ਬੰਗਾਲ ’ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹਿੰਸਾ, ਤ੍ਰਿਣਮੂਲ ਕਾਂਗਰਸ ਵਰਕਰ ਦਾ ਗੋਲੀ ਮਾਰ ਕੇ ਕਤਲ

Monday, Jul 03, 2023 - 12:25 PM (IST)

ਬੰਗਾਲ ’ਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਹਿੰਸਾ, ਤ੍ਰਿਣਮੂਲ ਕਾਂਗਰਸ ਵਰਕਰ ਦਾ ਗੋਲੀ ਮਾਰ ਕੇ ਕਤਲ

ਕੋਲਕਾਤਾ, (ਭਾਸ਼ਾ)- ਪੱਛਮੀ ਬੰਗਾਲ ’ਚ 8 ਜੁਲਾਈ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੋਈਆਂ ਹਿੰਸਕ ਝੜਪਾਂ ’ਚ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੇ ਇਕ ਵਰਕਰ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ ਵਰਕਰ ਦੀ ਪਛਾਣ ਜਿਆਰੁਲ ਮੁੱਲਾ (52) ਦੇ ਰੂਪ ’ਚ ਹੋਈ ਹੈ, ਜਿਸ ਨੂੰ ਰਾਤ ਨੂੰ ਘਰ ਪਰਤਦੇ ਸਮੇਂ ਦੱਖਣ 24 ਪਰਗਨਾ ਜ਼ਿਲੇ ਦੇ ਫੁਲਮਲਾਂਚਾ ਇਲਾਕੇ ’ਚ ਗੋਲੀ ਮਾਰ ਦਿੱਤੀ ਗਈ।

ਜਿਆਰੁਲ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇੰਡੀਅਨ ਸੈਕੂਲਰ ਫਰੰਟ (ਆਈ. ਐੱਸ. ਐੱਫ.) ਦੇ ਇਕ ਸਥਾਨਕ ਨੇਤਾ ਨੇ ਦਾਅਵਾ ਕੀਤਾ ਕਿ ਮੁੱਲਾ, ਤ੍ਰਿਣਮੂਲ ਕਾਂਗਰਸ ਨੇਤਾ ਅਮਰੁਲ ਲਸਕਰ ਦਾ ਕਰੀਬੀ ਸਾਥੀ ਸੀ, ਜੋ ਸੱਤਾਧਾਰੀ ਪਾਰਟੀ ਅੰਦਰ ਬਗਾਵਤ ਦਾ ਸਾਹਮਣਾ ਕਰ ਰਹੇ ਹਨ।

ਉੱਥੇ ਹੀ ਇਕ ਹੋਰ ਘਟਨਾ ’ਚ, ਚਲਤਾਬੇਰੀਆ ਗ੍ਰਾਮ ਪੰਚਾਇਤ ਤ੍ਰਿਣਮੂਲ ਕਾਂਗਰਸ ਉਮੀਦਵਾਰ ਇਬਰਾਹਿਮ ਮੁੱਲਾ ’ਤੇ ਕਥਿਤ ਤੌਰ ’ਤੇ ਆਈ. ਐੱਸ. ਐੱਫ. ਵਰਕਰਾਂ ਨੇ ਚਾਕੂ ਨਾਲ ਹਮਲਾ ਕਰ ਦਿੱਤਾ, ਜਿਸ ’ਚ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।


author

Rakesh

Content Editor

Related News