ਯੂ.ਪੀ. ਚੋਣਾਂ ਤੋਂ ਪਹਿਲਾਂ ਸਰਗਰਮ ਹੋਏ ਮੁਲਾਇਮ ਸਿੰਘ ਯਾਦਵ, ਓਮ ਪ੍ਰਕਾਸ਼ ਚੌਟਾਲਾ ਨਾਲ ਕੀਤੀ ਮੁਲਾਕਾਤ

08/10/2021 12:00:37 AM

ਨਵੀਂ ਦਿੱਲੀ - ਦੇਸ਼ ਦੀ ਸਿਆਸਤ ਵਿੱਚ ਅੱਜਕੱਲ੍ਹ ਮੁਲਾਕਾਤਾਂ ਦਾ ਦੌਰ ਜਾਰੀ ਹੈ। ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵਿਰੋਧੀ ਦਲਾਂ ਦੇ ਨੇਤਾਵਾਂ ਦੇ ਨਾਲ ਲਗਾਤਾਰ ਬੈਠਕਾਂ ਕਰ ਰਹੇ ਹਨ। ਉਥੇ ਹੀ, ਸਮਾਜਵਾਦੀ ਪਾਰਟੀ ਦੇ ਰੱਖਿਅਕ ਮੁਲਾਇਮ ਸਿੰਘ ਯਾਦਵ ਵੀ 2022 ਦੀਆਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਸਰਗਰਮ ਨਜ਼ਰ  ਆ ਰਹੇ ਹਨ। ਮੁਲਾਇਮ ਸਿੰਘ ਯਾਦਵ ਵੀ ਦਿੱਲੀ ਸਥਿਤ ਆਪਣੇ ਘਰ ਲਗਾਤਾਰ ਨੇਤਾਵਾਂ ਨਾਲ ਮੁਲਾਕਾਤ ਕਰ ਰਹੇ ਹਨ।

ਇਹ ਵੀ ਪੜ੍ਹੋ - ਸਮੁੰਦਰੀ ਚੁਣੌਤੀਆਂ ਤੋਂ ਨਜਿੱਠਣ ਲਈ PM ਮੋਦੀ ਨੇ UNSC ਨੂੰ ਦਿੱਤੇ ਪੰਜ ਮੰਤਰ

ਸਪਾ ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੇ ਘਰ ਪਹੁੰਚ ਕੇ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਰਾਸ਼ਟਰੀ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਮੁਲਾਕਾਤ ਕੀਤੀ ਸੀ। ਹੁਣ ਲਾਲੂ ਤੋਂ ਬਾਅਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਇੰਡੀਅਨ ਨੈਸ਼ਨਲ ਲੋਕ ਦਲ (ਆਈ.ਐੱਨ.ਐੱਲ.ਡੀ.) ਦੇ ਪ੍ਰਧਾਨ ਓਮ ਪ੍ਰਕਾਸ਼ ਚੌਟਾਲਾ ਨੇ ਵੀ ਮੁਲਾਇਮ ਸਿੰਘ  ਯਾਦਵ ਦੇ ਘਰ ਜਾ ਕੇ ਉਨ੍ਹਾਂ ਨੂੰ ਮੁਲਾਕਾਤ ਕੀਤੀ ਹੈ। ਮੁਲਾਇਮ ਸਿੰਘ ਯਾਦਵ ਨਾਲ ਮੁਲਾਕਾਤ ਤੋਂ ਬਾਅਦ ਓਮ ਪ੍ਰਕਾਸ਼ ਚੌਟਾਲਾ ਨੇ ਦੱਸਿਆ ਕਿ ਉਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਨ ਗਏ ਸਨ।

ਇਹ ਵੀ ਪੜ੍ਹੋ - ਮੱਧ ਪ੍ਰਦੇਸ਼ 'ਚ ਚਾਰ ਸਾਲ 'ਚ ਰੇਪ ਦੇ 26,708 ਮਾਮਲੇ ਹੋਏ ਦਰਜ

ਸਮਾਚਾਰ ਏਜੰਸੀ ਏ.ਐੱਨ.ਆਈ. ਮੁਤਾਬਕ ਓਮ ਪ੍ਰਕਾਸ਼ ਚੌਟਾਲਾ ਨੇ ਇਹ ਵੀ ਕਿਹਾ ਕਿ ਮੁਲਾਇਮ ਸਿੰਘ ਯਾਦਵ ਨਾਲ ਉਨ੍ਹਾਂ ਦੀ ਯੂ.ਪੀ. ਦੀਆਂ ਅਗਲੀਆਂ ਵਿਧਾਨਸਭਾ ਚੋਣਾਂ 'ਤੇ ਵੀ ਚਰਚਾ ਹੋਈ। ਓਮ ਪ੍ਰਕਾਸ਼ ਚੌਟਾਲਾ ਅਤੇ ਮੁਲਾਇਮ ਸਿੰਘ ਯਾਦਵ ਦੀ ਇਸ ਮੁਲਾਕਾਤ ਨੂੰ ਇਸ ਲਈ ਵੀ ਮਹੱਤਵਪੂਰਣ ਮੰਨਿਆ ਜਾ ਰਿਹਾ ਹੈ ਕਿਉਂਕਿ ਪੱਛਮੀ ਯੂ.ਪੀ. ਵਿੱਚ ਜਾਟ ਵੋਟਰ ਨਿਰਣਾਇਕ ਭੂਮਿਕਾ ਨਿਭਾਉਂਦੇ ਹਨ। ਜਾਟ ਵੋਟਰਾਂ ਦੇ ਵਿੱਚ ਓਮ ਪ੍ਰਕਾਸ਼ ਚੌਟਾਲਾ ਦੀ ਚੰਗੀ ਪਕੜ ਮੰਨੀ ਜਾਂਦੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News