PM ਮੋਦੀ ਨੇ 'ਮਨ ਕੀ ਬਾਤ' ਰੇਡੀਓ ਪ੍ਰੋਗਰਾਮ 'ਚ ਭਗਤ ਸਿੰਘ ਨੂੰ ਕੀਤਾ ਯਾਦ
Sunday, Sep 28, 2025 - 11:16 AM (IST)

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ (28 ਸਤੰਬਰ) ਨੂੰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਦੇ 126ਵੇਂ ਐਪੀਸੋਡ ਰਾਹੀਂ ਦੇਸ਼ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਪੀਐੱਮ ਮੋਦੀ ਨੇ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਪਲੇਬੈਕ ਗਾਇਕਾ ਲਤਾ ਮੰਗੇਸ਼ਕਰ ਨੂੰ ਵੀ ਯਾਦ ਕੀਤਾ। ਪੀਐਮ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ ਇਹ ਐਪੀਸੋਡ 22 ਸਤੰਬਰ ਤੋਂ ਦੇਸ਼ ਭਰ ਵਿੱਚ ਨਵੇਂ ਜੀਐਸਟੀ ਟੈਕਸ ਸਲੈਬ ਲਾਗੂ ਹੋਣ ਤੋਂ ਬਾਅਦ ਪਹਿਲਾ ਪ੍ਰੋਗਰਾਮ ਸੀ।
ਇਹ 'ਮਨ ਕੀ ਬਾਤ' ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ 22 ਸਤੰਬਰ ਤੋਂ ਦੇਸ਼ ਭਰ ਵਿੱਚ ਨਵੇਂ ਜੀਐਸਟੀ ਟੈਕਸ ਸਲੈਬ ਲਾਗੂ ਕੀਤੇ ਗਏ ਹਨ। ਹੁਣ ਸਿਰਫ 5% ਅਤੇ 18% ਦੇ ਦੋ ਸਲੈਬ ਰੱਖੇ ਗਏ ਹਨ। ਨਵੇਂ ਸਲੈਬ ਲਾਗੂ ਹੋਣ ਤੋਂ ਬਾਅਦ ਇਹ ਪੀਐਮ ਮੋਦੀ ਦਾ ਪਹਿਲਾ 'ਮਨ ਕੀ ਬਾਤ' ਪ੍ਰੋਗਰਾਮ ਹੈ।
ਖਬਰ ਅਪਡੇਟ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8