ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਵੈਨ ਨੂੰ ਮਾਰੀ ਜ਼ਬਰਦਸਤ ਟੱਕਰ, ਕਈ ਬੱਚੇ ਜ਼ਖ਼ਮੀ

Thursday, Sep 05, 2024 - 11:16 AM (IST)

ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਵੈਨ ਨੂੰ ਮਾਰੀ ਜ਼ਬਰਦਸਤ ਟੱਕਰ, ਕਈ ਬੱਚੇ ਜ਼ਖ਼ਮੀ

ਬੇਗੂਸਰਾਏ- ਬਿਹਾਰ ਦੇ ਬੇਗੂਸਰਾਏ 'ਚ ਇਕ ਵੱਡਾ ਹਾਦਸਾ ਵਾਪਰਿਆ, ਇੱਥੇ ਇਕ ਤੇਜ਼ ਰਫ਼ਤਾਰ ਟਰੱਕ ਨੇ ਸਕੂਲ ਵਾਹਨ ਨੂੰ ਟੱਕਰ ਮਾਰ ਦਿੱਤੀ । ਇਸ ਹਾਦਸੇ ਵਿਚ 5 ਬੱਚਿਆਂ ਦੀ ਹਾਲਤ ਗੰਭੀਰ ਹੈ, ਜਦਕਿ 16 ਹੋਰ ਬੱਚੇ ਜ਼ਖ਼ਮੀ ਹੋਏ ਹਨ। ਸਾਰੇ ਜ਼ਖ਼ਮੀਆਂ ਨੂੰ ਨੇੜੇ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਰਿਫਾਇਨਰੀ ਥਾਣਾ ਖੇਤਰ ਦੇ ਦੇਵਨਾ ਨੇੜੇ ਨੈਸ਼ਨਲ ਹਾਈਵੇਅ-31 'ਤੇ ਵਾਪਰਿਆ।

ਇਹ ਵੀ ਪੜ੍ਹੋ- ਦੋਹਰੇ ਕਤਲ ਕੇਸ 'ਚ 3 ਮੁਲਜ਼ਮ ਗ੍ਰਿਫ਼ਤਾਰ, ਆਪਸੀ ਰੰਜਿਸ਼ 'ਚ ਕੀਤਾ ਸੀ ਜੋੜੇ ਦਾ ਕਤਲ

ਲੋਕਾਂ ਦਾ ਕਹਿਣਾ ਹੈ ਕਿ ਵੀਰਵਾਰ ਸਵੇਰੇ ਬੱਚਿਆਂ ਨੂੰ ਸਕੂਲ ਛੱਡਣ ਲਈ ਸਕੂਲ ਵੈਨ ਜਾ ਰਹੀ ਸੀ। ਹਾਈਵੇਅ 'ਤੇ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਸਕੂਲ ਵੈਨ ਪੂਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਮਗਰੋਂ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਫਿਲਹਾਲ ਇਸ ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਰਿਫਾਇਨਰੀ ਥਾਣਾ ਪੁਲਸ ਨੂੰ ਦਿੱਤੀ। ਮੌਕੇ 'ਤੇ ਪੁਲਸ ਪੂਰੇ ਮਾਮਲੇ ਦੀ ਜਾਂਚ ਪੜਤਾਲ 'ਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ- ਮਸਜਿਦ 'ਚ ਨਮਾਜ਼ੀ ਆਪਸ 'ਚ ਭਿੜੇ; ਜੰਮ ਕੇ ਚੱਲੇ ਘਸੁੰਨ-ਬੈਲਟਾਂ, ਵੀਡੀਓ ਵਾਇਰਲ

ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿਚ ਡੇਢ ਦਰਜਨ ਬੱਚੇ ਜ਼ਖ਼ਮੀ ਹੋਏ ਹਨ। ਮੌਕੇ 'ਤੇ ਪੁੱਜੀ ਪੁਲਸ ਨੇ ਪਿੰਡ ਵਾਸੀਆਂ ਦੀ ਮਦਦ ਨਾਲ ਜ਼ਖ਼ਮੀ ਬੱਚਿਆਂ ਨੂੰ ਵੈਨ ਵਿਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ। ਇਸ ਹਾਦਸੇ ਵਿਚ ਜ਼ਖ਼ਮੀ ਹੋਏ ਬੱਚਿਆਂ ਵਿਚੋਂ 5 ਦੀ ਹਾਲਤ ਬੇਹੱਦ ਗੰਭੀਰ ਹੈ। ਇਨ੍ਹਾਂ ਸਾਰੇ ਬੱਚਿਆਂ ਨੂੰ ICU 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਇਸ ਹਾਦਸੇ ਮਗਰੋਂ ਦੋਸ਼ੀ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ  ਲਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News