ਗੁਜਰਾਤ ''ਚ ਗਰਜੇ CM ਮਾਨ, ਨਾਮ ਲਏ ਬਿਨਾਂ ਹੀ ਵਿੰਨ੍ਹੇ ਤਿੱਖੇ ਨਿਸ਼ਾਨੇ

Wednesday, Jul 23, 2025 - 05:03 PM (IST)

ਗੁਜਰਾਤ ''ਚ ਗਰਜੇ CM ਮਾਨ, ਨਾਮ ਲਏ ਬਿਨਾਂ ਹੀ ਵਿੰਨ੍ਹੇ ਤਿੱਖੇ ਨਿਸ਼ਾਨੇ

ਨੈਸ਼ਨਲ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਮੇਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਦੇ ਦੋ ਦਿਨਾਂ ਦੌਰੇ 'ਤੇ ਗਏ ਹੋਏ ਹਨ। ਗੁਜਰਾਤ ਦੇ ਮੁੜਾਸਾ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ ਸਰਕਾਰ 'ਤੇ ਤਿੱਖੇ ਤੰਜ ਕੱਸੇ। ਮੋਦੀ ਸਰਕਾਰ 'ਤੇ ਤੰਜ ਕੱਸਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਸੈਸ਼ਨ ਵਿਚ ਕਿਸੇ ਨੂੰ ਬੋਲਣ ਲਈ ਦਿੰਦੇ। ਸੈਸ਼ਨ ਬੁਲਾ ਕੇ ਆਪ ਇਹ ਲੋਕ ਵਿਦੇਸ਼ਾਂ ਵਿਚ ਘੁੰਮਣ ਲਈ ਚੱਲੇ ਜਾਂਦੇ ਹਨ। ਦੂਜੇ ਪਾਸੇ ਉੱਪ ਰਾਸ਼ਟਰਪਤੀ ਅਚਾਨਕ ਇਕ ਦਿਨ ਵਿਚ ਆਪਣਾ ਅਸਤੀਫਾ ਦੇ ਦਿੰਦੇ ਹਨ।

ਇਹ ਵੀ ਪੜ੍ਹੋ - MAYDAY...MAYDAY...! ਉਡਾਣ ਭਰਦੇ ਸਾਰ ਜਹਾਜ਼ ਨੂੰ ਲੱਗ ਗਈ ਅੱਗ, 60 ਤੋਂ ਵੱਧ ਯਾਤਰੀ ਸਨ ਸਵਾਰ

ਪੰਜਾਬ ਵਿਚ 117 ਸੀਟਾਂ ਵਿਚੋਂ 92 ਸੀਟਾਂ ਆਮ ਆਦਮੀ ਪਾਰਟੀ ਸਰਕਾਰ ਦੀਆਂ ਹਨ। ਸਾਡੇ ਅੰਦਰ ਕੰਮ ਕਰਨ ਦਾ ਜਨੂਨ ਸੀ। ਕਿਸਾਨਾਂ ਅਤੇ ਆਮ ਲੋਕਾਂ ਨੂੰ 600 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਸਾਡੀ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰ ਦੇਵੇਗੀ। ਸਾਡਾ ਚੋਣ ਨਿਸ਼ਾਨ ਝਾੜੂ ਹੈ, ਜੋ ਸਿਰਫ਼ ਸਫ਼ਾਈ ਕਰਨ ਲਈ ਕੰਮ ਨਹੀਂ ਆਉਂਦਾ ਸਗੋਂ ਹੋਰਾਂ ਨੂੰ ਵੀ ਸਾਫ਼ ਕਰਨ ਦੇ ਕੰਮ ਆਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਇਕ ਗੈਂਗ ਬਣਾਇਆ ਹੋਇਆ ਹੈ। ਜਦੋਂ ਵੀ ਇਹ ਆਉਂਦੀਆਂ ਹਨ ਆਪਣੇ ਨਾਲ ਬਿੱਲ ਲੈ ਕੇ ਆਉਂਦੀਆਂ ਹਨ। 

ਇਹ ਵੀ ਪੜ੍ਹੋ - ਟੇਕਆਫ ਹੁੰਦੇ ਸਾਰ ਪੈ ਗਿਆ ਏਅਰ ਇੰਡੀਆਂ ਦੇ ਜਹਾਜ਼ 'ਚ ਫਾਲਟ, ਯਾਤਰੀਆਂ ਦੇ ਸੁੱਕੇ ਸਾਹ

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਕਿਸੇ ਵੀ ਥਾਂ 'ਤੇ ਕੋਈ ਵੀ ਸਮੱਸਿਆਵਾਂ ਹੋਵੇ, ਸਾਡੀ ਸਰਕਾਰ ਤੁਹਾਡੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਇਕ ਦੂਜੇ ਨਾਲ ਮਿਲੇ ਹੋਏ ਹਨ। ਇਹ ਦੋਵੇਂ ਨਹੀਂ ਚਾਹੁੰਦੇ ਕਿ ਇਹਨਾਂ ਦੇ ਵਿਚਕਾਰ ਕੋਈ ਹੋਰ ਆਏ। ਹੁਣ ਸਮਾਂ ਆ ਗਿਆ ਹੈ, ਲੋਕਾਂ ਨੂੰ ਆਪਣਾ ਚੋਣ ਬਟਨ ਬਦਲ ਦੇਣਾ ਚਾਹੀਦਾ ਹੈ, ਜਿਸ ਨਾਲ ਉਹਨਾਂ ਦੀ ਕਿਸਮਤ ਬਦਲ ਜਾਵੇਗੀ। ਪੰਜਾਬ ਦੇ 55 ਹਜ਼ਾਰ ਲੋਕਾਂ ਨੂੰ ਸਰਕਾਰੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪੰਜਾਬ ਵਿਚ ਬਹੁਤ ਸਾਰੇ ਸਕੂਲਾਂ ਦਾ ਚੰਗੀ ਤਰੀਕੇ ਨਾਲ ਨਿਰਮਾਣ ਕੀਤਾ ਗਿਆ ਹੈ। ਹਰੇਕ ਪਿੰਡ ਵਿਚ ਗਰਾਉਂਡ ਬਣਾਏ ਜਾ ਰਹੇ ਹਨ, ਤਾਂਕਿ ਬੱਚੇ ਸੌਖੇ ਤਰੀਕੇ ਨਾਲ ਖੇਡ ਸਕਣ।

ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News