ਕਾਂਗਰਸ ’ਚ ਸ਼ਾਮਲ ਹੋਣ ਦੀ ਬਜਾਏ ਖੂਹ ’ਚ ਛਾਲ ਮਾਰਨਾ ਬਿਹਤਰ : ਗਡਕਰੀ

Tuesday, Aug 30, 2022 - 11:04 AM (IST)

ਕਾਂਗਰਸ ’ਚ ਸ਼ਾਮਲ ਹੋਣ ਦੀ ਬਜਾਏ ਖੂਹ ’ਚ ਛਾਲ ਮਾਰਨਾ ਬਿਹਤਰ : ਗਡਕਰੀ

ਨਾਗਪੁਰ– ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਹ ਕਾਂਗਰਸ ਵਿਚ ਸ਼ਾਮਲ ਹੋਣ ਦੀ ਬਜਾਏ ਖੂਹ ਵਿਚ ਛਾਲ ਮਾਰਨਾ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਪਸੰਦ ਨਹੀਂ ਹੈ। ਗਡਕਰੀ ਨੇ ਨਾਗਪੁਰ ਵਿਚ ਇਕ ਸਭਾ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਾਂਗਰਸ ਦੇ ਸੀਨੀਅਰ ਨੇਤਾ ਸ਼੍ਰੀਕਾਂਤ ਜਿਚਕਰ ਦੇ ਨਾਲ ਹੋਈ ਇਕ ਘਟਨਾ ਨੂੰ ਯਾਦ ਕੀਤਾ। ਜਿਚਕਰ ਨੇ ਇਕ ਵਾਰ ਉਨ੍ਹਾਂ ਨੂੰ ਸਲਾਹ ਦਿੱਤੀ ਸੀ ਕਿ ਉਹ ਇਕ ਚੰਗੇ ਸਿਅਾਸੀ ਭਵਿੱਖ ਦੇ ਨਾਲ-ਨਾਲ ਚੰਗੇ ਇਨਸਾਨ ਹਨ, ਬਸ਼ਰਤੇ ਉਹ ਭਾਰਤੀ ਜਨਤਾ ਪਾਰਟੀ (ਭਾਜਪਾ) ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਜਾਣ। ਗਡਕਰੀ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਕਿ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀ ਬਜਾਏ ਖੂਹ ਵਿਚ ਛਾਲ ਮਾਰਨਾ ਜ਼ਿਆਦਾ ਪਸੰਦ ਕਰਨਗੇ ਕਿਉਂਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਉਨ੍ਹਾਂ ਨੂੰ ਕਦੇ ਪਸੰਦ ਨਹੀਂ ਹਨ।


author

Rakesh

Content Editor

Related News