ਬੀ.ਐੱਚ. ਲੋਇਆ ਮੌਤ ਕੇਸ: ਸੁਪਰੀਮ ਕੋਰਟ ਨੇ ਖਾਰਜ ਕੀਤੀ ਸੁਤੰਤਰ ਜਾਂਚ ਦੀ ਮੰਗ
Thursday, Apr 19, 2018 - 11:17 AM (IST)

ਨਵੀਂ ਦਿੱਲੀ— ਸੀ.ਬੀ.ਆਈ. ਦੀ ਵਿਸ਼ੇਸ਼ ਜੱਜ ਬੀ.ਐੱਚ. ਲੋਇਆ ਦੀ ਮੌਤ ਦੀ ਐੱਸ.ਆਈ.ਟੀ. ਤੋਂ ਜਾਂਚ ਦੀ ਮੰਗ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਡੀ.ਵਾਈ. ਚੰਦਰਚੂੜ ਅਤੇ ਏ.ਐੱਮ. ਖਾਨਵਿਲਕਰ ਦੀ ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨਾਂ ਸਿਆਸੀ ਹਿੱਤ ਸਾਧਨ ਅਤੇ ਚਰਚਾ ਬਟੋਰਨ ਲਈ ਜਾਰੀ ਕੀਤੀਆਂ ਗਈਆਂ ਲੱਗਦੀਆਂ ਹਨ ਪਰ ਇਨ੍ਹਾਂ ਦਾ ਕੋਈ ਠੋਸ ਆਧਾਰ ਨਹੀਂ ਹੈ। ਸੂਤਰਾਂ ਅਨੁਸਾਰ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਇਸ ਮਾਮਲੇ 'ਚ 4 ਜੱਜਾਂ ਦੇ ਬਿਆਨਾਂ 'ਤੇ ਸ਼ੱਕ ਦਾ ਕੋਈ ਕਾਰਨ ਨਹੀਂ ਬਣਦਾ। ਇਹੀ ਨਹੀਂ ਸੁਪਰੀਮ ਕੋਰਟ ਨੇ ਪਟੀਸ਼ਨਾਂ ਨੂੰ ਲੈ ਕੇ ਸਖਤ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਪਟੀਸ਼ਨਾਂ ਅਦਾਲਤ ਦੀ ਅਕਸ ਨੂੰ ਖਰਾਬ ਕਰਨ ਦੀ ਇਕ ਕੋਸ਼ਿਸ਼ ਹੈ।
#FLASH: SC dismisses petitions seeking Special Investigation Team (SIT) probe into Special CBI Judge BH Loya's death. pic.twitter.com/ta2xEQHZlW
— ANI (@ANI) April 19, 2018
ਸੋਹਰਾਬੁਦੀਨ ਸ਼ੇਖ ਦੇ ਕਥਿਤ ਫਰਜ਼ੀ ਐਨਕਾਊਂਟਰ ਦੇ ਮਾਮਲੇ ਦੀ ਸੁਣਵਾਈ ਕਰ ਰਹੇ ਜੱਜ ਬੀ.ਐੱਚ. ਲੋਇਆ ਦੀ ਮੌਤ ਦੀ ਸੁਤੰਤਰ ਜਾਂਚ ਦਲ ਤੋਂ ਜਾਂਚ ਦੀ ਮੰਗ ਨੂੰ ਲੈ ਕੇ ਕਈ ਪਟੀਸ਼ਨਾਂ ਸੁਪਰੀਮ ਕੋਰਟ 'ਚ ਦਾਖਲ ਕੀਤੀਆਂ ਗਈਆਂ ਸਨ। ਇਨ੍ਹਾਂ ਪਟੀਸ਼ਨਾਂ 'ਤੇ 16 ਮਾਰਚ ਨੂੰ ਸੁਣਵਾਈ ਪੂਰੀ ਹੋਣ ਤੋਂ ਬਾਅਦ ਸੁਪਰੀਮ ਕੋਰਟ ਨੇ 19 ਅਪ੍ਰੈਲ ਤੱਕ ਲਈ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਕ ਦਸੰਬਰ 2014 ਨੂੰ ਨਾਗਪੁਰ 'ਚ ਜੱਜ ਲੋਇਆ ਦੀ ਮੌਤ ਹੋ ਗਈ ਸੀ, ਜਦੋਂ ਉਹ ਆਪਣੇ ਇਕ ਸਹਿ ਕਰਮਚਾਰੀ ਦੀ ਬੇਟੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਜਾ ਰਹੇ ਸਨ। ਕਿਹਾ ਜਾਂਦਾ ਹੈ ਕਿ ਜੱਜ ਲੋਇਆ ਨੂੰ ਦਿਲ ਦਾ ਦੌਰਾ ਪਿਆ ਸੀ ਪਰ ਨਵੰਬਰ 2017 'ਚ ਜੱਜ ਲੋਇਆ ਦੀ ਮੌਤ ਨੂੰ ਉਨ੍ਹਾਂ ਦੀ ਭੈਣ ਨੇ ਸ਼ੱਕੀ ਦੱਸਿਆ ਸੀ। ਇਸ ਤੋਂ ਬਾਅਦ ਇਹ ਮਾਮਲਾ ਉੱਠਿਆ ਅਤੇ ਉਸ ਦੇ ਤਾਰ ਸੋਹਰਾਬੁਦੀਨ ਸ਼ੇਖ ਐਨਕਾਊਂਟਰ ਨਾਲ ਜੋੜਦੇ ਹੋਏ ਉਨ੍ਹਾਂ ਦੀ ਮੌਤ ਦੀ ਸੁਤੰਤਰ ਜਾਂਚ ਦੀ ਮੰਗ ਕਰਦੇ ਹੋਏ ਕਈ ਪਟੀਸ਼ਨਾਂ ਸੁਪਰੀਮ ਕੋਰਟ 'ਚ ਦਾਇਰ ਕੀਤੀਆਂ ਗਈਆਂ।
There is no merit in the petitions & there is no reason to doubt the statements of sitting Judges, attempt of the petitioners was to malign the judiciary, said SC while dismissing petitions seeking SIT porbe into #JudgeLoya's death
— ANI (@ANI) April 19, 2018