ਦਿੱਲੀ ''ਚ 683 ਕਿਲੋਗ੍ਰਾਮ ਪਾਬੰਦੀਸ਼ੁਦਾ ਪਟਾਕੇ ਬਰਾਮਦ, 3 ਵਿਅਕਤੀਆਂ ਗ੍ਰਿਫ਼ਤਾਰ

Thursday, Oct 01, 2026 - 05:40 PM (IST)

ਦਿੱਲੀ ''ਚ 683 ਕਿਲੋਗ੍ਰਾਮ ਪਾਬੰਦੀਸ਼ੁਦਾ ਪਟਾਕੇ ਬਰਾਮਦ, 3 ਵਿਅਕਤੀਆਂ ਗ੍ਰਿਫ਼ਤਾਰ

ਨਵੀਂ ਦਿੱਲੀ (ਏਜੰਸੀ)- ਦਿੱਲੀ ਦੇ ਰੋਹਿਣੀ ਖੇਤਰ ਵਿੱਚ ਪਾਬੰਦੀਸ਼ੁਦਾ ਪਟਾਕਿਆਂ ਨੂੰ ਸਟੋਰ ਕਰਨ ਅਤੇ ਲਿਜਾਣ ਦੇ ਦੋਸ਼ ਵਿੱਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ 683 ਕਿਲੋਗ੍ਰਾਮ ਪਟਾਕੇ ਬਰਾਮਦ ਕੀਤੇ ਗਏ ਹਨ। ਪੁਲਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਰਵੀ (35), ਰਾਮ ਕੁਮਾਰ (47) ਅਤੇ ਚਾਂਦ (49) ਵਜੋਂ ਹੋਈ ਹੈ। ਪੁਲਸ ਦੇ ਅਨੁਸਾਰ, ਪਾਬੰਦੀਸ਼ੁਦਾ ਪਟਾਕਿਆਂ ਦੀ ਗੈਰ-ਕਾਨੂੰਨੀ ਸਟੋਰੇਜ ਅਤੇ ਢੋਆ-ਢੁਆਈ ਬਾਰੇ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਛਾਪੇਮਾਰੀ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ।

ਅਧਿਕਾਰੀ ਨੇ ਕਿਹਾ ਕਿ 3 ਮੁਲਜ਼ਮਾਂ ਨੂੰ ਇੱਕ ਗੋਦਾਮ ਤੋਂ ਇੱਕ ਕਾਰ ਅਤੇ ਇੱਕ ਸਕੂਟਰ ਵਿੱਚ ਪਾਬੰਦੀਸ਼ੁਦਾ ਪਟਾਕੇ ਲੋਡ ਕਰਦੇ ਫੜਿਆ ਗਿਆ। ਉਨ੍ਹਾਂ ਕਿਹਾ ਕਿ ਇਮਾਰਤ ਅਤੇ ਵਾਹਨਾਂ ਦੀ ਤਲਾਸ਼ੀ ਦੌਰਾਨ, ਪੁਲਸ ਨੇ 683 ਕਿਲੋਗ੍ਰਾਮ ਪਾਬੰਦੀਸ਼ੁਦਾ ਪਟਾਕੇ ਬਰਾਮਦ ਕੀਤੇ। ਅਧਿਕਾਰੀ ਨੇ ਕਿਹਾ ਕਿ ਪਟਾਕਿਆਂ ਦੀ ਢੋਆ-ਢੁਆਈ ਲਈ ਵਰਤੀ ਜਾਣ ਵਾਲੀ ਕਾਰ ਅਤੇ ਸਕੂਟਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਪੁਲਸ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।


author

cherry

Content Editor

Related News