ਬੈਂਕ ਆਫ਼ ਬੜੌਦਾ 'ਚ ਬਿਨਾਂ ਪ੍ਰੀਖਿਆ ਨੌਕਰੀ ਦਾ ਸ਼ਾਨਦਾਰ ਮੌਕਾ
Friday, Dec 06, 2024 - 09:50 AM (IST)
ਨਵੀਂ ਦਿੱਲੀ- ਬੈਂਕ ਵਿਚ ਨੌਕਰੀ ਕਰਨ ਦੇ ਚਾਹਵਾਨ ਉਮੀਦਵਾਰਾਂ ਲਈ ਬੈਂਕ ਆਫ਼ ਬੜੌਦਾ (BOB) 'ਚ ਡਿਫੈਂਸ ਬੈਂਕਿੰਗ ਐਡਵਾਈਜ਼ਰ, ਡਿਪਟੀ ਹੈੱਡ ਇਨਵੈਸਟਰ ਰਿਲੇਸ਼ਨਜ਼, ਡਿਪਟੀ ਡਿਫੈਂਸ ਬੈਂਕਿੰਗ ਐਡਵਾਈਜ਼ਰ (DDBA) ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਭਰਤੀ ਲਈ ਯੋਗ ਉਮੀਦਵਾਰ ਆਖਰੀ ਤਾਰੀਖ਼ 10 ਦਸੰਬਰ 2024 ਤੱਕ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਫਾਰਮ ਭਰ ਸਕਦੇ ਹਨ।
ਯੋਗਤਾ
ਇਨ੍ਹਾਂ ਅਹੁਦਿਆਂ 'ਤੇ ਅਪਲਾਈ ਕਰਨ ਲਈ ਉਮੀਦਵਾਰਾਂ ਦਾ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ। ਉੱਥੇ ਹੀ ਜਦਕਿ CA/MBA ਉਮੀਦਵਾਰ ਡਿਪਟੀ ਹੈੱਡ ਇਨਵੈਸਟਰ ਰਿਲੇਸ਼ਨਜ਼ ਲਈ ਵੀ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਕੰਮ ਦਾ ਤਜਰਬਾ ਵੀ ਮੰਗਿਆ ਗਿਆ ਹੈ। ਉਮੀਦਵਾਰ ਭਰਤੀ ਦੇ ਅਧਿਕਾਰਤ ਨੋਟੀਫਿਕੇਸ਼ਨ ਤੋਂ ਪੋਸਟ ਵਾਰ ਵੇਰਵੇ ਦੀ ਜਾਂਚ ਕਰ ਸਕਦੇ ਹਨ।
ਉਮਰ ਹੱਦ
ਡਿਪਟੀ ਹੈੱਡ ਇਨਵੈਸਟਰ ਰਿਲੇਸ਼ਨਜ਼ ਦੇ ਅਹੁਦੇ ਲਈ ਅਰਜ਼ੀ ਦੇਣ ਲਈ ਉਮੀਦਵਾਰਾਂ ਦੀ ਘੱਟੋ-ਘੱਟ ਉਮਰ 35 ਸਾਲ ਅਤੇ ਵੱਧ ਤੋਂ ਵੱਧ 40 ਸਾਲ ਹੋਣੀ ਚਾਹੀਦੀ ਹੈ। ਉੱਥੇ ਹੀ ਡਿਫੈਂਸ ਬੈਂਕਿੰਗ ਸਲਾਹਕਾਰ ਲਈ ਵੱਧ ਤੋਂ ਵੱਧ ਉਮਰ ਹੱਦ 60 ਸਾਲ ਨਿਰਧਾਰਤ ਕੀਤੀ ਗਈ ਹੈ, ਡਿਪਟੀ ਡਿਫੈਂਸ ਬੈਂਕਿੰਗ ਸਲਾਹਕਾਰ ਲਈ ਵੱਧ ਤੋਂ ਵੱਧ ਉਮਰ 57 ਸਾਲ ਨਿਰਧਾਰਤ ਕੀਤੀ ਗਈ ਹੈ।
ਚੋਣ ਪ੍ਰਕਿਰਿਆ
ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਪ੍ਰੀਖਿਆ ਦੇ ਸਿੱਧੀ ਸ਼ਾਰਟਲਿਸਟਿੰਗ ਅਤੇ ਇੰਟਰਵਿਊ ਪ੍ਰਕਿਰਿਆ ਰਾਹੀਂ ਇਨ੍ਹਾਂ ਅਸਾਮੀਆਂ 'ਤੇ ਕੀਤੀ ਜਾਵੇਗੀ।
ਅਰਜ਼ੀ ਫੀਸ
ਜਨਰਲ, EWS ਅਤੇ OBC ਉਮੀਦਵਾਰਾਂ ਨੂੰ ਅਰਜ਼ੀ ਦੇ ਦੌਰਾਨ 600 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ SC, ST, ਮਹਿਲਾ ਅਤੇ PWD ਉਮੀਦਵਾਰਾਂ ਨੂੰ 100 ਰੁਪਏ ਦੀ ਅਰਜ਼ੀ ਫੀਸ ਜਮ੍ਹਾ ਕਰਨੀ ਪਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।