ਹੈਵਾਨੀਆਂ ਦੀਆਂ ਹੱਦਾਂ ਪਾਰ, 30 ਸਾਲਾ ਜਨਾਨੀ ਨੂੰ ਨੌਜਵਾਨਾਂ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ

Wednesday, Nov 04, 2020 - 09:27 AM (IST)

ਹੈਵਾਨੀਆਂ ਦੀਆਂ ਹੱਦਾਂ ਪਾਰ, 30 ਸਾਲਾ ਜਨਾਨੀ ਨੂੰ ਨੌਜਵਾਨਾਂ ਨੇ ਬਣਾਇਆ ਆਪਣੀ ਹਵਸ ਦਾ ਸ਼ਿਕਾਰ

ਨਵੀਂ ਦਿੱਲੀ (ਭਾਸ਼ਾ): ਉੱਤਰ-ਪੱਛਮੀ ਦਿੱਲੀ ਦੇ ਰੋਹਿਣੀ ਇਲਾਕੇ 'ਚ ਇਕ ਹਸਪਤਾਲ ਦੇ ਪਾਰਕਿੰਗ ਖੇਤਰ 'ਚ ਤਿੰਨ ਲੋਕਾਂ ਨੇ 30 ਸਾਲਾ ਔਰਤ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ-ਜ਼ਨਾਹ ਕੀਤਾ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਦੁਖਦ ਖ਼ਬਰ: ਟੈਕਸਾਸ 'ਚ ਰਹਿੰਦੇ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਹਾਦਸੇ 'ਚ ਮੌਤ
PunjabKesariਪੁਲਸ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ 'ਚ ਹਸਪਤਾਲ ਦੇ ਇਕ ਸੁਰੱਖਿਆ ਕਰਮਚਾਰੀ ਅਤੇ 2 ਸਾਬਕਾ ਬਾਊਂਸਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਘਟਨਾ 31 ਅਕਤੂਬਰ ਦੀ ਹੈ। ਘਟਨਾ ਤੋਂ ਬਾਅਦ ਜਨਾਨੀ ਨੇ ਪੁਲਸ ਨਾਲ ਸੰਪਰਕ ਕੀਤਾ ਅਤੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮਾਂ ਦੀ ਪਛਾਣ ਸੁਰੱਖਿਆ ਗਾਰਡ ਕੰਵਰਪਾਲ (32), ਬਾਊਂਸਰ ਮਨੀਸ਼ (22) ਅਤੇ ਪ੍ਰਵੀਣ ਤੀਵਾੜੀ (24) ਦੇ ਤੌਰ 'ਤੇ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਕੁੜੀ ਨਾਲ ਸਬੰਧ ਬਣਾਉਂਦਿਆਂ ਨੌਜਵਾਨ ਨੇ ਕੀਤੀ ਅਜਿਹੀ ਹਰਕਤ ਕਿ ਹੋ ਗਈ 12 ਸਾਲ ਦੀ ਸਜ਼ਾ


author

Baljeet Kaur

Content Editor

Related News