ਸਕੂਲ ਦੇ ਬਾਹਰ ਪ੍ਰਦਰਸ਼ਨ ਕਰਦੇ ਲੋਕਾਂ ਨੇ ਬੱਚੇ ਦੇ ਮਾਤਾ-ਪਿਤਾ ਦੀ ਕੀਤੀ ਕੁੱਟਮਾਰ
Wednesday, Oct 30, 2024 - 02:13 PM (IST)
ਨੋਇਡਾ : ਨੋਇਡਾ ਦੇ ਸੈਕਟਰ 56 ਸਥਿਤ ਉੱਤਰਾਖੰਡ ਪਬਲਿਕ ਸਕੂਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਥਿਤ ਤੌਰ 'ਤੇ ਆਪਣੇ ਬੱਚੇ ਨੂੰ ਸਕੂਲ ਛੱਡਣ ਆਏ ਇੱਕ ਮਾਤਾ-ਪਿਤਾ ਦੀ ਕੁੱਟਮਾਰ ਕੀਤੀ ਅਤੇ ਉਸ ਦਾ ਮੋਬਾਈਲ ਫੋਨ ਵੀ ਤੋੜ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਸ ਕੁੱਟਮਾਰ ਦੀ ਘਟਨਾ ਦੀ ਜਾਣਕਾਰੀ ਦਿੱਤੀ। ਸੈਕਟਰ-58 ਥਾਣੇ ਦੇ ਇੰਚਾਰਜ ਇੰਸਪੈਕਟਰ ਅਮਿਤ ਕੁਮਾਰ ਅਨੁਸਾਰ ਕੁਲਦੀਪ ਚੌਹਾਨ ਨੇ ਮੰਗਲਵਾਰ ਰਾਤ ਨੂੰ ਸ਼ਿਕਾਇਤ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ
ਇਸ ਦੌਰਾਨ ਉਹਨਾਂ ਨੇ ਦੋਸ਼ ਲਾਇਆ ਕਿ ਜਦੋਂ ਉਹ 28 ਅਕਤੂਬਰ ਨੂੰ ਸਵੇਰੇ 8.15 ਵਜੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਗਏ ਸਨ ਤਾਂ ਸਕੂਲ ਦੇ ਬਾਹਰ ਅਧਿਆਪਕ ਰੋਸ ਪ੍ਰਦਰਸ਼ਨ ਕਰ ਰਹੇ ਸਨ ਅਤੇ ਕੁਝ ਮਾਪੇ ਵੀ ਉਨ੍ਹਾਂ ਦੇ ਨਾਲ ਸਨ। ਇਸ ਵਿਚ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਅਧਿਆਪਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਭੀੜ ਵਿਚ ਮੌਜੂਦ ਕੁਝ ਮਾਪੇ ਗੁੱਸੇ ਵਿਚ ਆ ਗਏ, ਜਿਹਨਾਂ ਨੇ ਉਨ੍ਹਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਜਦੋਂ ਉਸ ਨੇ ਵੀਡੀਓ ਬਣਾਉਣ ਲਈ ਮੋਬਾਈਲ ਫ਼ੋਨ ਆਨ ਕੀਤਾ ਤਾਂ ਉਨ੍ਹਾਂ ਨੇ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ ਅਤੇ ਜ਼ਮੀਨ 'ਤੇ ਸੁੱਟ ਕੇ ਤੋੜ ਦਿੱਤਾ। ਥਾਣਾ ਇੰਚਾਰਜ ਨੇ ਦੱਸਿਆ ਕਿ ਨਾਮਜ਼ਦ ਚਾਰ ਵਿਅਕਤੀਆਂ ਅਤੇ ਹੋਰ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਰੋਟੀ-ਜੂਸ ਤੋਂ ਬਾਅਦ ਹੁਣ ਦੁੱਧ 'ਚ 'ਥੁੱਕ', CCTV ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8