ਲੋਕ ਸਭਾ ਚੋਣਾਂ ਤੋਂ ਪਹਿਲਾਂ ''ਆਪ'' ਨੇ ਸ਼ੁਰੂ ਕੀਤੀ ''ਜੇਲ੍ਹ ਦਾ ਜਵਾਬ ਵੋਟ ਨਾਲ'' ਮੁਹਿੰਮ

Monday, Apr 08, 2024 - 02:42 PM (IST)

ਨਵੀਂ ਦਿੱਲੀ (ਭਾਸ਼ਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੇ ਤਿਹਾੜ ਜੇਲ੍ਹ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਲਈ ਜਨਤਾ ਤੋਂ ਸਮਰਥਨ ਮੰਗਣ ਲਈ ਸੋਮਵਾਰ ਨੂੰ 'ਜੇਲ੍ਹ ਦਾ ਜਵਾਬ ਵੋਟ ਨਾਲ' ਮੁਹਿੰਮ ਦੀ ਸ਼ੁਰੂਆਤ ਕੀਤੀ। 'ਆਪ' ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਕਿਹਾ,''ਕੇਜਰੀਵਾਲ ਨੂੰ ਇਕ ਵੱਡੀ ਸਾਜਿਸ਼ ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ। ਇਹ ਪਹਿਲੀ ਵਾਰ ਹੈ ਕਿ ਕਿਸੇ ਮੌਜੂਦਾ ਮੁੱਖ ਮੰਤਰੀ ਨੂੰ ਲੋਕ ਸਭਾ ਚੋਣਾਂ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਹੈ। ਅਸੀਂ 'ਜੇਲ੍ਹ ਦਾ ਜਵਾਬ ਵੋਟ ਨਾਲ' ਮੁਹਿੰਮ ਸ਼ੁਰੂ ਕਰ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਆਪ (ਲੋਕ) ਕੇਜਰੀਵਾਲ ਨੂੰ ਮਜ਼ਬੂਤ ਬਣਾਉਣ।''

ਪਾਠਕ ਨੇ ਕਿਹਾ ਕਿ ਮੁਹਿੰਮ ਦੇ ਅਧੀਨ 'ਆਪ' ਨੇਤਾ ਅਤੇ ਵਰਕਰ ਉਨ੍ਹਾਂ ਚਾਰ ਲੋਕ ਸਭਾ ਖੇਤਰਾਂ ਦਾ ਦੌਰਾ ਕਰਨਗੇ, ਜਿੱਥੇ ਪਾਰਟੀ ਨੇ ਆਪਣੇ ਉਮੀਦਵਾਰ ਉਤਾਰੇ ਹਨ। 'ਆਪ' ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਲੋਕਾਂ ਨੂੰ 'ਤਾਨਾਸ਼ਾਹੀ' ਦਾ ਜਵਾਬ ਆਪਣੇ ਵੋਟ ਨਾਲ ਦੇਣ ਦੀ ਅਪੀਲ ਕੀਤੀ। 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਉਹ ਵੋਟ ਦੇਣ ਜਾਣ ਤਾਂ ਕੇਜਰੀਵਾਲ ਦਾ ਚਿਹਰਾ ਯਾਦ ਕਰਨ। ਸੰਜੇ ਸਿੰਘ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਇਸੇ ਹਫ਼ਤੇ ਜ਼ਮਾਨਤ 'ਤੇ ਜੇਲ੍ਹ ਤੋਂ ਰਿਹਾਅ ਹੋਏ ਹਨ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 15 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਹਨ। ਉਹ ਫਿਲਹਾਲ ਤਿਹਾੜ ਜੇਲ੍ਹ 'ਚ ਬੰਦ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News