ਜੰਮੂ-ਕਸ਼ਮੀਰ ’ਚ ਟਾਰਗੇਟ ਕਿਲਿੰਗ; ਅੱਤਵਾਦੀਆਂ ਵਲੋਂ ਬੈਂਕ ਮੈਨੇਜਰ ਦਾ ਗੋਲੀ ਮਾਰ ਕੇ ਕਤਲ

Thursday, Jun 02, 2022 - 11:53 AM (IST)

ਜੰਮੂ-ਕਸ਼ਮੀਰ ’ਚ ਟਾਰਗੇਟ ਕਿਲਿੰਗ; ਅੱਤਵਾਦੀਆਂ ਵਲੋਂ ਬੈਂਕ ਮੈਨੇਜਰ ਦਾ ਗੋਲੀ ਮਾਰ ਕੇ ਕਤਲ

ਸ਼੍ਰੀਨਗਰ- ਜੰਮੂ-ਕਸ਼ਮੀਰ ’ਚ ਇਕ ਹੋਰ ਟਾਰਗੇਟ ਕਿਲਿੰਗ ਨੂੰ ਅੰਜ਼ਾਮ ਦਿੱਤਾ ਗਿਆ ਹੈ। ਅੱਤਵਾਦੀਆਂ ਵਲੋਂ ਹਿੰਦੂਆਂ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਜਾ ਰਿਹਾ ਹੈ। ਅੱਜ ਯਾਨੀ ਕਿ ਵੀਰਵਾਰ ਨੂੰ ਅੱਤਵਾਦੀਆਂ ਨੇ ਕੁਲਗਾਮ ਜ਼ਿਲ੍ਹੇ ’ਚ ਸਥਿਤ ਇਕ ਬੈਂਕ ਮੈਨੇਜਰ ’ਤੇ ਗੋਲੀਬਾਰੀ ਕਰ ਦਿੱਤੀ। ਅੱਤਵਾਦੀਆਂ ਨੇ ਬੈਂਕ ਅੰਦਰ ਦਾਖ਼ਲ ਹੋ ਕੇ ਮੈਨੇਜਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ- ਜੰਮੂ: ਅੱਤਵਾਦੀਆਂ ਦੀ ਗੋਲੀ ਦਾ ਸ਼ਿਕਾਰ ਬਣੀ ਅਧਿਆਪਕਾ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਦੱਸਿਆ ਜਾ ਰਿਹਾ ਹੈ ਕਿ ਵਿਜੇ ਕੁਮਾਰ ਰਾਜਸਥਾਨ ਦੇ ਰਹਿਣ ਵਾਲੇ ਸਨ। ਇਸ ਤੋਂ ਪਹਿਲਾਂ ਕੁਲਗਾਮ ’ਚ ਹਿੰਦੂ ਮਹਿਲਾ ਟੀਚਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਓਧਰ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੀ ਦੇਹਤੀ ਬੈਂਕ ਮੈਨੇਜਰ ਵਿਜੇ ਕੁਮਾਰ ਨੂੰ ਬੈਂਕ ਕੰਪਲੈਕਸ ਦੇ ਅੰਦਰ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਸੁਰੱਖਿਆ ਫੋਰਸਾਂ ਨੇ ਇਲਾਕੇ ਨੂੰ ਘੇਰ ਕੇ ਸਰਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ-  ਲਖੀਮਪੁਰ ਹਿੰਸਾ ਦੇ ਗਵਾਹ ਦਿਲਬਾਗ ’ਤੇ ਜਾਨਲੇਵਾ ਹਮਲਾ, ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਦੱਸਣਯੋਗ ਹੈ ਕਿ ਘਾਟੀ ’ਚ ਅੱਤਵਾਦੀ ਲਗਾਤਾਰ ਹਿੰਦੂ ਨਾਗਰਿਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਹਾਲ ਹੀ ’ਚ ਬੜਗਾਮ ’ਚ ਕਸ਼ਮੀਰੀ ਪੰਡਤ ਰਾਹੁਲ ਭੱਟ ਅਤੇ ਕੁਲਗਾਮ ’ਚ ਮਹਿਲਾ ਟੀਚਰ ਦਾ ਕਤਲ ਕਰ ਦਿੱਤਾ ਗਿਆ। ਇਸ ਕਤਲ ਦੇ ਵਿਰੋਧ ’ਚ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਵੀ ਹੋਏ। ਕਸ਼ਮੀਰੀ ਪੰਡਤਾਂ ਦੀ ਮੰਗ ਸੀ ਕਿ ਸਾਰੇ ਪ੍ਰਵਾਸੀ ਸਰਕਾਰੀ ਕਰਮਚਾਰੀਆਂ ਨੂੰ ਸੁਰੱਖਿਅਤ ਸਥਾਨ ’ਤੇ ਤਾਇਨਾਤ ਕੀਤਾ ਜਾਵੇ।

ਇਹ ਵੀ ਪੜ੍ਹੋ- ਨੀਰਜ ਬਵਾਨਾ ਨੂੰ ਕਿਹਾ ਜਾਂਦੈ ‘ਦਿੱਲੀ ਦਾ ਦਾਊਦ’, ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਕੀਤਾ ਐਲਾਨ


author

Tanu

Content Editor

Related News