ਬੇਂਗਲੁਰੂ: ਲਗਾਤਾਰ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਹੁਣ ਤੱਕ 5 ਲੋਕਾਂ ਦੀ ਮੌਤ

Tuesday, May 20, 2025 - 01:50 PM (IST)

ਬੇਂਗਲੁਰੂ: ਲਗਾਤਾਰ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਹੁਣ ਤੱਕ 5 ਲੋਕਾਂ ਦੀ ਮੌਤ

ਬੇਂਗਲੁਰੂ : ਬੰਗਲੁਰੂ ਵਿੱਚ ਪਿਛਲੇ 36 ਘੰਟਿਆਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਮੰਗਲਵਾਰ ਨੂੰ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪਾਣੀ ਵਿਚ ਸੜਕਾਂ ਡੁੱਬਣ ਕਾਰਨ ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ ਹੋਈ, ਜਦੋਂ ਕਿ ਰਾਜ ਵਿੱਚ ਪਾਣੀ ਨਾਲ ਸਬੰਧਤ ਘਟਨਾਵਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਭਾਰੇ ਮੀਂਹ ਕਾਰਨ ਸ਼ਹਿਰ ਦੇ ਸਾਈ ਲੇਆਉਟ ਵਿੱਚ ਇੱਕ ਟਾਪੂ ਵਰਗੀ ਸਥਿਤੀ ਬਣ ਗਈ ਅਤੇ ਘਰਾਂ ਦੀਆਂ ਹੇਠਲੀਆਂ ਮੰਜ਼ਿਲਾਂ ਅੱਧੀਆਂ ਪਾਣੀ ਵਿਚ ਡੁੱਬ ਗਈਆਂ, ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਹੀਂ ਆ ਪਾ ਰਹੇ ਹਨ।

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫ਼ੈਸਲਾ : ਹੁਣ 3 ਮਹੀਨਿਆਂ ਦਾ ਇਕੱਠਾ ਮਿਲੇਗਾ ਮੁਫ਼ਤ ਰਾਸ਼ਨ

ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਲਗਭਗ 150 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ। ਬ੍ਰੂਹਤ ਬੰਗਲੁਰੂ ਮਹਾਨਗਰ ਪਾਲੀਕੇ (BBMB) ਨੇ ਸਾਈ ਲੇਆਉਟ ਵਿੱਚ ਲੋਕਾਂ ਲਈ ਭੋਜਨ ਅਤੇ ਪਾਣੀ ਦਾ ਪ੍ਰਬੰਧ ਕੀਤਾ। ਨਿਵਾਸੀਆਂ ਨੇ ਸ਼ਿਕਾਇਤ ਕੀਤੀ ਹੈ ਕਿ ਨਗਰ ਨਿਗਮ ਦੀ ਏਜੰਸੀਆਂ ਨੂੰ ਸਾਈ ਲੇਆਉਟ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਪਰੇਸ਼ਾਨੀਆਂ ਦੀ ਕੋਈ ਚਿੰਤਾ ਨਹੀਂ। ਭਾਰੀ ਮੀਹ ਕਾਰਨ ਸ਼ਹਿਰ ਦੇ ਹੇਨੂਰ ਵਿੱਚ ਇੱਕ ਅਨਾਥ ਆਸ਼ਰਮ ਪਾਣੀ ਵਿੱਚ ਡੁੱਬ ਗਿਆ। ਫਾਇਰ ਅਤੇ ਬਚਾਅ ਵਿਭਾਗ ਨੇ ਆਫ਼ਤ ਪ੍ਰਤੀਕਿਰਿਆ ਬਲ ਦੇ ਨਾਲ ਮਿਲ ਕੇ ਅਨਾਥ ਆਸ਼ਰਮ ਵਿੱਚ ਮੌਜੂਦ ਲੋਕਾਂ ਨੂੰ ਬਚਾਇਆ। ਲੋਕਾਂ ਨੂੰ ਆਉਣ-ਜਾਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਮਾਨਯਤਾ ਟੈਕ ਪਾਰਕ ਅਤੇ ਸਿਲਕ ਬੋਰਡ ਜੰਕਸ਼ਨ ਵਰਗੇ ਬਹੁਤ ਸਾਰੇ ਖੇਤਰ ਡੁੱਬ ਗਏ ਸਨ।

