ਵੱਡੀ ਖ਼ਬਰ : ਦਿੱਲੀ ਕੂਚ ਤੋਂ ਪਹਿਲਾਂ ਸਰਕਾਰ ਨੇ ਕਿਸਾਨਾਂ ਨੂੰ ਮੁੜ ਬੈਠਕ ਲਈ ਬੁਲਾਇਆ, ਕੀ ਰੁਕ ਸਕੇਗਾ ਵੱਡਾ ਅੰਦੋਲਨ
Tuesday, Feb 13, 2024 - 12:34 PM (IST)
ਹਰਿਆਣਾ- ਕਿਸਾਨਾਂ ਦੇ ਦਿੱਲੀ ਕੂਚੀ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸਰਕਾਰ ਨੇ ਮੁੜ ਕਿਸਾਨਾਂ ਨੂੰ ਬੈਠਕ ਲਈ ਬੁਲਾਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਤੀਜੇ ਦੌਰ ਦੀ ਬੈਠਕ 'ਚ ਗੱਲ ਬਣੇਗੀ ਜਾਂ ਨਹੀਂ। ਉੱਥੇ ਹੀ ਦਿੱਲੀ ਬਾਰਡਰ 'ਤੇ ਭਾਰੀ ਜਾਮ ਲੱਗਾ ਹੋਇਆ ਹੈ। ਦੱਸਣਯੋਗ ਹੈ ਕਿ 12 ਫਰਵਰੀ ਦੀ ਰਾਤ ਚੰਡੀਗੜ੍ਹ 'ਚ ਸਾਢੇ 5 ਘੰਟੇ ਚੱਲੀ ਮੀਟਿੰਗ 'ਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਗਾਰੰਟੀ ਕਾਨੂੰਨ ਅਤੇ ਕਰਜ਼ ਮੁਆਫ਼ੀ 'ਤੇ ਸਹਿਮਤੀ ਨਹੀਂ ਬਣ ਸਕੀ ਸੀ। ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਕਿਹਾ,''ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੀਰੀਅਸ ਨਹੀਂ ਹੈ। ਉਨ੍ਹਾਂ ਦੇ ਮਨ 'ਚ ਖੋਟ ਹੈ। ਉਹ ਸਿਰਫ਼ ਟਾਈਮ ਪਾਸ ਕਰਨਾ ਚਾਹੁੰਦੀ ਹੈ। ਅਸੀਂ ਸਰਕਾਰ ਦੇ ਪ੍ਰਸਤਾਵ 'ਤੇ ਵਿਚਾਰ ਕਰਾਂਗੇ ਪਰ ਅੰਦੋਲਨ 'ਤੇ ਕਾਇਮ ਹਾਂ।''
ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8