ਸ਼ਹੀਦ ਭਗਤ ਸਿੰਘ ਦੇ ਪੋਤੇ ਨੇ ਪੁਰਾਣੀਆਂ ਪਰਤਾਂ ਖੋਲ੍ਹਦਿਆਂ ਸਾਹਮਣੇ ਲਿਆਂਦਾ ਵੱਡਾ ਰਾਜ਼ (ਤਸਵੀਰਾਂ)

10/01/2015 9:20:04 AM

ਮੱਧ ਪ੍ਰਦੇਸ਼-ਨੇਤਾ ਜੀ ਸੁਭਾਸ਼ ਚੰਦਰ ਬੋਸ ਤੋਂ ਬਾਅਦ ਹੁਣ ਸ਼ਹੀਦ ਭਗਤ ਸਿੰਘ ਦੇ ਪੋਤੇ ਸ. ਯਾਦਵਿੰਦਰ ਸਿੰਘ ਨੇ ਸ਼ਹੀਦ ਦੇ ਪਰਿਵਾਰ ਬਾਰੇ ਚਰਚਾ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਵੀ ਨੇਤਾ ਜੀ ਦੇ ਪਰਿਵਾਰ ਦੀ ਤਰ੍ਹਾਂ ਹੀ ਜਾਸੂਸੀ ਕੀਤੀ ਜਾਂਦੀ ਸੀ। ਇੱਥੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਦੀ ਜੈਯੰਤੀ ਮੌਕੇ ਆਯੋਜਿਤ ਪ੍ਰੋਗਰਾਮ ''ਚ ਹਿੱਸਾ ਲੈਣ ਆਏ ਸ. ਯਾਦਵਿੰਦਰ ਨੇ ਦੱਸਿਆ ਕਿ ਖੁਫੀਆ ਏਜੰਸੀ ਦੇ ਅਧਿਕਾਰੀ ਸ. ਭਗਤ ਸਿੰਘ ਦੇ ਸ਼ਹੀਦ ਹੋਣ ਤੋਂ ਬਾਅਦ ਵੀ ਉਨ੍ਹਾਂ ਦੇ ਪਰਿਵਾਰ ''ਤੇ ਨਜ਼ਰ ਰੱਖਦੇ ਸਨ। 
ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਦੀ ਜਾਸੂਸੀ ਕੀਤੇ ਜਾਣ ਦਾ ਜ਼ਿਕਰ ਖੁਦ ਸ. ਭਗਤ ਸਿੰਘ ਦੇ ਛੋਟੇ ਭਰਾ ਕੁਲਬੀਰ ਸਿੰਘ ਨੇ ਕਈ ਵਾਰ ਕੀਤਾ ਸੀ। 1983 ''ਚ ਕੁਲਬੀਰ ਸਿੰਘ ਦੀ ਮੌਤ ਤੱਕ ਉਨ੍ਹਾਂ ਦੇ ਪਰਿਵਾਰ ਦੀ ਜਾਸੂਸੀ ਕੀਤੀ ਗਈ। ਖਾਸ ਗੱਲ ਇਹ ਹੈ ਕਿ ਯਾਦਵਿੰਦਰ ਸਿੰਘ ਨੇ ਇਹ ਰਾਜ਼ ਉਸ ਸਮੇਂ ਖੋਲ੍ਹਿਆ ਹੈ, ਜਦੋਂ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਪਰਿਵਾਰ ਦੀ ਜਾਸੂਸੀ ਦਾ ਮਾਮਲਾ ਚਰਚਾ ''ਚ ਹੈ। 
ਯਾਦਵਿੰਦਰ ਨੇ ਕਿਹਾ ਕਿ ਆਰ. ਟੀ. ਆਈ. ਅਧੀਨ ਕੱਢੀ ਗਈ ਜਾਣਕਾਰੀ ਤੋਂ ਬਾਅਦ ਸ. ਭਗਤ ਸਿੰਘ ਸਮੇਤ ਰਾਜਗੁਰੂ ਅਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮੈਮੋਰੈਂਡਮ ਸੌਂਪਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਹੁਣ ਉਹ ਜਲਦੀ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ।     


''ਜਗ ਬਾਣੀ'' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। ''ਜਗ ਬਾਣੀ'' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ ''ਜਗ ਬਾਣੀ'' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।


Babita Marhas

News Editor

Related News