ਲੂ ਤੋਂ ਪੀੜਤ ਮਰੀਜ਼ਾਂ ਲਈ 26 ਸਰਕਾਰੀ ਹਸਪਤਾਲਾਂ ''ਚ ਬੈੱਡ ਹੋਣਗੇ ਰਾਖਵੇਂ: ਸੌਰਭ ਭਾਰਦਵਾਜ

05/27/2024 5:01:35 PM

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਸੋਮਵਾਰ ਨੂੰ ਕਿਹਾ ਕਿ ਹੀਟ ਸਟ੍ਰੋਕ ਯਾਨੀ ਲੂ ਲੱਗਣ ਕਾਰਨ ਬੀਮਾਰ ਹੋਣ ਵਾਲੇ ਮਰੀਜ਼ਾਂ ਲਈ ਦਿੱਲੀ ਸਰਕਾਰ ਦੇ ਅਧੀਨ ਹਸਪਤਾਲਾਂ 'ਚ ਦੋ-ਦੋ ਬੈੱਡ ਰਾਖਵੇਂ ਰੱਖੇ ਜਾਣਗੇ, ਜਦਕਿ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ (ਐੱਲ.ਐੱਨ.ਜੇ.ਪੀ.) 'ਚ ਪੰਜ ਬੈੱਡ ਰਾਖਵੇਂ ਰੱਖੇ ਜਾਣਗੇ। 

ਇਹ ਵੀ ਪੜ੍ਹੋ- ਕੇਜਰੀਵਾਲ ਨੇ SC 'ਚ ਦਾਇਰ ਕੀਤੀ ਨਵੀਂ ਪਟੀਸ਼ਨ, ਅੰਤਰਿਮ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਕੀਤੀ ਮੰਗ

ਭਾਰਦਵਾਜ ਨੇ ਪੂਰਬੀ ਦਿੱਲੀ ਦੇ ਪ੍ਰਾਈਵੇਟ ਪੀਡੀਐਟ੍ਰਿਕ ਹਸਪਤਾਲ ਵਿਚ ਅੱਗ ਦੀ ਘਟਨਾ ਅਤੇ ਗਰਮੀ ਦੀ ਲਹਿਰ ਦੀ ਸਥਿਤੀ ਬਾਰੇ ਚਰਚਾ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਭਾਰਦਵਾਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੌਜੂਦਾ ਗਰਮੀ ਦੀ ਸਥਿਤੀ ਦੇ ਮੱਦੇਨਜ਼ਰ 26 ਸਰਕਾਰੀ ਹਸਪਤਾਲਾਂ ਵਿਚ ਦੋ-ਦੋ ਬੈੱਡ ਅਤੇ ਐੱਲ.ਐੱਨ.ਜੇ.ਪੀ. ਹਸਪਤਾਲ ਵਿਚ ਪੰਜ ਬੈੱਡ ਗਰਮੀ ਕਾਰਨ ਬੀਮਾਰ ਹੋਣ ਵਾਲੇ ਮਰੀਜ਼ਾਂ ਲਈ ਰਾਖਵੇਂ ਰੱਖੇ ਜਾਣਗੇ।

ਇਹ ਵੀ ਪੜ੍ਹੋ-  Fact Check: ਰਾਹੁਲ ਗਾਂਧੀ ਬੋਲੇ- ਨਰਿੰਦਰ ਮੋਦੀ ਜੀ ਪ੍ਰਧਾਨ ਮੰਤਰੀ ਬਣ ਰਹੇ ਹਨ, ਖ਼ਤਮ ਕਹਾਣੀ!

ਦੱਸਣਯੋਗ ਹੈ ਕਿ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ 'ਚ ਇਕ ਬੇਬੀ ਕੇਅਰ ਹਸਪਤਾਲ 'ਚ ਸ਼ਨੀਵਾਰ ਰਾਤ ਅੱਗ ਲੱਗਣ ਕਾਰਨ 7 ਨਵਜਨਮੇ ਬੱਚਿਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਏ। ਹਸਪਤਾਲ ਲਾਇਸੈਂਸ ਦਾ ਸਮਾਂ ਖ਼ਤਮ ਹੋ ਜਾਣ ਅਤੇ ਫਾਇਰ ਬ੍ਰਿਗੇਡ ਵਿਭਾਗ ਤੋਂ ਮਨਜ਼ੂਰੀ ਨਾ ਮਿਲਣ ਮਗਰੋਂ ਗੈਰ-ਕਾਨੂੰਨੀ ਰੂਪ ਨਾਲ ਚਲਾਇਆ ਜਾ ਰਿਹਾ ਸੀ। ਪੁਲਸ ਨੇ ਇਸ ਘਟਨਾ ਦੇ ਸਿਲਸਿਲੇ ਵਿਚ ਹਸਪਤਾਲ ਦੇ ਮਾਲਕ ਡਾ. ਨਵੀਨ ਕਿਚੀ ਅਤੇ ਡਾ. ਆਕਾਸ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News