ਬੰਗਾਲ : ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

Wednesday, Jan 20, 2021 - 09:32 AM (IST)

ਬੰਗਾਲ : ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, 13 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

ਜਲਪਾਈਗੁੜੀ- ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਚ ਧੁੰਦ ਕਾਰਨ ਵੱਡਾ ਹਾਦਸਾ ਵਾਪਰਿਆ। ਧੂਪਗੁੜੀ ਇਲਾਕੇ ਵਿਚ ਇਕ ਟਰੱਕ ਦੀ ਮੰਗਲਵਾਰ ਰਾਤ 9 ਵਜੇ ਦੋ ਗੱਡੀਆਂ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 13 ਲੋਕਾਂ ਦੀ ਮੌਤ ਹੋ ਗਈ ਜਦਕਿ 18 ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਜਲਪਾਈਗੁੜੀ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਜਲਪਾਈਗੁੜੀ ਦੇ ਐੱਸ. ਐੱਸ. ਪੀ. ਡੀ. ਸੁਮੰਤ ਰਾਇ ਮੁਤਾਬਕ ਮੰਗਲਵਾਰ ਰਾਤ 9 ਕੁ ਵਜੇ ਟਰੱਕ ਮਯਨਾਗੁੜੀ ਵੱਲ ਜਾ ਰਿਹਾ ਸੀ ਤੇ ਦੂਜੇ ਪਾਸਿਓਂ ਦੋ ਗੱਡੀਆਂ ਗਲਤ ਦਿਸ਼ਾ ਵਲੋਂ ਆ ਰਹੀਆਂ ਸਨ ਤੇ ਇਨ੍ਹਾਂ ਦੀ ਟਰੱਕ ਨਾਲ ਟੱਕਰ ਹੋ ਗਈ।

ਇਹ ਵੀ ਪੜ੍ਹੋ- ਮਾਣ ਵਾਲੀ ਗੱਲ : ਪੰਜਾਬੀ ਨੌਜਵਾਨ ਬਣਿਆ ਆਸਟ੍ਰੇਲੀਅਨ ਹਵਾਈ ਫ਼ੌਜ ਦਾ ਅਧਿਕਾਰੀ

ਇਸ ਕਾਰਨ ਟਰੱਕ ਵਿਚ ਲੱਦਿਆ ਭਾਰੀ ਸਮਾਨ ਗੱਡੀਆਂ ਉੱਪਰ ਡਿੱਗ ਗਿਆ ਤੇ 13 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁਝ ਲੋਕਾਂ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਇਕ ਹੋਰ ਟਰੱਕ ਨੂੰ ਓਵਰਟੇਕ ਕਰ ਰਿਹਾ ਸੀ ਤੇ ਉਸ ਸਮੇਂ ਇਹ ਹਾਦਸਾ ਵਾਪਰਿਆ। ਫਿਲਹਾਲ ਟਰੱਕ ਡਰਾਈਵਰ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। 

►ਇਸ ਖ਼ਬਰ ਸਬੰਧੀ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਇ


author

Lalita Mam

Content Editor

Related News