PM ਮੋਦੀ ਨੇ ਬੰਗਾਲ ਰੇਲ ਹਾਦਸੇ ''ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
Monday, Jun 17, 2024 - 01:40 PM (IST)
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਵਿਚ ਵਾਪਰੇ ਰੇਲ ਹਾਦਸੇ ਦੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਆਪਣੀ ਪੋਸਟ ਵਿਚ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਬੰਗਾਲ ਵਿਚ ਵਾਪਰੇ ਰੇਲ ਹਾਦਸੇ 'ਚ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਆਫ਼ਤ ਫੰਡ (PMNRF) ਤੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਗਰਮੀ ਦੇ ਕਹਿਰ ਤੋਂ ਬੱਚਿਆਂ ਨੂੰ ਰਾਹਤ, ਇਕ ਹਫ਼ਤੇ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ
ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਪੋਸਟ ਵਿਚ ਹਾਦਸੇ 'ਤੇ ਦੁੱਖ਼ ਜਤਾਉਂਦੇ ਹੋਏ ਲਿਖਿਆ ਕਿ ਪੱਛਮੀ ਬੰਗਾਲ 'ਚ ਰੇਲ ਹਾਦਸਾ ਦੁਖ਼ਦ ਹੈ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ, ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਛੇਤੀ ਤੋਂ ਛੇਤੀ ਠੀਕ ਹੋ ਜਾਣ। ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪ੍ਰਭਾਵਿਤਾਂ ਦੀ ਮਦਦ ਲਈ ਬਚਾਅ ਮੁਹਿੰਮ ਜਾਰੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਣਵ ਜੀ ਵੀ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਵੱਡਾ ਰੇਲ ਹਾਦਸਾ: ਕੰਚਨਜੰਗਾ ਐਕਸਪ੍ਰੈਸ ਚ ਵੱਜੀ ਮਾਲ ਗੱਡੀ, 5 ਲੋਕਾਂ ਦੀ ਮੌਤ
ਓਧਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 'ਐਕਸ' 'ਤੇ ਆਪਣੀ ਪੋਸਟ 'ਚ ਲਿਖਿਆ ਕਿ ਪੱਛਮੀ ਬੰਗਾਲ ਦੇ ਨਿਊ ਜਲਪਾਈਗੁੜੀ 'ਚ ਰੇਲ ਹਾਦਸਾ ਬਹੁਤ ਦੁਖਦ ਹੈ। ਇਸ ਮੰਦਭਾਗੀ ਦੁਰਘਟਨਾ ਵਿਚ ਜਿਨ੍ਹਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆ ਦਿੱਤਾ ਹੈ, ਮੈਂ ਉਨ੍ਹਾਂ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ ਅਤੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪੂਰਬੀ ਰੇਲਵੇ ਦੇ ਸਿਆਲਦਾਹ ਡਿਵੀਜ਼ਨਲ ਰੇਲਵੇ ਮੈਨੇਜਰ ਨੇ ਕਿਹਾ ਕਿ ਯਾਤਰੀਆਂ ਨੂੰ ਹੋਰ ਮਦਦ ਪ੍ਰਦਾਨ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਇਸ ਮਕਸਦ ਨਾਲ ਰੇਲਵੇ ਨੇ ਵਾਧੂ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾ ਰਿਹਾ ਹੈ। ਹੈਲਪਲਾਈਨ ਨੰਬਰ: - ਰੇਲਵੇ ਨੰਬਰ 39222। BSNL ਨੰਬਰ 033-25812128 ਹੈ। ਘਟਨਾ ਸਬੰਧੀ ਜਾਣਕਾਰੀ ਜਾਂ ਸਹਾਇਤਾ ਲੈਣ ਵਾਲੇ ਯਾਤਰੀ ਇਸ ਨੰਬਰ 'ਤੇ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ- CM ਭਜਨਲਾਲ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ’ਚ ਔਰਤਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e