ਚੀਨ 'ਚ ਕਹਿਰ ਵਰ੍ਹਾਉਣ ਵਾਲਾ ਕੋਰੋਨਾ ਦਾ ਨਵਾਂ ਵੇਰੀਐਂਟ ਪੁੱਜਾ ਭਾਰਤ, ਮਿਲਿਆ ਪਹਿਲਾ ਮਰੀਜ਼

Wednesday, Dec 21, 2022 - 06:52 PM (IST)

ਚੀਨ 'ਚ ਕਹਿਰ ਵਰ੍ਹਾਉਣ ਵਾਲਾ ਕੋਰੋਨਾ ਦਾ ਨਵਾਂ ਵੇਰੀਐਂਟ ਪੁੱਜਾ ਭਾਰਤ, ਮਿਲਿਆ ਪਹਿਲਾ ਮਰੀਜ਼

ਅਹਿਮਦਾਬਾਦ- ਕੋਰੋਨਾ ਦਾ ਕਹਿਰ ਇਕ ਵਾਰ ਮੁੜ ਦੁਨੀਆ ਨੂੰ ਡਰਾ ਰਿਹਾ ਹੈ। ਚੀਨ 'ਚ ਓਮੀਕ੍ਰੋਨ ਦੇ ਸਬ ਵੈਰੀਐਂਟ BF7 ਕਾਰਨ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਗੁਜਰਾਤ ਦੇ ਵਡੋਦਰਾ 'ਚ ਵੀ ਇਸ ਦਾ ਇਕ ਮਾਮਲਾ ਸਾਹਮਣੇ ਆਇਆ ਹੈ। ਇਕ ਐੱਨ.ਆਰ.ਆਈ. ਔਰਤ ਜੋ 9 ਨਵੰਬਰ ਨੂੰ ਦੇਸ਼ ਆਈ ਸੀ, ਉਹ ਇਸ ਵੈਰੀਐਂਟ ਨਾਲ ਪੀੜਤ ਹੋ ਗਈ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਅਲਰਟ ਹੋ ਗਈ ਹੈ।

ਇਹ ਵੀ ਪੜ੍ਹੋ– ਕੇਂਦਰੀ ਸਿਹਤ ਮੰਤਰੀ ਨੇ 'ਭਾਰਤ ਜੋੜੋ ਯਾਤਰਾ' ਨੂੰ ਲੈ ਕੇ ਰਾਹੁਲ ਗਾਂਧੀ ਨੂੰ ਲਿਖੀ ਚਿੱਠੀ, ਆਖੀ ਇਹ ਗੱਲ

ਗੁਜਰਾਤ 'ਚ 2 ਹੋਰ ਮਾਮਲੇ ਅਜਿਹੇ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਉਹ ਵੀ BF7 ਨਾਲ ਪੀੜਤ ਹਨ ਪਰ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਸੈਂਪਲ ਅੱਗੇ ਜਾਂਚ ਲਈ ਭੇਜ ਦਿੱਤੇ ਗਏ ਹਨ।

ਇਹ ਵੀ ਪੜ੍ਹੋ– ਹੁਣ ਚੁਟਕੀ 'ਚ ਵਾਪਸ ਆ ਜਾਵੇਗਾ ਵਟਸਐਪ 'ਤੇ ਡਿਲੀਟ ਹੋਇਆ ਮੈਸੇਜ, ਜਾਣੋ ਕਿਵੇਂ

ਸਰਕਾਰ ਅਲਰਟ, ਲੋਕਾਂ ਨੂੰ ਕੀਤੀ ਇਹ ਅਪੀਲ

ਬੁੱਧਵਾਰ ਨੂੰ ਸਿਹਤ ਮੰਤਰੀ ਮਨਸੁੱਖ ਮੰਡਾਵੀਆ ਨੇ ਇਕ ਅਹਿਮ ਮੀਟਿੰਗ ਬੁਲਾਈ ਸੀ, ਉਸ ਮੀਟਿੰਗ ਤੋਂ ਬਾਅਦ ਨੀਤੀ ਆਯੋਗ ਦੇ ਮੈਂਬਰ ਡਾ. ਵੀ.ਕੇ. ਪਾਲ ਨੇ ਦੱਸਿਆ ਕਿ ਪੈਨਿਕ ਹੋਣ ਦੀ ਲੋੜ ਨਹੀਂ ਹੈ। ਮੀਟਿੰਗ 'ਚ ਤੈਅ ਕੀਤਾ ਗਿਆ ਹੈ ਕਿ ਕੋਰੋਨਾ ਨੂੰ ਲੈ ਕੇ ਹਰ ਹਫਤੇ ਸਿਹਤ ਮੰਤਰਾਲਾ 'ਚ ਸਮੀਖਿਆ ਬੈਠਕ ਹੋਵੇਗੀ। ਦੇਸ਼ 'ਚ ਕੋਰੋਨਾ ਟੈਸਟਿੰਗ ਲੋੜੀਂਦੀ ਮਾਤਰਾ 'ਚ ਹੋ ਰਹੀ ਹੈ। ਵਿੱਚ-ਵਿੱਚ 'ਚ ਮੰਰਾਲਾ ਫੈਸਲਾ ਲਵੇਗਾ ਕਿ ਹੋਰ ਕਿਹੜੇ ਕਦਮ ਚੁੱਕੇ ਜਾਣੇ ਹਨ। ਵੀ.ਕੇ. ਪਾਲ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਹੁਣ ਇਕ ਵਾਰ ਫਿਰ ਸਾਰਿਆਂ ਨੂੰ ਭੀੜ ਵਾਲੇ ਇਲਾਕਿਆਂ 'ਚ ਮਾਸਕ ਪਹਿਨਣ ਦੀ ਲੋੜ ਹੈ। ਉਨ੍ਹਾਂ ਵੱਲੋਂ ਬੂਸਟਰ ਡੋਜ਼ ਲੈਣ 'ਤੇ ਵੀ ਜ਼ੋਰ ਦਿੱਤਾ ਗਿਆ।

ਇਹ ਵੀ ਪੜ੍ਹੋ– Airtel ਦੇ ਜ਼ਬਰਦਸਤ ਪਲਾਨ, ਇਕ ਰੀਚਾਰਜ 'ਚ ਚੱਲੇਗਾ 4 ਲੋਕਾਂ ਦਾ ਸਿਮ, ਨਾਲ ਮਿਲਣਗੇ ਇਹ ਫਾਇਦੇ


author

Rakesh

Content Editor

Related News