ਛੇੜਖ਼ਾਨੀ ਦਾ ਵਿਰੋਧ ਕਰਨ ''ਤੇ ਵਿਦਿਆਰਥਣ ਨੂੰ ਚੱਲਦੀ ਟਰੇਨ ''ਚੋਂ ਸੁੱਟਿਆ, ਕੱਟੇ ਗਏ ਹੱਥ-ਪੈਰ

Wednesday, Oct 11, 2023 - 03:50 PM (IST)

ਬਰੇਲੀ- ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ ਦੇ ਸੀਬੀਗੰਜ ਥਾਣਾ ਖੇਤਰ 'ਚ ਮੰਗਲਵਾਰ ਸ਼ਾਮ ਨੂੰ ਛੇੜਖਾਨੀ ਦਾ ਵਿਰੋਧ ਕਰਨ 'ਤੇ ਕੋਚਿੰਗ ਤੋਂ ਘਰ ਪਰਤ ਰਹੀ ਨਾਬਾਲਗ ਵਿਦਿਆਰਥਣ ਨੂੰ ਦੋ ਮੁੰਡਿਆਂ ਨੇ ਚੱਲਦੀ ਟਰੇਨ ਦੇ ਅੱਗੇ ਸੁੱਟ ਦਿੱਤਾ, ਜਿਸ ਕਾਰਨ ਉਸ ਦਾ ਇਕ ਹੱਥ ਅਤੇ ਦੋਵੇਂ ਪੈਰ ਕੱਟੇ ਗਏ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਮੁਤਾਬਕ ਮਾਮਲੇ ਵਿਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲਖਨਊ ਵਿਚ ਜਾਰੀ ਇਕ ਬਿਆਨ ਮੁਤਾਬਕ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ 'ਤੇ ਸਖ਼ਤ ਰਵੱਈਆ ਅਪਣਾਇਆ ਹੈ ਅਤੇ ਇਸ ਮਾਮਲੇ ਵਿਚ ਲਾਪਰਵਾਹੀ ਵਰਤਣ ਲਈ ਸੀਬੀ ਗੰਜ ਥਾਣੇ ਦੇ ਇੰਚਾਰਜ ਇੰਸਪੈਕਟਰ, ਇਕ ਸਬ-ਇੰਸਪੈਕਟਰ ਅਤੇ ਇਕ ਕਾਂਸਟੇਬਲ ਸਮੇਤ ਤਿੰਨ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ-  'ਸਿੰਘ ਦੁਆਰ' ਤਿਆਰ, ਫਰਸ਼ 'ਤੇ ਨੱਕਾਸ਼ੀ ਦਾ ਕੰਮ ਜ਼ੋਰਾਂ 'ਤੇ, ਵੇਖੋ ਰਾਮ ਮੰਦਰ ਨਿਰਮਾਣ ਦੀਆਂ ਤਾਜ਼ਾ ਤਸਵੀਰਾਂ

ਪੁਲਸ ਮੁਤਾਬਕ ਮੰਗਲਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ 'ਚ ਵਿਦਿਆਰਥਣ ਜ਼ਿੰਦਗੀ ਅਤੇ ਮੌਤ ਵਿਚਾਲੇ ਜੰਗ ਲੜ ਰਹੀ ਹੈ। ਉਸ ਦੀਆਂ ਕਈ ਹੱਡੀਆਂ ਵੀ ਟੁੱਟ ਗਈਆਂ। ਹਸਪਤਾਲ 'ਚ ਦਾਖ਼ਲ ਵਿਦਿਆਰਥਣ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਿਆਨ ਮੁਤਾਬਕ ਮੁੱਖ ਮੰਤਰੀ ਨੇ ਜ਼ਖਮੀ ਵਿਦਿਆਰਥਣ ਨੂੰ ਤੁਰੰਤ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਅਤੇ ਉਸ ਦਾ ਢੁੱਕਵਾਂ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਪੁਲਸ ਮੁਤਾਬਕ ਸੀਬੀਗੰਜ ਥਾਣਾ ਖੇਤਰ ਦੇ ਇਕ ਪਿੰਡ ਨਿਵਾਸੀ 17 ਸਾਲਾ ਵਿਦਿਆਰਥਣ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਧੀ ਹਰ ਸ਼ਾਮ ਸੀਬੀਗੰਜ ਕੋਚਿੰਗ ਪੜ੍ਹਨ ਲਈ ਜਾਂਦੀ ਸੀ। ਉਸ ਦੇ ਆਉਣ-ਜਾਣ ਦੌਰਾਨ ਇਕ ਨੌਜਵਾਨ ਅਤੇ ਉਸ ਦਾ ਸਾਥੀ ਉਸ ਨਾਲ ਛੇੜਛਾੜ ਕਰਦੇ ਸਨ।

