ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਨਮਨ, PM ਮੋਦੀ ਬੋਲੇ- ਮਹਾਨ ਸਪੂਤਾਂ ਦਾ ਬਲੀਦਾਨ ਪ੍ਰਰੇਣਾ ਸਰੋਤ

Tuesday, Mar 23, 2021 - 11:09 AM (IST)

ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਨਮਨ, PM ਮੋਦੀ ਬੋਲੇ- ਮਹਾਨ ਸਪੂਤਾਂ ਦਾ ਬਲੀਦਾਨ ਪ੍ਰਰੇਣਾ ਸਰੋਤ

ਨਵੀਂ ਦਿੱਲੀ— ਪੂਰਾ ਦੇਸ਼ ਅੱਜ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਨਮਨ ਕਰ ਰਿਹਾ ਹੈ। ਅੱਜ ਦੇ ਦਿਨ ਸਾਲ 1931 ਨੂੰ ਅੰਗਰੇਜ਼ੀ ਹਕੂਮਤ ਨੇ ਸ. ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੇ ਦਿੱਤੀ ਸੀ। ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਕਈ ਵੱਡੇ ਨੇਤਾਵਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। 

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਹੈਂਡਲ ’ਤੇ ਲਿਖਿਆ- ਆਜ਼ਾਦੀ ਦੇ ਕ੍ਰਾਂਤੀਦੂਤ ਅਮਰ ਸ਼ਹੀਦ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਹੀਦੀ ਦਿਹਾੜੇ ’ਤੇ ਨਮਨ। ਮਾਂ ਭਾਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਦਾ ਬਲੀਦਾਨ ਦੇਸ਼ ਦੀ ਹਰ ਪੀੜ੍ਹੀ ਲਈ ਪ੍ਰਰੇਣਾ ਸਰੋਤ ਬਣਿਆ ਰਹੇਗਾ। 

PunjabKesari

ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਆਜ਼ਾਦੀ ਦੇ ਇਤਿਹਾਸ ’ਚ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਵੀਰਤਾ ਅਤੇ ਯੋਗਦਾਨ ਨੂੰ ਸ਼ਬਦਾਂ ’ਚ ਬਿਆਨ ਕਰਨਾ ਸੰਭਵ ਨਹੀਂ ਹੈ। ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਮੁਕਤ ਕਰਨ ਦੀ ਉਨ੍ਹਾਂ ਦੀ ਤਾਂਘ ਅਤੇ ਬਲੀਦਾਨ ਨੂੰ ਯਾਦ ਕਰ ਕੇ ਅੱਜ ਵੀ ਹਰ ਭਾਰਤ ਵਾਸੀ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ, ਅਜਿਹੇ ਵੀਰ ਬਲੀਦਾਨੀਆਂ ਦੇ ਚਰਨਾਂ ’ਚ ਕੋਟਿ-ਕੋਟਿ ਨਮਨ।

ਦੱਸਣਯੋਗ ਹੈ ਕਿ ਆਜ਼ਾਦੀ ਦੀ ਲੜਾਈ ਦੇ ਸਮੇਂ ਜਦੋਂ ‘ਪਬਲਿਕ ਸੇਫਟੀ ਅਤੇ ਟਰੇਡ ਡਿਸਟ੍ਰੀਬਿਊਟ ਬਿੱਲ’ ਖ਼ਿਲਾਫ਼ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਸੈਂਬਲੀ ’ਚ ਬੰਬ ਸੁੱਟੇ ਸਨ ਤਾਂ ਉਨ੍ਹਾਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਇਸੇ ਦੋਸ਼ ਵਿਚ ਫਾਂਸੀ ਦੀ ਸਜ਼ਾ ਸੁਣਾਈ ਗਈ ਅਤੇ ਤੈਅ ਸਮੇਂ ਤੋਂ ਇਕ ਦਿਨ ਪਹਿਲਾਂ 23 ਮਾਰਚ 1931 ਨੂੰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦੇ ਦਿੱਤੀ ਗਈ ਸੀ।


author

Tanu

Content Editor

Related News