ਬੈਂਕ ਮੈਨੇਜਰ ਨੂੰ ਗਾਰਡ ਨੇ ਮਾਰੀ ਗੋਲੀ, ਇਲਾਜ ਦੌਰਾਨ ਹੋਈ ਮੌਤ

Monday, Mar 16, 2026 - 05:57 PM (IST)

ਬੈਂਕ ਮੈਨੇਜਰ ਨੂੰ ਗਾਰਡ ਨੇ ਮਾਰੀ ਗੋਲੀ, ਇਲਾਜ ਦੌਰਾਨ ਹੋਈ ਮੌਤ

ਗਾਜ਼ੀਆਬਾਦ- ਉੱਤਰ ਪ੍ਰਦੇਸ਼ 'ਚ ਗਾਜ਼ੀਆਬਾਦ ਜ਼ਿਲ੍ਹਾ ਦੇ ਲੋਨੀ ਬਾਰਡਰ ਥਾਣਾ ਖੇਤਰ 'ਚ ਸੋਮਵਾਰ ਨੂੰ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ, ਜਿੱਥੇ ਬੈਂਕ ਮੈਨੇਜਰ ਨੂੰ ਬੈਂਕ ਦੇ ਅੰਦਰ ਗਾਰਡ ਨੇ ਗੋਲੀ ਮਾਰ ਦਿੱਤੀ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ ਅਤੇ ਬੈਂਕ 'ਚ ਮੌਜੂਦ ਲੋਕਾਂ 'ਚ ਭਾਜੜ ਪੈ ਗਈ। ਪੁਲਸ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਲੋਨੀ ਬਾਰਡਰ ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਗੋਲੀ ਬੈਂਕ ਕੰਪਲੈਕਸ ਦੇ ਅੰਦਰ ਹੀ ਚਲਾਈ ਗਈ, ਜਿਸ ਨਾਲ ਬੈਂਕ 'ਚ ਮੌਜੂਦ ਕਰਮਚਾਰੀਆਂ ਅਤੇ ਗਾਹਕਾਂ 'ਚ ਦਹਿਸ਼ਤ ਫੈਲ ਗਈ। ਪੰਜਾਬ ਐਂਡ ਸਿੰਧ ਬੈਂਕ 'ਚ ਤਾਇਨਾਤ ਬੈਂਕ ਮੈਨੇਜਰ ਅਭਿਸ਼ੇਕ ਨੂੰ ਉਸੇ ਬੈਂਕ ਦੇ ਗਾਰਡ ਰਵਿੰਦਰ ਨੇ ਗੋਲੀ ਮਾਰ ਦਿੱਤੀ।

ਗੋਲੀ ਲੱਗਣ ਨਾਲ ਮੈਨੇਜਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਇਆ। ਘਟਨਾ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦੋਸ਼ੀ ਗਾਰਡ ਘਟਨਾ ਮਗਰੋਂ ਮੌਕੇ 'ਤੇ ਫਰਾਰ ਹੋ ਗਿਆ। ਉਸ ਦੀ ਗ੍ਰਿਫ਼ਤਾਰੀ ਲਈ ਪੁਲਸ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਸੰਭਾਵਿਤ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਪੁਲਸ ਡਿਪਟੀ ਕਮਿਸ਼ਨਰ ਗ੍ਰਾਮੀਣ ਖੇਤਰ ਸੁਰੇਂਦਰ ਨਾਥ ਤਿਵਾੜੀ ਨੇ ਦੱਸਿਆ ਕਿ ਦੋਸ਼ੀ ਗਾਰਡ ਦੀ ਤਲਾਸ਼ ਲਈ ਪੁਲਸ ਟੀਮ ਗਠਿਤ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਸ਼ਿਕਾਇਤ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਬੈਂਕ ਕਰਮਚਾਰੀਆਂ ਅਤੇ ਚਸ਼ਮਦੀਦਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਕਿ ਘਟਨਾ ਦੇ ਪਿੱਛੇ ਦਾ ਕਾਰਨ ਦਾ ਪਤਾ ਲਗਾਇਆ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News