ਤਿਹਾੜ ਜੇਲ੍ਹ 'ਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ ਪੰਜਾਬ ਦੇ CM ਭਗਵੰਤ ਮਾਨ

04/15/2024 1:15:48 PM

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਅੱਜ ਯਾਨੀ ਕਿ ਸੋਮਵਾਰ ਤਿਹਾੜ ਜੇਲ੍ਹ ਪਹੁੰਚੇ। ਸਖ਼ਤ ਸੁਰੱਖਿਆ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ, ਕੇਜਰੀਵਾਲ ਨੂੰ ਮਿਲਣ ਲਈ ਜੇਲ੍ਹ ਪਹੁੰਚੇ ਹਨ। ਦੋਹਾਂ ਮੁੱਖ ਮੰਤਰੀਆਂ ਵਿਚਾਲੇ ਕੀ ਗੱਲਬਾਤ ਹੋਵੇਗੀ, ਇਸ ਨੂੰ ਲੈ ਕੇ ਅਟਕਲਾਂ ਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਲਈ ਜੇਲ੍ਹ ਭੇਜਿਆ, ਤਿਹਾੜ ਜੇਲ੍ਹ ਨੰਬਰ-2 'ਚ ਰੱਖਿਆ ਜਾਵੇਗਾ

ਦੱਸਿਆ ਜਾ ਰਿਹਾ ਹੈ ਕਿ ਮੁਲਾਕਾਤ ਦੌਰਾਨ ਸਿਰਫ ਕੇਜਰੀਵਾਲ ਅਤੇ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਕਿਸੇ ਤੀਜੇ ਦੀ ਮੌਜੂਦਗੀ ਇੱਥੇ ਨਹੀਂ ਹੋਵੇਗੀ। ਜੇਲ ਦੇ ਨਿਯਮਾਂ ਦੇ ਹਿਸਾਬ ਨਾਲ ਮੁਲਾਕਾਤ ਲਈ ਅੱਧੇ ਘੰਟੇ ਦਾ ਸਮਾਂ ਤੈਅ ਕੀਤਾ ਗਿਆ ਹੈ। ਦੋਹਾਂ ਮੁੱਖ ਮੰਤਰੀਆਂ ਦੀ ਮੁਲਾਕਾਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਮੀਟਿੰਗ ਵੀ ਹੋਈ ਸੀ। ਬੈਠਕ ਵਿਚ ਪੰਜਾਬ ਪੁਲਸ, ਦਿੱਲੀ ਪੁਲਸ ਅਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਰਹੇ। 

ਇਹ ਵੀ ਪੜ੍ਹੋ- 'ਮੋਦੀ ਦੀ ਗਾਰੰਟੀ' ਨਾਲ BJP ਨੇ 2024 ਦਾ ਮੈਨੀਫੈਸਟੋ ਕੀਤਾ ਜਾਰੀ, ਜਾਣੋ ਕੀ ਕੀਤੇ ਵਾਅਦੇ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਹਾਂ ਨੇਤਾਵਾਂ ਦੀ ਮੁਲਾਕਾਤ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਦੱਸ ਦੇਈਏ ਕਿ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ 'ਚ ਹਨ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਅੱਜ ਰਾਊਜ਼ ਐਵੇਨਿਊ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਦਰਦਨਾਕ ਹਾਦਸਾ; ਸਕੂਲ ਬੱਸ ਪਲਟਣ ਕਾਰਨ 5 ਬੱਚਿਆਂ ਦੀ ਮੌਤ, ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਖੁੱਲ੍ਹਿਆ ਸੀ ਸਕੂਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News