ਇਸ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਚਾਹਵਾਨ ਉਮੀਦਵਾਰ ਕਰਨ ਅਪਲਾਈ

Sunday, May 05, 2024 - 12:33 PM (IST)

ਇਸ ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਚਾਹਵਾਨ ਉਮੀਦਵਾਰ ਕਰਨ ਅਪਲਾਈ

ਨਵੀਂ ਦਿੱਲੀ- ਬੈਂਕ 'ਚ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਖੁਸ਼ਖ਼ਬਰੀ ਹੈ। ਜੇਕਰ ਤੁਸੀਂ ਵੀ ਇਨ੍ਹਾਂ ਅਹੁਦਿਆਂ ਨਾਲ ਸਬੰਧਤ ਯੋਗਤਾ ਰੱਖਦੇ ਹੋ ਤਾਂ ਤੁਹਾਡੇ ਲਈ ਇਹ ਸੁਨਹਿਰੀ ਮੌਕਾ ਹੈ। ਬੈਂਕ ਆਫ਼ ਬੜੌਦਾ ਨੇ ਬੀਸੀ ਸੁਪਰਵਾਈਜ਼ਰ ਦੇ ਅਹੁਦਿਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਜੋ ਵੀ ਉਮੀਦਵਾਰ ਇਨ੍ਹਾਂ ਅਹੁਦਿਆਂ 'ਤੇ ਨੌਕਰੀ ਕਰਨ ਦਾ ਇੱਛੁਕ ਹੈ ਤਾਂ ਉਹ ਅਧਿਕਾਰਤ ਵੈੱਬਸਾਈਟ  http://bankofbaroda.in ਜ਼ਰੀਏ ਅਪਲਾਈ ਕਰ ਸਕਦੇ ਹਨ। ਇਸ ਲਈ ਬੈਂਕ ਨੇ ਅਪਲਾਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਬੈਂਕ ਆਫ਼ ਬੜੌਦਾ ਦੀ ਇਸ ਭਰਤੀ ਮੁਹਿੰਮ ਤਹਿਤ ਕਈ ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਜੇਕਰ ਤੁਸੀਂ ਵੀ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ 10 ਮਈ ਤੋਂ ਪਹਿਲਾਂ ਅਪਲਾਈ ਕਰ ਸਕਦੇ ਹੋ। 

ਉਮਰ ਹੱਦ

ਉਮੀਦਵਾਰ ਜੋ ਵੀ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਵੱਧ ਤੋਂ ਵੱਧ ਉਮਰ 65 ਸਾਲ ਤੱਕ ਹੋਣੀ ਚਾਹੀਦੀ ਹੈ।

ਵਿੱਦਿਅਕ ਯੋਗਤਾ

ਉਮੀਦਵਾਰ ਜੋ ਵੀ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਨ੍ਹਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਕੰਪਿਊਟਰ ਗਿਆਨ ਨਾਲ ਗਰੈਜੂਏਟ ਹੋਣੀ ਚਾਹੀਦੀ ਹੈ।

ਇੰਝ ਹੋਵੇਗੀ ਚੋਣ

ਬੈਂਕ ਆਫ਼ ਬੜੌਦਾ ਵਿਚ ਜੋ ਵੀ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


author

Tanu

Content Editor

Related News