ਮਹਾਰਾਸ਼ਟਰ ਅਗਨੀਕਾਂਡ: ਜਾਨ ਗੁਆਉਣ ਵਾਲੇ ਬੱਚਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣਗੇ PM ਮੋਦੀ

01/11/2021 4:10:08 PM

ਭੰਡਾਰਾ— ਬੀਤੇ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹਾ ਹਸਪਤਾਲ ’ਚ ਅੱਗ ਲੱਗਣ ਕਾਰਨ ਜਾਨ ਗੁਆਉਣ ਵਾਲੇ ਬੱਚਿਆਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਮੋਦੀ ਨੇ 2-2 ਲੱਖ ਰੁਪਏ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੀ. ਐੱਮ. ਓ. ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹਾ ਹਸਪਤਾਲ ’ਚ ਅੱਗ ਲੱਗਣ ਕਾਰਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਹਤ ਫੰਡ ’ਚੋਂ 2 ਲੱਖ ਰੁਪਏ ਅਤੇ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਲਈ 50 ਹਜ਼ਾਰ ਰੁਪਏ ਦੀ ਧਨ ਰਾਸ਼ੀ ਮਨਜ਼ੂਰ ਕੀਤੀ ਹੈ। 

PunjabKesari

ਦੱਸ ਦੇਈਏ ਕਿ ਬੀਤੇ ਸ਼ਨੀਵਾਰ 9 ਜਨਵਰੀ ਨੂੰ ਭੰਡਾਰਾ ਜ਼ਿਲ੍ਹਾ ਹਸਪਤਾਲ ’ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਸਿਕ ਨਿਊਬੋਰਨ ਕੇਅਰ ਯੂਨਿਟ ’ਚ ਅੱਗ ਲੱਗ ਗਈ ਸੀ ਅਤੇ ਜਿਸ ਕਾਰਨ ਇਹ ਹਾਦਸਾ ਹੋਇਆ। ਸ਼ਾਰਟ ਸਰਕਿਟ ਦੇ ਚੱਲਦੇ ਇਹ ਅੱਗ ਲੱਗੀ ਸੀ, ਜਿਸ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਜਦਕਿ 7 ਬੱਚਿਆਂ ਨੂੰ ਬਚਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਮੇਤ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਹਾਦਸੇ ਨੂੰ ਲੈ ਕੇ ਦੁੱਖ ਜ਼ਾਹਰ ਕੀਤਾ। ਐਤਵਾਰ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਹਸਪਤਾਲ ’ਚ ਅੱਗ ਲੱਗਣ ਕਾਰਨ ਮਾਰੇ ਗਏ ਨਵਜੰਮੇ ਬੱਚਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ ਦੀ ਸੁਰੱਖਿਆ ਆਡਿਟ ਕਰਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। 


Tanu

Content Editor

Related News