‘ਸਰਕਾਰ ਨੇ ਕੀਤਾ ਧੋਖਾ', ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਵਿਰੁੱਧ ਮੁੜ ਕਰ ਦਿੱਤਾ ਵੱਡਾ ਐਲਾਨ
Thursday, Nov 17, 2022 - 04:53 PM (IST)
ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (SKM) ਨੇ ਕੇਂਦਰ ਸਰਕਾਰ ’ਤੇ ਕਿਸਾਨਾਂ ਦੀਆਂ ਪੈਂਡਿੰਗ ਮੰਗਾਂ ਨੂੰ ਲੈ ਕੇ ਧੋਖਾ ਕਰਨ ਦਾ ਇਲਜ਼ਾਮ ਲਾਇਆ ਹੈ ਅਤੇ 26 ਨਵੰਬਰ ਨੂੰ ਰਾਜ ਭਵਨਾਂ ਵੱਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖ ਦਾ ਪ੍ਰੋਗਰਾਮ ਤੈਅ ਕਰਨ ਲਈ 8 ਦਸੰਬਰ ਨੂੰ ਇਕ ਬੈਠਕ ਵੀ ਬੁਲਾਈ ਹੈ।
ਇਹ ਵੀ ਪੜ੍ਹੋ- ਸਾਬਕਾ CM ਕਮਲਨਾਥ ਨੇ ਕੱਟਿਆ ਹਨੂੰਮਾਨ ਜੀ ਦੀ ਤਸਵੀਰ ਲੱਗਾ ਕੇਕ, ਪਿਆ ਬਖੇੜਾ
ਮੋਰਚੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨ 19 ਨਵੰਬਰ ਨੂੰ ‘ਫਤਿਹ ਦਿਵਸ’ ਮਨਾਉਣਗੇ, ਕਿਉਂਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਅੰਦੋਲਨ ਮਗਰੋਂ ਇਸੇ ਦਿਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਸੀ। SKM ਦੇ ਨੇਤਾ ਦਰਸ਼ਨ ਪਾਲ ਨੇ ਇੱਥੇ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੇ ਦਫ਼ਤਰਾਂ ਤੱਕ 1 ਤੋਂ 11 ਦਸੰਬਰ ਤੱਕ ਮਾਰਚ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਭੈਣ ਨੂੰ ਇਨਸਾਫ਼ ਦਿਵਾਉਣ ਲਈ ਆਪੇ ਤੋਂ ਬਾਹਰ ਹੋਇਆ ‘ਦਾਰੋਗਾ’, ਵਰਦੀ ’ਚ ਹੀ ਸਹੁਰਿਆਂ ਨੂੰ ਮਾਰੇ ਲੱਤਾਂ-ਮੁੱਕੇ
SKM ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਖ਼ਤਮ ਕਰਨ ਮਗਰੋਂ ਕਿਸਾਨਾਂ ਨਾਲ ਕੀਤੇ ਗਏ ਲਿਖਤੀ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਕਰ ਗਈ ਹੈ। SKM ਨੇ ਦਾਅਵਾ ਕੀਤਾ ਕਿ ਨਾ ਤਾਂ ਘੱਟ ਤੋਂ ਘੱਟ ਸਮਰਥਨ ਮੁੱਲ (MSP) ’ਤੇ ਕਮੇਟੀ ਬਣੀ ਅਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਮਾਮਲੇ ਵਾਪਸ ਲਏ ਗਏ। SKM ਨੇ ਸਰਕਾਰ ’ਤੇ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਯਾਨੀ ਕਿ MSP ’ਤੇ ਕਾਨੂੰਨੀ ਗਰੰਟੀ ਦੇ ਮਾਮਲੇ ’ਤੇ ਵਿਚਾਰ ਨਾ ਕਰਨ ਦਾ ਵੀ ਇਲਜ਼ਾਮ ਲਾਇਆ।