ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
Friday, Aug 07, 2026 - 05:11 PM (IST)
ਕੋਲਕਾਤਾ (ਏਜੰਸੀ)- ਦਿੱਗਜ ਅਦਾਕਾਰ ਅਤੇ ਭਾਜਪਾ ਆਗੂ ਮਿਥੁਨ ਚੰਕਰਵਰਤੀ ਦੀ ਕੋਲਕਾਤਾ ਦੇ ਇਕ ਨਿੱਜੀ ਹਸਪਤਾਲ ਵਿੱਚ ਸੱਜੇ ਹੱਥ ਦੀ ਮਾਮੂਲੀ ਸਰਜਰੀ ਹੋਈ ਹੈ। ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਨਿੱਜੀ ਤੌਰ 'ਤੇ ਹਸਪਤਾਲ ਜਾ ਕੇ ਉਨ੍ਹਾਂ ਦਾ ਹਾਲ ਜਾਣਿਆ। ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ, ਜਿਨ੍ਹਾਂ ਵਿਚ ਅਦਾਕਾਰ ਹਸਪਤਾਲ ਦੇ ਬੈੱਡ 'ਤੇ ਲੰਮੇ ਪਏ ਹੋਏ ਨਜ਼ਰ ਆ ਰਹੇ ਸਨ।

ਮੁੱਖ ਮੰਤਰੀ ਨੇ ਫੇਸਬੁੱਕ 'ਤੇ ਆਪਣੀ ਪੋਸਟ ਵਿੱਚ ਲਿਆ, 'ਮਸ਼ਹੂਰ ਫਿਲਮ ਅਦਾਕਾਰ ਅਤੇ ਭਾਜਪਾ ਦੀ ਕੇਂਦਰੀ ਕਮੇਟੀ ਦੇ ਮੈਂਬਰ ਮਿਥੁਨ ਚਕਰਵਰਤੀ ਸਿਹਤ ਸਬੰਧੀ ਸਮੱਸਿਆ ਕਾਰਨ ਕੋਲਕਾਤਾ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਹਨ। ਮੈਂ ਅੱਜ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਗਿਆ ਸੀ। ਮੈਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਰੀਰਕ ਸਥਿਤੀ ਬਾਰੇ ਜਾਣਕਾਰੀ ਲਈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾ।'
