ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ ਮਾਰੀਆਂ ਗੋਲੀਆਂ

Saturday, Feb 07, 2026 - 12:57 PM (IST)

ਖ਼ੁਸ਼ੀਆਂ ਦੇ ਮਾਹੌਲ 'ਚ ਵਿਛੇ ਸੱਥਰ: ਬਾਰਾਤ 'ਚ ਨੱਚਦੇ ਨੌਜਵਾਨ ਨੂੰ ਦੋਸਤ ਨੇ ਮਾਰੀਆਂ ਗੋਲੀਆਂ

ਰੋਹਤਾਸ : ਬਿਹਾਰ ਦੇ ਰੋਹਤਾਸ ਜ਼ਿਲ੍ਹੇ ਦੇ ਸੂਰਿਆਪੁਰਾ ਥਾਣਾ ਖੇਤਰ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨਾਲ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਦਹਿਸ਼ਤ ਫੈਲ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਧੋਧੰਡੀਹ ਪਿੰਡ ਦੇ ਰਹਿਣ ਵਾਲੇ ਮਿਥਲੇਸ਼ ਸਿੰਘ ਦੀ ਧੀ ਦਾ ਵਿਆਹ ਸੀ। ਵਿਆਹ ਦੀ ਬਾਰਾਤ ਸ਼ੁੱਕਰਵਾਰ ਸ਼ਾਮ ਨੂੰ ਬੀਹੀਆ (ਭੋਜਪੁਰ) ਦੇ ਯਾਦਵਪੁਰ ਤੋਂ ਆਈ ਸੀ। 

ਇਹ ਵੀ ਪੜ੍ਹੋ : 'ਸਮਾਗਮ 'ਚ ਨਾ ਆਏ ਤਾਂ ਨਹੀਂ ਮਿਲਣਗੇ 1500 ਰੁਪਏ', 'ਲਾਡਲੀ ਭੈਣਾਂ' ਨੂੰ ਮੰਤਰੀ ਦੀ ਖੁੱਲ੍ਹੀ ਚੇਤਾਵਨੀ

ਬਾਰਾਤ ਦੇ ਆਉਣ ਤੋਂ ਬਾਅਦ ਵਿਆਹ ਸਮਾਰੋਹ ਵਿੱਚ ਨੱਚਣ ਦਾ ਪ੍ਰੋਗਰਾਮ ਚੱਲ ਰਿਹਾ ਸੀ। ਇਸ ਦੌਰਾਨ ਧੋਧੰਡੀਹ ਪਿੰਡ ਦਾ ਵਸਨੀਕ ਵੀਰ ਬਹਾਦਰ ਸਿੰਘ (24) ਡਾਂਸਰ ਨਾਲ ਨੱਚਣ ਲਈ ਸਟੇਜ 'ਤੇ ਪਹੁੰਚਿਆ। ਇਸ ਦੌਰਾਨ ਉਸਦਾ ਇੱਕ ਕਰੀਬੀ ਦੋਸਤ ਵੀ ਸਟੇਜ 'ਤੇ ਚੜ੍ਹ ਗਿਆ ਪਰ ਵੀਰ ਬਹਾਦਰ ਸਿੰਘ ਨੇ ਇਤਰਾਜ਼ ਕੀਤਾ। ਸਟੇਜ 'ਤੇ ਚੜ੍ਹ ਕੇ ਨੱਚਣ ਨੂੰ ਲੈ ਕੇ ਦੋਵਾਂ ਵਿਚਕਾਰ ਬਹਿਸ ਹੋਣੀ ਸ਼ੁਰੂ ਹੋ ਗਈ, ਜਿਸ ਦੌਰਾਨ ਗੁੱਸੇ ਵਿਚ ਵੀਰ ਬਹਾਦੁਰ ਸਿੰਘ ਦੇ ਦੋਸਤ ਨੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਗੋਲੀ ਲੱਗਣ ਕਰਕੇ ਵੀਰ ਬਹਾਦੁਰ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਿਆ। ਸੂਤਰਾਂ ਮੁਤਾਬਕ ਘਟਨਾ ਦੀ ਸੂਚਨਾ ਮਿਲਣ 'ਤੇ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਸਟੇਜ 'ਤੇ ਖਿੰਡੇ ਹੋਏ ਨੋਟ, ਮ੍ਰਿਤਕ ਦਾ ਮੋਬਾਈਲ ਫੋਨ ਅਤੇ ਇੱਕ ਕਾਰਤੂਸ ਘਟਨਾ ਸਥਾਨ ਤੋਂ ਬਰਾਮਦ ਕੀਤਾ। ਲਾਸ਼ ਨੂੰ ਪੋਸਟਮਾਰਟਮ ਲਈ ਸਦਰ ਹਸਪਤਾਲ ਸਾਸਾਰਾਮ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮੁੜ ਮਹਿੰਗਾ ਹੋਇਆ ਸੋਨਾ-ਚਾਂਦੀ, ਕੀਮਤਾਂ ਨੇ ਮਾਰੀ ਵੱਡੀ ਛਲਾਂਗ

ਡਿਪਟੀ ਸੁਪਰਡੈਂਟ ਆਫ਼ ਪੁਲਸ ਸਿੰਧੂ ਸ਼ੇਖਰ ਸਿੰਘ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਮਾਮਲਾ ਕਤਲ ਦਾ ਜਾਪਦਾ ਹੈ। ਗੋਲੀਬਾਰੀ ਕਰਨ ਵਾਲਾ ਮ੍ਰਿਤਕ ਦਾ ਕਰੀਬੀ ਦੋਸਤ ਦੱਸਿਆ ਜਾ ਰਿਹਾ ਹੈ। ਪੁਲਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਜਾਂਚ ਲਈ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਨੂੰ ਬੁਲਾਇਆ ਗਿਆ ਹੈ। ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ 'ਤੇ ਪਵੇਗਾ ਅਸਰ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News