ਬੰਗਾਲ CID ਨੇ ਮੱਛੀ ਵੇਚਣ ਵਾਲੇ ਦੇ ਘਰੋਂ ਕਰੀਬ 1.4 ਕਰੋੜ ਰੁਪਏ ਦੀ ਨਕਦੀ ਕੀਤੀ ਬਰਾਮਦ

09/04/2022 5:41:21 PM

ਕੋਲਕਾਤਾ- ਬੰਗਾਲ ਅਪਰਾਧ ਜਾਂਚ ਵਿਭਾਗ (ਸੀ.ਆਈ.ਡੀ.) ਨੇ ਐਤਵਾਰ ਨੂੰ ਸੂਬੇ ਦੇ ਮਾਲਦਾ ਜ਼ਿਲ੍ਹੇ ਵਿਚ ਇਕ ਮੱਛੀ ਵੇਚਣ ਵਾਲੇ ਦੇ ਘਰੋਂ ਕਰੀਬ 1.4 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਧਨ ਦਾ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਨੇ ਸੰਪਤੀ ਕਿਵੇਂ ਜਮ੍ਹਾ ਕੀਤੀ। 

ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ CID ਨੇ ਮੱਛੀ ਵਿਕ੍ਰੇਤਾ ਜੈਪ੍ਰਕਾਸ਼ ਸਾਹਾ ਦੇ ਘਰ ਛਾਪਾ ਮਾਰਿਆ ਅਤੇ ਉਥੋਂ ਨਕਦੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਕੁੱਲ ਰਕਮ 1,39,03,000 ਰੁਪਏ ਸੀ। ਅਧਿਕਾਰੀ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਸਾਹਾ ਡਰੱਗ ਤਸਕਰੀ ਵਿਚ ਸ਼ਾਮਲ ਹੈ ਜਾਂ ਨਹੀਂ ਕਿਉਂਕਿ ਇਹ ਖੇਤਰ ਭਾਰਤ-ਬੰਗਲਾਦੇਸ਼ ਕੌਮਾਂਤਰੀ ਸਰਹੱਦ ਦੇ ਨੇੜੇ ਹੈ।


Tanu

Content Editor

Related News