ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਨੇ ਸੱਦੀ ਆਲ ਪਾਰਟੀ ਮੀਟਿੰਗ, ਕਈ ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ

Monday, Jul 15, 2024 - 11:26 PM (IST)

ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਰਕਾਰ ਨੇ ਸੱਦੀ ਆਲ ਪਾਰਟੀ ਮੀਟਿੰਗ, ਕਈ ਅਹਿਮ ਮੁੱਦਿਆਂ ''ਤੇ ਹੋਵੇਗੀ ਚਰਚਾ

ਨੈਸ਼ਨਲ ਡੈਸਕ : ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਸੱਦੀ ਹੈ। ਸੂਤਰਾਂ ਮੁਤਾਬਕ 21 ਜੁਲਾਈ ਨੂੰ ਸਵੇਰੇ 11 ਵਜੇ ਮੀਟਿੰਗ ਸੱਦੀ ਗਈ ਹੈ। ਇਸ ਮੀਟਿੰਗ 'ਚ ਮਾਨਸੂਨ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਦੀ ਸਹਿਮਤੀ 'ਤੇ ਚਰਚਾ ਹੋ ਸਕਦੀ ਹੈ। ਦੱਸਣਯੋਗ ਹੈ ਕਿ ਮਾਨਸੂਨ ਸੈਸ਼ਨ 22 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 12 ਅਗਸਤ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਮਾਨਸੂਨ ਸੈਸ਼ਨ ਦੌਰਾਨ ਬਜਟ ਪੇਸ਼ ਕਰੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

DILSHER

Content Editor

Related News