ਬਾਰਾਮੂਲਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ
Wednesday, Mar 20, 2019 - 06:47 PM (IST)

ਸ਼੍ਰੀਨਗਰ— ਬਾਰਾਮੂਲਾ ਦੇ ਕਰੀਰੀ ਪਿੰਡ 'ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰਕ ਜਾਣਕਾਰੀ ਮੁਤਾਬਕ ਫੌਜ ਦੀ 29 ਆਰ.ਆਰ., ਐੱਸ.ਓ.ਜੀ. ਤੇ ਸੀ.ਆਰ.ਪੀ.ਐਫ. ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।
ਪੁਲਸ ਮੁਤਾਬਕ ਪਿੰਡ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਜਿਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਖਬਰ ਲਿਖੇ ਜਾਣ ਤਕ ਗੋਲੀਬਾਰੀ ਜਾਰੀ ਹੈ। ਪਿੰਡ 'ਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਹੋਣ ਦੀ ਸੂਚਨਾ ਹੈ।