ਭਜਨ ਲਾਲ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ
Wednesday, Jan 15, 2025 - 05:42 PM (IST)
ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਬੁੱਧਵਾਰ ਨੂੰ ਬਿਲਵਾ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਕੇਂਦਰ ਪਹੁੰਚੇ ਅਤੇ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ। ਭਜਨ ਲਾਲ ਨੇ ਰਾਧਾ ਸੁਆਮੀ ਬਿਆਸ ਦੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੱਖ-ਵੱਖ ਵਿਸ਼ਿਆਂ ਜਿਵੇਂ ਅਧਿਆਤਮਿਕਤਾ, ਸਮਾਜਿਕ ਕਦਰਾਂ-ਕੀਮਤਾਂ, ਸਮਾਜ ਵਿਚ ਫੈਲੀਆਂ ਬੁਰਾਈਆਂ ਆਦਿ ਵਿਸ਼ਿਆਂ 'ਤੇ ਚਰਚਾ ਕੀਤੀ।