ਭਾਰਤ, ਇੰਡੀਆ ਜਾਂ ਹਿੰਦੁਸਤਾਨ, ਸਾਰਿਆਂ ਦਾ ਮਤਲਬ ਮੁਹੱਬਤ ਹੈ: ਰਾਹੁਲ ਗਾਂਧੀ

09/06/2023 3:46:50 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ, ਇੰਡੀਆ, ਹਿੰਦੁਸਤਾਨ ਸਾਰਿਆਂ ਦਾ ਮਤਲਬ ਮੁਹੱਬਤ ਹੈ। ਉਨ੍ਹਾਂ ਨੇ ਇਹ ਟਿੱਪਣੀ ਅਜਿਹੇ ਸਮੇਂ 'ਤੇ ਕੀਤੀ ਹੈ, ਜਦੋਂ ਜੀ-20 ਸੰਮੇਲਨ ਨਾਲ ਸਬੰਧਤ ਰਾਤ ਦੇ ਭੋਜਨ ਦੇ ਸੱਦੇ ਪੱਤਰ 'ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ 'ਪ੍ਰੈਜ਼ੀਡੈਂਟ ਆਫ਼ ਭਾਰਤ' ਦੇ ਤੌਰ 'ਤੇ ਸੰਬੋਧਿਤ ਕੀਤੇ ਜਾਣ ਨੂੰ ਲੈ ਕੇ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ।  ਵਿਰੋਧੀ ਧਿਰ ਨੇ ਦੋਸ਼ ਲਾਇਆ ਕਿ ਸਰਕਾਰ ਦੇਸ਼ ਦੇ ਦੋਹਾਂ ਨਾਵਾਂ 'ਇੰਡੀਆ' ਅਤੇ 'ਭਾਰਤ' ਵਿਚੋਂ 'ਇੰਡੀਆ' ਨੂੰ ਬਦਲਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋG20 ਸੰਮੇਲਨ: ਰਾਤ ਦੇ ਭੋਜਨ ਦੇ ਸੱਦੇ 'ਚ ਰਾਸ਼ਟਰਪਤੀ ਨੂੰ ਕਿਹਾ ਗਿਆ 'ਪ੍ਰੈਜ਼ੀਡੈਂਟ ਆਫ਼ ਭਾਰਤ', ਛਿੜਿਆ ਵਿਵਾਦ

ਰਾਹੁਲ ਗਾਂਧੀ ਨੇ ਯੂ-ਟਿਊਬ 'ਤੇ ਆਪਣੀ 'ਭਾਰਤ ਜੋੜੋ ਯਾਤਰਾ' ਨਾਲ ਸਬੰਧਤ ਵੀਡੀਓ ਸਾਂਝਾ ਕਰਦਿਆਂ ਲਿਖਿਆ ਕਿ ਭਾਰਤ, ਇੰਡੀਆ ਜਾਂ ਹਿੰਦੁਸਤਾਨ ਸਾਰਿਆਂ ਦਾ ਮਤਲਬ ਮੁਹੱਬਤ, ਇਰਾਦਾ ਸਭ ਤੋਂ ਉੱਚੀ ਉਡਾਣ। ਇਕ ਸਾਲ ਪਹਿਲਾਂ 7 ਸਤੰਬਰ ਨੂੰ ਹੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਸ਼ੁਰੂ ਹੋਈ ਸੀ। ਇਸ ਵਿਚ ਰਾਹੁਲ ਗਾਂਧੀ ਨੇ ਪਾਰਟੀ ਦੇ ਕਈ ਨੇਤਾਵਾਂ ਨਾਲ 4,000 ਕਿਲੋਮੀਟਰ ਤੋਂ ਵੱਧ ਦੀ ਪੈਦਲ ਯਾਤਰਾ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਸੀ। ਇਹ ਯਾਤਰਾ ਪਿਛਲੇ ਸਾਲ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ, ਜੋ ਇਸ ਸਾਲ 30 ਜਨਵਰੀ ਨੂੰ ਸ਼੍ਰੀਨਗਰ ਵਿਚ ਖ਼ਤਮ ਹੋਈ ਸੀ। ਇਹ ਯਾਤਰਾ 145 ਦਿਨ ਚੱਲੀ ਸੀ।

ਇਹ ਵੀ ਪੜ੍ਹੋ- ਇਤੇਫ਼ਾਕ! 74 ਸਾਲ ਪਹਿਲਾਂ ਵੀ 'ਇੰਡੀਆ' ਦਾ ਨਾਂ ਬਦਲਣ ਲਈ ਲਿਆਂਦਾ ਗਿਆ ਸੀ ਸੋਧ ਪ੍ਰਸਤਾਵ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Tanu

Content Editor

Related News