''ਅੱਗ'' ਵਾਂਗ ਭਖਿਆ ਪਾਣੀ ਦਾ ਮੁੱਦਾ ! ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਵੇਗੀ ਹਰਿਆਣਾ ਸਰਕਾਰ
Friday, May 02, 2025 - 04:43 PM (IST)

ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਸ਼ੁੱਕਰਵਾਰ ਨੂੰ ਦਿੱਲੀ 'ਚ ਭਾਖੜਾ ਬਿਆਸ ਬੋਰਡ ਮੈਨੇਜਮੈਂਟ (ਬੀਬੀਐੱਮਬੀ) ਦੇ ਅਧਿਕਾਰੀਆਂ ਦੀ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਨਾਲ ਮੀਟਿੰਗ 'ਚ ਪਾਣੀ ਦੇਣ ਨੂੰ ਲੈ ਕੇ ਸਹਿਮਤੀ ਨਹੀਂ ਬਣੀ। ਮੀਟਿੰਗ 'ਚ ਪੰਜਾਬ 4 ਹਜ਼ਾਰ ਕਿਊਸੇਕ ਪਾਣੀ ਹੀ ਦੇਣ ਨੂੰ ਤਿਆਰ ਹੋਇਆ, ਜਦੋਂ ਕਿ ਹਰਿਆਣਾ ਨੇ 8500 ਕਿਊਸੇਕ ਪਾਣੀ ਦੀ ਮੰਗ ਕੀਤੀ। ਹਰਿਆਣਾ ਦੀ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਿਹਾ,''ਅਸੀਂ ਆਪਣੇ ਪਾਣੀ ਦੇ ਹੱਕ ਲਈ ਸੁਪਰੀਮ ਕੋਰਟ ਜਾ ਰਹੇ ਹਾਂ। ਅਸੀਂ ਇਸ ਨੂੰ ਲੈ ਕੇ ਪਟੀਸ਼ਨ ਦਾਇਰ ਕਰਾਂਗੇ। ਸੰਭਾਵਨਾ ਹੈ ਕਿ ਅੱਜ ਪਟੀਸ਼ਨ ਦਾਖਲ ਕਰ ਦਿੱਤੀ ਜਾਵੇਗੀ। ਅੱਗੇ ਛੁੱਟੀਆਂ ਹਨ, ਇਸ ਲਈ ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਜਲਦ ਇਸ 'ਤੇ ਫ਼ੈਸਲਾ ਹੋ ਜਾਵੇ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਵਿਚਾਲੇ ਛਿੜੇ 'ਪਾਣੀ' ਦੇ ਵਿਵਾਦ ਦਰਮਿਆਨ BBMB ਨੇ ਲਿਆ ਵੱਡਾ ਫ਼ੈਸਲਾ
ਇਸ ਤੋਂ ਪਹਿਲੇ ਦਿੱਲੀ 'ਚ ਹੀ ਕੇਂਦਰੀ ਗ੍ਰਹਿ ਮੰਤਰਾਲਾ ਦੀ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ ਨੇ ਪੰਜਾਬ ਅਤੇ ਹਰਿਆਣਾ ਨੂੰ ਇਸ ਮਾਮਲੇ 'ਚ ਜਿੱਦ ਛੱਡਣ ਲਈ ਕਿਹਾ। ਨਾਲ ਹੀ ਹਰਿਆਣਾ ਨੂੰ ਪਾਣੀ ਦੀ ਜ਼ਰੂਰਤ ਨੂੰ ਲੈ ਕੇ ਬੀਬੀਐੱਮਬੀ ਕੋਲ ਤਰਕ ਪੇਸ਼ ਕਰਨ ਲਈ ਕਿਹਾ। ਸੂਤਰਾਂ ਅਨੁਸਾਰ ਗ੍ਰਹਿ ਸਕੱਤਰ ਨੇ ਕਿਹਾ ਕਿ ਜੇਕਰ ਹਰਿਆਣਾ ਦੀ ਵਾਧੂ ਪਾਣੀ ਦੀ ਮੰਗ 'ਚ ਦਮ ਹੋਇਆ ਤਾਂ ਹਰਿਆਣਾ ਬਿਨਾਂ ਸ਼ਰਤ ਦੇ ਜ਼ਰੂਰਤ ਅਨੁਸਾਰ ਪੰਜਾਬ ਤੋਂ ਉਧਾਰ ਪਾਣੀ ਲੈ ਲਵੇਗਾ ਅਤੇ ਪੰਜਾਬ ਨੂੰ ਲੋੜ ਪੈਣ 'ਤੇ ਹਰਿਆਣਾ ਨੂੰ ਇਹ ਪਾਣੀ ਵਾਪਸ ਕਰਨਾ ਪਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8