ਇਹ ਵੀ ਪੜ੍ਹੋ : ਸਾਵਧਾਨ! ਫ਼ੋਨ ਦੇ ਕਵਰ 'ਚ ਭੁੱਲ ਕੇ ਨਾ ਰੱਖੋ ਪੈਸੇ ਜਾਂ ਕਾਰਡ, ਹੋ ਸਕਦੈ ਧਮਾਕਾ

ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ਹਿਰ ਦੇ ਇੱਕ ਅਪਾਰਟਮੈਂਟ ਵਿੱਚ ਦਾਖਲ ਹੋਏ ਮੀਂਹ ਦੇ ਪਾਣੀ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਸਮੇਂ ਇੱਕ 12 ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮਾਈਕੋ ਲੇਆਉਟ ਪੁਲਸ ਅਨੁਸਾਰ ਬੀਟੀਐੱਮ ਸੈਕਿੰਡ ਸਟੇਜ ਦੇ ਨੇੜੇ ਐੱਨਐੱਸ ਪਾਲਿਆ ਵਿੱਚ ਮਧੂਵਨ ਅਪਾਰਟਮੈਂਟਸ ਦੇ ਨਿਵਾਸੀ ਮਨਮੋਹਨ ਕਾਮਤ (63) ਨੇ ਸੋਮਵਾਰ ਸ਼ਾਮ ਨੂੰ ਆਪਣੇ ਘਰ ਤੋਂ ਪਾਣੀ ਕੱਢਣ ਲਈ ਮੋਟਰਾਈਜ਼ਡ ਪੰਪ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਹਨਾਂ ਨੇ ਪੰਪ ਨੂੰ ਬਿਜਲੀ ਦੇ ਬੋਰਡ ਨਾਲ ਜੋੜਿਆ ਤਾਂ ਸ਼ਾਰਟ ਸਰਕਟ ਹੋਇਆ। ਇਸ ਨਾਲ ਕਰੰਟ ਲੱਗਣ 'ਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਦੌਰਾਨ ਅਪਾਰਟਮੈਂਟ ਕੰਪਲੈਕਸ ਵਿਚ ਕੰਮ ਕਰਨ ਵਾਲੇ ਇਕ ਨੇਪਾਲੀ ਵਿਅਕਤੀ ਦਾ ਪੁੱਤਰ ਦਿਨੇਸ਼ ਵੀ ਕਾਮਤ ਨੇੜੇ ਖੜ੍ਹਾ ਸੀ। ਬਿਜਲੀ ਦਾ ਕਰੰਟ ਲੱਗਣ ਕਾਰਨ ਉਸ ਦੀ ਵੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਹਾਏ ਓ ਰੱਬਾ! ਮਾਂ ਨੇ ਮਾਰ 'ਤਾ ਆਪਣਾ ਹੀ ਪੁੱਤ, ਫੇਰ ਦੰਦੀਆਂ...

ਥਾਣਾ ਇੰਚਾਰਜ ਨੇ ਪੁਸ਼ਟੀ ਕੀਤੀ ਕਿ ਹਸਪਤਾਲ ਦੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਦੋਵਾਂ ਮਾਮਲਿਆਂ ਵਿੱਚ ਗੈਰ-ਕੁਦਰਤੀ ਮੌਤ ਦੀ ਰਿਪੋਰਟ ਦਰਜ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸ਼ਸ਼ੀਕਲਾ (35) ਦੀ ਮੌਤ ਉਸ ਸਮੇਂ ਹੋਈ, ਜਦੋਂ ਉਹ ਮਹਾਦੇਵਪੁਰਾ ਪੁਲਸ ਸਟੇਸ਼ਨ ਅਧੀਨ ਆਉਂਦੇ ਖੇਤਰ ਵਿੱਚ ਇੱਕ ਕੰਪਨੀ ਵਿੱਚ ਝਾੜੂ ਲਗਾ ਰਹੀ ਸੀ ਤਾਂ ਇੱਕ ਇਮਾਰਤ ਦੀ ਕੰਧ ਉਸ ਉੱਤੇ ਡਿੱਗ ਗਈ। ਅਧਿਕਾਰੀਆਂ ਨੇ ਕਿਹਾ ਕਿ ਰਾਏਚੁਰ ਅਤੇ ਕਰਵਾਰ ਵਿੱਚ ਬਿਜਲੀ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਬੰਗਲੁਰੂ ਵਿੱਚ ਲਗਭਗ 30 ਮਿਲੀਮੀਟਰ ਮੀਂਹ ਪਿਆ।

ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

rajwinder kaur

Content Editor

Related News