ਬੰਗਾਲ ਸਰਕਾਰ ''ਸਵਾਸਥ ਸਾਥੀ'' ਯੋਜਨਾ ਤਹਿਤ ਖ਼ਰਚੇ ''ਚ ਵਾਧੇ ਦੀ ਕਰ ਰਹੀ ਜਾਂਚ: ਮਮਤਾ

Thursday, Nov 28, 2024 - 04:17 PM (IST)

ਬੰਗਾਲ ਸਰਕਾਰ ''ਸਵਾਸਥ ਸਾਥੀ'' ਯੋਜਨਾ ਤਹਿਤ ਖ਼ਰਚੇ ''ਚ ਵਾਧੇ ਦੀ ਕਰ ਰਹੀ ਜਾਂਚ: ਮਮਤਾ

ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀਰਵਾਰ ਨੂੰ ਕਿਹਾ ਕਿ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਦਰਮਿਆਨ ਰਾਜ ਭਰ ਵਿੱਚ 'ਸਵਾਸਥ ਸਾਥੀ' ਯੋਜਨਾ ਦੇ ਤਹਿਤ ਖਰਚੇ ਵਿੱਚ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾਉਣੀ ਪਈ। ਬੈਨਰਜੀ ਨੇ ਵਿਧਾਨ ਸਭਾ ਵਿੱਚ ਕਿਹਾ, ''ਉਸ ਸਮੇਂ (ਆਰਜੀ ਕਾਰ ਹਸਪਤਾਲ ਦੀ ਘਟਨਾ ਦੇ ਵਿਰੋਧ ਦੌਰਾਨ) ‘ਸਵਾਸਥ ਸਾਥੀ’ ਯੋਜਨਾ ਦੇ ਤਹਿਤ ਖ਼ਰਚਿਆਂ ਵਿੱਚ ਭਾਰੀ ਵਾਧਾ ਹੋਇਆ ਸੀ। ਅਸੀਂ ਜਾਂਚ ਕਰ ਰਹੇ ਹਾਂ। ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।''

ਇਹ ਵੀ ਪੜ੍ਹੋ - ਵੱਡੀ ਖ਼ਬਰ : ਸੂਬੇ 'ਚ ਨਹੀਂ ਚੱਲੇਗਾ WHATSAPP, ਸਰਕਾਰ ਨੇ ਕਰ 'ਤਾ ਬੈਨ

ਇੱਕ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਪੀੜਤ ਮਹਿਲਾ ਡਾਕਟਰ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਜੂਨੀਅਰ ਡਾਕਟਰਾਂ ਵੱਲੋਂ ਕੀਤੇ ਗਏ ਧਰਨੇ ਦੌਰਾਨ ਪ੍ਰਾਈਵੇਟ ਹਸਪਤਾਲਾਂ ਵਿੱਚ 'ਸਵਸਥ ਸਾਥੀ' ਸਕੀਮ ਤਹਿਤ ਮਰੀਜ਼ਾਂ ਦੇ ਇਲਾਜ 'ਤੇ ਰਾਜ ਦੇ ਖਰਚੇ ਵਿੱਚ ਭਾਰੀ ਵਾਧਾ ਹੋਇਆ ਸੀ। 'ਸਵਾਸਥ ਸਾਥੀ' ਸਕੀਮ ਰਾਜ ਸਰਕਾਰ ਦੀ ਇੱਕ ਸਿਹਤ ਬੀਮਾ ਯੋਜਨਾ ਹੈ, ਜਿਸ ਦੇ ਤਹਿਤ ਪ੍ਰਤੀ ਪਰਿਵਾਰ 5 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਤੀ ਸਾਲ ਡਾਕਟਰੀ ਦੇਖਭਾਲ ਲਈ ਉਪਲਬਧ ਹੈ।

ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News