Bank Holiday: ਮਈ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਬੈਂਕ, ਜਲਦੀ ਪੂਰੇ ਕਰ ਲਓ ਆਪਣੇ ਸਾਰੇ ਕੰਮ
Friday, Apr 26, 2024 - 11:51 AM (IST)
ਬਿਜ਼ਨੈੱਸ ਡੈਸਕ : ਅਪ੍ਰੈਲ ਦਾ ਮਹੀਨਾ ਖ਼ਤਮ ਹੋਣ 'ਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਬਾਅਦ ਮਈ ਦਾ ਮਹੀਨਾ ਸ਼ੁਰੂ ਹੋ ਜਾਵੇਗਾ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬੈਂਕ ਦੀਆਂ ਛੁੱਟੀਆਂ ਹੋਣਗੀਆਂ। ਅਜਿਹੀ ਸਥਿਤੀ ਵਿੱਚ, ਇਹ ਸਪੱਸ਼ਟ ਹੈ ਕਿ ਤੁਹਾਨੂੰ ਬੈਂਕ ਦੀਆਂ ਛੁੱਟੀਆਂ ਦੇ ਹਿਸਾਬ ਨਾਲ ਆਪਣੇ ਬੈਂਕ ਨਾਲ ਸਬੰਧਤ ਕੰਮ ਕਰਨ ਦੀ ਯੋਜਨਾ ਬਣਾਉਣੀ ਚਾਹੀਦੀ ਹੈ। RBI ਨੇ ਮਈ 2024 ਲਈ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਮਈ ਦੇ ਮਹੀਨੇ ਬੈਂਕ ਕੁੱਲ 14 ਦਿਨ ਬੰਦ ਰਹਿਣਗੇ।
ਇਹ ਵੀ ਪੜ੍ਹੋ - ਕੈਨੇਡਾ 'ਚ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ, ਟਰਾਲੇ ਦੇ ਉੱਡੇ ਪਰਖੱਚੇ, 1 ਸਾਲ ਪਹਿਲਾਂ ਗਿਆ ਸੀ ਵਿਦੇਸ਼
ਆਰਬੀਆਈ ਵਲੋਂ ਜਾਰੀ ਕੀਤੇ ਗਏ ਛੁੱਟੀਆਂ ਦੇ ਕੈਲੰਡਰ ਅਨੁਸਾਰ, ਮਈ ਵਿੱਚ ਕੁੱਲ 14 ਦਿਨ ਬੈਂਕਾਂ ਦੀਆਂ ਛੁੱਟੀਆਂ ਹੋਣਗੀਆਂ। ਇਸ ਵਿਚ 2 ਦਿਨ ਸ਼ਨੀਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ। ਇਸ ਦੇ ਨਾਲ ਹੀ ਐਤਵਾਰ ਆਉਣ ਕਾਰਨ 4 ਦਿਨ ਬੈਂਕਾਂ 'ਚ ਛੁੱਟੀ ਰਹੇਗੀ। RBI ਦੀ ਅਧਿਕਾਰਤ ਵੈੱਬਸਾਈਟ 'ਤੇ ਦਿੱਤੀ ਗਈ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਇਹ ਛੁੱਟੀਆਂ ਵੱਖ-ਵੱਖ ਰਾਜਾਂ ਵਿੱਚ ਹਨ। ਇਹ ਸਾਰੀਆਂ ਛੁੱਟੀਆਂ ਸਾਰੇ ਰਾਜਾਂ ਵਿੱਚ ਲਾਗੂ ਨਹੀਂ ਹੋਣਗੀਆਂ। ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਕਾਰਨ ਚੋਣ ਖੇਤਰ ਵਿੱਚ ਵੋਟਾਂ ਵਾਲੇ ਦਿਨ ਬੈਂਕ ਬੰਦ ਰਹਿਣਗੇ।
ਇਹ ਵੀ ਪੜ੍ਹੋ - ਕੈਨੇਡਾ ਤੋਂ ਆਏ ਮੁੰਡੇ ਦਾ ਸ਼ਰਮਨਾਕ ਕਾਰਾ, ਪੈਸਿਆਂ ਲਈ ਪਿਤਾ ਦਾ ਚਾੜ੍ਹ ਦਿੱਤਾ ਕੁਟਾਪਾ (ਵੇਖੋ ਤਸਵੀਰਾਂ)
ਬੈਂਕਾਂ ਦੀਆਂ ਛੁੱਟੀਆਂ ਦੀ ਵੇਖੋ ਪੂਰੀ ਸੂਚੀ
1 ਮਈ, 2024 : ਮਹਾਰਾਸ਼ਟਰ ਦਿਵਸ ਮੌਕੇ ਪੂਰੇ ਮਹਾਰਾਸ਼ਟਰ 'ਚ ਬੈਂਕ ਬੰਦ ਰਹਿਣਗੇ।
5 ਮਈ, 2024 : ਐਤਵਾਰ ਦੀ ਛੁੱਟੀ
7 ਮਈ, 2024 : ਲੋਕ ਸਭਾ ਚੋਣਾਂ ਕਾਰਨ ਵੱਖ-ਵੱਖ ਸੂਬਿਆਂ 'ਚ ਬੈਂਕ ਬੰਦ ਰਹਿਣਗੇ।
8 ਮਈ, 2024: ਰਾਬਿੰਦਰਨਾਥ ਟੈਗੋਰ ਦਾ ਜਨਮ ਦਿਨ
10 ਮਈ, 2024 : ਬਸਵ ਜਯੰਤੀ/ਅਕਸ਼ੈ ਤ੍ਰਿਤੀਆ
11 ਮਈ, 2024 : ਦੂਜੇ ਸ਼ਨੀਵਾਰ ਕਾਰਨ ਬੈਂਕ ਬੰਦ
12 ਮਈ, 2024 : ਐਤਵਾਰ ਦੀ ਛੁੱਟੀ
13 ਮਈ, 2024 : ਲੋਕ ਸਭਾ ਚੋਣਾਂ ਕਾਰਨ ਵੱਖ-ਵੱਖ ਸੂਬਿਆਂ 'ਚ ਬੈਂਕ ਬੰਦ ਰਹਿਣਗੇ।
16 ਮਈ, 2024 : ਰਾਜ ਦਿਵਸ ਦੀ ਛੁੱਟੀ ਕਾਰਨ ਗੰਗਟੋਕ ਵਿੱਚ ਸਾਰੇ ਬੈਂਕ ਬੰਦ ਰਹਿਣਗੇ।
ਮਈ 19, 2024 : ਐਤਵਾਰ ਦੀ ਛੁੱਟੀ
20 ਮਈ, 2024 : ਲੋਕ ਸਭਾ ਆਮ ਚੋਣਾਂ 2024 ਕਾਰਨ ਬੇਲਾਪੁਰ ਅਤੇ ਮੁੰਬਈ ਦੇ ਸਾਰੇ ਬੈਂਕ ਬੰਦ ਰਹਿਣਗੇ।
23 ਮਈ, 2024 : ਬੁੱਧ ਪੂਰਨਿਮਾ
25 ਮਈ, 2024 : ਚੌਥਾ ਸ਼ਨੀਵਾਰ ਦੀ ਛੁੱਟੀ
26 ਮਈ, 2024: ਐਤਵਾਰ ਦੀ ਛੁੱਟੀ
ਇਹ ਵੀ ਪੜ੍ਹੋ - ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8