ਇਹ ਵੀ ਪੜ੍ਹੋ- ਇਜ਼ਰਾਈਲ-ਹਮਾਸ ਯੁੱਧ ਦੌਰਾਨ PM ਮੋਦੀ ਨੇ PM ਨੇਤਨਯਾਹੂ ਨਾਲ ਫੋਨ 'ਤੇ ਕੀਤੀ ਗੱਲ, ਦਵਾਇਆ ਇਹ ਭਰੋਸਾ

ਵਿਦਿਆਰਥਣ ਤੋਂ ਜਾਣਕਾਰੀ ਮਿਲਣ 'ਤੇ ਪਰਿਵਾਰ ਨੇ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਿਕਾਇਤ ਕੀਤੀ ਪਰ ਦੋਵੇਂ ਨਹੀਂ ਮੰਨੇ। ਪੁਲਸ ਮੁਤਾਬਕ ਵਿਦਿਆਰਥਣ ਮੰਗਲਵਾਰ ਨੂੰ ਵੀ ਕੋਚਿੰਗ 'ਤੇ ਗਈ ਸੀ ਅਤੇ ਸ਼ਾਮ ਨੂੰ ਵਾਪਸ ਆਉਂਦੇ ਸਮੇਂ ਖਡਾਊ ਰੇਲਵੇ ਕਰਾਸਿੰਗ ਨੇੜੇ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ। ਉਸ ਦੇ ਦੋਵੇਂ ਪੈਰ ਕੱਟੇ ਗਏ ਸਨ। ਪੁਲਸ ਮੁਤਾਬਕ ਮੁੱਢਲੀ ਜਾਣਕਾਰੀ ਅਨੁਸਾਰ ਉਕਤ ਦੋਵੇਂ ਮੁਲਜ਼ਮ ਨੌਜਵਾਨਾਂ ਨੇ ਵਿਦਿਆਰਥਣ ਨੂੰ ਰਸਤੇ 'ਚ ਰੋਕ ਕੇ ਉਸ ਨਾਲ ਛੇੜਛਾੜ ਕੀਤੀ ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੂੰ ਚੱਲਦੀ ਰੇਲਗੱਡੀ ਅੱਗੇ ਸੁੱਟ ਦਿੱਤਾ, ਜਿਸ ਕਾਰਨ ਉਸ ਦੇ ਦੋਵੇਂ ਪੈਰ ਅਤੇ ਇੱਕ ਹੱਥ ਕੱਟਿਆ ਗਿਆ। ਪੁਲਸ ਨੇ ਉਸ ਨੂੰ ਮਿੰਨੀ ਬਾਈਪਾਸ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ। ਰਾਤ ਨੂੰ ਉੱਥੇ ਉਸ ਦਾ ਆਪ੍ਰੇਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ-  ਦੀਵਾਲੀ-ਛਠ ਮੌਕੇ ਘਰ ਜਾਣ ਵਾਲੇ ਯਾਤਰੀਆਂ ਲਈ ਖੁਸ਼ਖ਼ਬਰੀ, ਚੱਲਣਗੀਆਂ ਸਪੈਸ਼ਲ ਟਰੇਨਾਂ

 


Tanu

Content Editor

Related News