ਪੱਛਮੀ ਬੰਗਾਲ ’ਚ ਜਾਦੂ-ਟੂਣੇ ਦੇ ਸ਼ੱਕ ''ਚ ਕੁੱਟ-ਕੁੱਟ ਮੌਤ ਦੇ ਘਾਟ ਉਤਾਰੀ ਆਦਿਵਾਸੀ ਔਰਤ

Monday, Mar 16, 2026 - 03:27 PM (IST)

ਪੱਛਮੀ ਬੰਗਾਲ ’ਚ ਜਾਦੂ-ਟੂਣੇ ਦੇ ਸ਼ੱਕ ''ਚ ਕੁੱਟ-ਕੁੱਟ ਮੌਤ ਦੇ ਘਾਟ ਉਤਾਰੀ ਆਦਿਵਾਸੀ ਔਰਤ

ਬੀਰਭੂਮ (ਭਾਸ਼ਾ) - ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਆਦਿਵਾਸੀ ਔਰਤ ਦੀ ਜਾਦੂ-ਟੂਣੇ ਦੇ ਸ਼ੱਕ ਹੇਠ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਪੁਲਸ ਵਲੋਂ ਕੀਤੀ ਜਾ ਰਹੀ ਹੈ। ਮਾਮਲੇ ਦੌਰਾਨ ਪੁਲਸ ਨੇ ਕਿਹਾ ਕਿ ਪੀੜਤਾ ਦੀ ਪਛਾਣ 70 ਸਾਲਾ ਚੁਰਕੀ ਹੇਂਬ੍ਰਮ ਵਜੋਂ ਹੋਈ ਹੈ। ਆਦਿਵਾਸੀ ਔਰਤ 'ਤੇ ਕਿਸੇ ਭਾਰੀ ਚੀਜ਼ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਹੈ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ - ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ 'ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ

ਦੂਜੇ ਪਾਸੇ ਇਸ ਮਾਮਲੇ ਦੇ ਸਬੰਧ ਵਿਚ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੁੱਖ ਮੁਲਜ਼ਮ ਸ਼ਿਬਲਾਲ ਕਿਸਕੂ ਤੇ ਉਸ ਦੇ ਪਰਿਵਾਰ ਦੇ 4 ਮੈਂਬਰਾਂ ਨੂੰ ਐਤਵਾਰ ਗ੍ਰਿਫਤਾਰ ਕਰ ਕੇ ਅਦਾਲਤ ’ਚ ਪੇਸ਼ ਕੀਤਾ ਗਿਆ। ਪੁਲਸ ਨੇ ਔਰਤ ਦੇ ਕਤਲ ’ਚ ਵਰਤਿਆ ਗਿਆ ਹਥਿਆਰ ਬਰਾਮਦ ਕਰ ਲਿਆ ਹੈ। ਪੁੱਛਗਿੱਛ ਕਰਨ 'ਤੇ ਮੁਲਜ਼ਮ ਨੇ ਆਪਣਾ ਅਪਰਾਧ ਮੰਨ ਲਿਆ। ਮਾਮਲਾ ਦਰਜ ਕਰਕੇ ਪੁਲਸ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ - Gold-Silver Price: ਧੜੰਮ ਹੇਠਾਂ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News