਾਂ ’ਚ ਸੁਧਾਰ ਦਾ ਪਹਿਲਾ ਕਦਮ ਚੁੱਕਦੇ ਹੋਏ ਦਿੱਲੀ ਸਥਿਤ ਬੰਗਲਾਦੇਸ਼ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਭਾਰਤੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਕਰੀਬ 2 ਮਹੀਨੇ ਪਹਿਲਾਂ ਇਹ ਸੇਵਾਵਾਂ ਰੋਕ ਦਿੱਤੀਆਂ ਗਈਆਂ ਸਨ। ਇਹ ਫ਼ੈਸਲਾ ਅਜਿਹੇ ਸਮੇਂ ਲਿਆ ਗਿਆ ਹੈ, ਜਦੋਂ ਸਿਰਫ਼ 3 ਦਿਨ ਪਹਿਲਾਂ ਹੀ ਤਾਰਿਕ ਰਹਿਮਾਨ ਨੇ ਬੰਗਲਾਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਹੈ।

ਇਹ ਸੰਕੇਤ ਦਿੰਦਾ ਹੈ ਕਿ ਉਨ੍ਹਾਂ ਦੀ ਪਾਰਟੀ ਬੀ.ਐੱਨ.ਪੀ. ਲਈ ਨਵੀਂ ਦਿੱਲੀ ਬਹੁਤ ਅਹਿਮ ਹੈ ਅਤੇ ਸ਼ੁਰੂਆਤੀ ਪੱਧਰ ’ਤੇ ਰਿਸ਼ਤਿਆਂ ਦੀ ਕੁੜੱਤਣ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਕ ਦਿਨ ਪਹਿਲਾਂ ਹੀ ਭਾਰਤ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਸੀ ਕਿ ਨਵੀਂ ਦਿੱਲੀ ਵੀ ਜਲਦ ਹੀ ਬੰਗਲਾਦੇਸ਼ ’ਚ ਸਾਰੀਆਂ ਵੀਜ਼ਾ ਸੇਵਾਵਾਂ ਬਹਾਲ ਕਰੇਗੀ। ਦਸੰਬਰ ’ਚ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਆਈ ਤਲਖ਼ੀ ਤੋਂ ਬਾਅਦ ਕੌਂਸਲੇਟ ਅਤੇ ਵੀਜ਼ਾ ਸੇਵਾਵਾਂ ਰੋਕ ਦਿੱਤੀਆਂ ਗਈਆਂ ਸਨ। ਇਹ ਤਣਾਅ ਭਾਰਤ-ਵਿਰੋਧੀ ਵਿਦਿਆਰਥੀ ਆਗੂ ਸ਼ਰੀਫ਼ ਉਸਮਾਨ ਹਾਦੀ ਦੀ ਹੱਤਿਆ ਤੋਂ ਬਾਅਦ ਵਧਿਆ ਸੀ।

ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ

ਢਾਕਾ ਦੀ ਸੱਤਾ ਤੋਂ ਮੁਹੰਮਦ ਯੂਨਸ ਦੇ ਹਟਣ ਅਤੇ ਤਾਰਿਕ ਰਹਿਮਾਨ ਦੇ ਅਹੁਦਾ ਸੰਭਾਲਣ ਤੋਂ ਬਾਅਦ ਭਾਰਤ ਨਾਲ ਸਬੰਧਾਂ ਵਿਚ ਸੁਧਾਰ ਦੇ ਸੰਕੇਤ ਮਿਲੇ ਹਨ। ਦਸੰਬਰ ਵਿਚ ਬਿਜ਼ਨੈੱਸ ਅਤੇ ਵਰਕ ਵੀਜ਼ਾ ’ਤੇ ਰੋਕ ਨਹੀਂ ਲਗਾਈ ਗਈ ਸੀ ਪਰ ਹੁਣ ਮੈਡੀਕਲ ਅਤੇ ਸੈਰ-ਸਪਾਟਾ (ਟੂਰਿਜ਼ਮ) ਸਮੇਤ ਸਾਰੀਆਂ ਸ਼੍ਰੇਣੀਆਂ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਇਸੇ ਹਫ਼ਤੇ ਲੋਕ ਸਭਾ ਸਪੀਕਰ ਓਮ ਬਿਰਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਹਿਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ। ਬਿਰਲਾ ਨੇ ਮੋਦੀ ਦੀ ਚਿੱਠੀ ਸੌਂਪਦੇ ਹੋਏ ਰਹਿਮਾਨ ਨੂੰ ਭਾਰਤ ਆਉਣ ਦਾ ਸੱਦਾ ਵੀ ਦਿੱਤਾ ਸੀ।

ਇਹ ਵੀ ਪੜ੍ਹੋ- UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ ! ਠਾਹ-ਠਾਹ ਲੱਗਣਗੇ ਵੀਜ਼ੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News