ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ 22 ਜਨਵਰੀ ਨੂੰ ਅੱਧੇ ਦਿਨ ਲਈ ਬੰਦ ਰਹਿਣਗੇ ਬੈਂਕ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

Thursday, Jan 18, 2024 - 11:01 PM (IST)

ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ 22 ਜਨਵਰੀ ਨੂੰ ਅੱਧੇ ਦਿਨ ਲਈ ਬੰਦ ਰਹਿਣਗੇ ਬੈਂਕ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਨੈਸ਼ਨਲ ਡੈਸਕ: ਅਯੁੱਧਿਆ 'ਚ ਰਾਮ ਮੰਦਿਰ ਵਿਚ 22 ਜਨਵਰੀ ਨੂੰ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵਿੱਤ ਮੰਤਰਾਲੇ ਨੇ ਬੈਂਕਾਂ ਨੂੰ ਲੈ ਕੇ ਇਕ ਅਹਿਮ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਮੁਤਾਬਕ ਸਾਰੇ ਸਰਕਾਰੀ ਬੈਂਕ ਅਤੇ ਬੀਮਾ ਕੰਪਨੀਆਂ ਦੁਪਹਿਰ 2.30 ਵਜੇ ਤੱਕ ਬੰਦ ਰਹਿਣਗੀਆਂ। ਇਹ ਨੋਟਿਸ ਵਿੱਤ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦਾ ਇਕ ਹੋਰ ਅਗਨੀਵੀਰ ਹੋਇਆ ਸ਼ਹੀਦ, 6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਰ 'ਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਮੱਦੇਨਜ਼ਰ ਦੇਸ਼ ਭਰ 'ਚ ਸਾਰੇ ਕੇਂਦਰ ਸਰਕਾਰ ਦੇ ਦਫਤਰ ਅੱਧੇ ਦਿਨ ਲਈ ਬੰਦ ਰੱਖਣ ਦਾ ਐਲਾਨ ਕੀਤਾ ਸੀ। ਰਾਮ ਮੰਦਰ ਦੇ ਪਾਵਨ ਅਸਥਾਨ 'ਚ ਰਾਮ ਲਾਲਾ ਦੀ ਨਵੀਂ ਮੂਰਤੀ ਦੀ 'ਪ੍ਰਾਣ ਪ੍ਰਤਿਸ਼ਠਾ' ਰਸਮ ਸੋਮਵਾਰ ਨੂੰ ਹੋਣੀ ਹੈ। ਇਹ ਰਸਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਣੀ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਨੌਜਵਾਨ ਦੀ ਹੋਈ ਮੌਤ

ਮੰਤਰਾਲੇ ਨੇ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ/ਵਿਭਾਗਾਂ ਨੂੰ ਜਾਰੀ ਇਕ ਆਦੇਸ਼ ਵਿਚ ਕਿਹਾ, “ਅਯੁੱਧਿਆ ਵਿਚ ਰਾਮਲਲਾ ਦਾ ਪ੍ਰਾਣ ਪ੍ਰਤਿਸ਼ਠਾ 22 ਜਨਵਰੀ, 2024 ਨੂੰ ਪੂਰੇ ਭਾਰਤ ਵਿਚ ਮਨਾਇਆ ਜਾਵੇਗਾ। "ਕਰਮਚਾਰੀਆਂ ਨੂੰ ਇਸ ਜਸ਼ਨ ਵਿਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ, ਇਹ ਫ਼ੈਸਲਾ ਕੀਤਾ ਗਿਆ ਹੈ ਕਿ ਭਾਰਤ ਭਰ ਵਿਚ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ, ਕੇਂਦਰੀ ਸੰਸਥਾਵਾਂ ਅਤੇ ਕੇਂਦਰੀ ਉਦਯੋਗਿਕ ਅਦਾਰੇ 22 ਜਨਵਰੀ 2024 ਨੂੰ ਦੁਪਹਿਰ 2.30 ਵਜੇ ਤੱਕ ਅੱਧੇ ਦਿਨ ਲਈ ਬੰਦ ਰਹਿਣਗੇ।"

ਇਹ ਖ਼ਬਰ ਵੀ ਪੜ੍ਹੋ - 'ਆਪ' ਨਾਲ ਗਠਜੋੜ ਨੂੰ ਲੈ ਕੇ ਬਦਲੇ MP ਰਵਨੀਤ ਸਿੰਘ ਬਿੱਟੂ ਦੇ ਬੋਲ! ਕਹਿ ਦਿੱਤੀਆਂ ਇਹ ਗੱਲਾਂ

ਕੇਂਦਰੀ ਅਮਲਾ ਰਾਜ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ, “ਇਸ ਬਾਰੇ ਦੇਸ਼ ਭਰ ਦੇ ਲੋਕਾਂ ਵੱਲੋਂ ਬਹੁਤ ਮੰਗ ਕੀਤੀ ਗਈ ਸੀ। 22 ਜਨਵਰੀ ਨੂੰ ਅੱਧੇ ਦਿਨ ਲਈ ਕੇਂਦਰ ਸਰਕਾਰ ਦੇ ਦਫ਼ਤਰ ਬੰਦ ਰੱਖਣ ਦਾ ਫ਼ੈਸਲਾ ਜਨਤਾ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News