ਅਗਨੀਪਥ ਯੋਜਨਾ ਦੇ ਵਿਰੋਧ ’ਚ ਅੱਜ ਭਾਰਤ ਬੰਦ; 491 ਰੇਲ ਸੇਵਾਵਾਂ ਪ੍ਰਭਾਵਿਤ

Monday, Jun 20, 2022 - 10:22 AM (IST)

ਨਵੀਂ ਦਿੱਲੀ– ਫ਼ੌਜ ’ਚ ਭਰਤੀ ਲਈ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੂੰ ਲੈ ਕੇ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਯੋਜਨਾ ਦੇ ਵਿਰੋਧ ’ਚ ਵੱਖ-ਵੱਖ ਸੰਗਠਨਾਂ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਭਾਰਤ ਬੰਦ ਦੀ ਕਾਲ ਦਿੱਤੀ ਹੈ। ਭਾਰਤ ਬੰਦ ਦੇ ਐਲਾਨ ਮਗਰੋਂ ਹੀ ਸੂਬਿਆਂ ’ਚ ਪੁਲਸ ਨੇ ਆਪਣੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਚੱਲਦੇ ਦੇਸ਼ ਭਰ ’ਚ 491 ਰੇਲ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। 229 ਮੇਲ ਐਕਸਪ੍ਰੈਸ ਅਤੇ 254 ਯਾਤਰੀ ਰੇਲ ਗੱਡੀਆਂ ਰੱਦ ਹਨ, ਜਦੋਂ ਕਿ 8 ਮੇਲ ਐਕਸਪ੍ਰੈਸ ਰੇਲਾਂ ਨੂੰ ਅੰਸ਼ਕ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਅਗਨੀਪਥ ਯੋਜਨਾ: ਦੇਸ਼ ਭਰ ’ਚ ਵਿਰੋਧ ਦਰਮਿਆਨ ਗ੍ਰਹਿ ਮੰਤਰਾਲਾ ਨੇ ਕੀਤਾ ਇਹ ਵੱਡਾ ਐਲਾਨ

ਸੰਚਾਲਨ ਕਾਰਨਾਂ ਕਰਕੇ ਪੰਜਾਬ ਤੋਂ ਮੁੰਬਈ ਜਾਣ ਵਾਲੀ ਰੇਲਗੱਡੀ ਦੇ ਨਾਲ-ਨਾਲ ਦਿੱਲੀ ਅਤੇ ਗਾਜ਼ੀਆਬਾਦ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਬੰਦ ਕੀਤੀਆਂ 31 ਰੇਲਾਂ 20 ਜੂਨ ਨੂੰ ਰੱਦ ਰਹਿਣਗੀਆਂ। ਇਸ ਤੋਂ ਇਲਾਵਾ 20 ਜੂਨ ਨੂੰ ਬਿਹਾਰ ਅਤੇ ਪੱਛਮੀ ਬੰਗਾਲ ਦੇ ਸ਼ਹਿਰਾਂ ਤੋਂ ਸ਼ੁਰੂ ਹੋਣ ਵਾਲੀਆਂ ਦੋ ਹੋਰ ਰੇਲ ਗੱਡੀਆਂ ਦਾ ਰੂਟ ਬਦਲ ਦਿੱਤਾ ਗਿਆ ਹੈ। ਕਾਨੂੰਨ ਅਤੇ ਵਿਵਸਥਾ ਦੇ ਅਧਿਕਾਰੀ ਸੰਜੇ ਸਿੰਘ ਨੇ ਕਿਹਾ ਕਿ ਤਿੰਨ ਦਿਨਾਂ (15 ਜੂਨ ਤੋਂ 17 ਜੂਨ ਤੱਕ), ਬਿਹਾਰ ਵਿਚ ਲਗਭਗ 620 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ‘ਅਗਨੀਪਥ’ ਭਰਤੀ ਯੋਜਨਾ ਨੂੰ ਲੈ ਕੇ ਬਿਹਾਰ ਸਮੇਤ ਕਈ ਸੂਬਿਆਂ ’ਚ ਉਬਾਲ, ਫੂਕੀਆਂ ਰੇਲਾਂ

ਦੱਸ ਦੇਈਏ ਕਿ ਰੇਲਵੇ ਹਮੇਸ਼ਾ ਤੋਂ ਪ੍ਰਦਰਸ਼ਨਕਾਰੀਆਂ ਦਾ ਆਸਾਨ ਨਿਸ਼ਾਨਾ ਰਿਹਾ ਹੈ। ਅਜਿਹੇ ’ਚ ਅੱਗਜ਼ਨੀ ਅਤੇ ਦੰਗਿਆਂ ਕਾਰਨ ਰੇਲਵੇ ਦੀ ਸੰਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਹਾਲਾਂਕਿ ਰੇਲ ਰੱਦ ਹੋਣ ਨਾਲ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

ਇਹ ਵੀ ਪੜ੍ਹੋ- ਅਗਨੀਪਥ ਯੋਜਨਾ : ਤਿੰਨਾਂ ਸੈਨਾਵਾਂ ’ਚ ਭਰਤੀ ਪ੍ਰਕਿਰਿਆ ਲਈ ਤਾਰੀਖ਼ਾਂ ਦਾ ਐਲਾਨ, FIR ਹੋਈ ਤਾਂ ਨਹੀਂ ਮਿਲੇਗਾ ਮੌਕਾ

PunjabKesari

ਭਾਰਤ ਬੰਦ ਨੂੰ ਲੈ ਕੇ ਪੰਜਾਬ ਪੁਲਸ ਅਲਰਟ
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਅਗਨੀਪਥ ਯੋਜਨਾ ਖ਼ਿਲਾਫ 20 ਜੂਨ ਨੂੰ ਸੰਭਾਵਿਤ ਭਾਰਤ ਬੰਦ ਦੇ ਮੱਦੇਨਜ਼ਰ ਅਲਰਟ ਰਹਿਣ ਦਾ ਨਿਰਦੇਸ਼ ਦਿੱਤਾ ਹੈ। ਪੰਜਾਬ ਦੇ ਏ. ਡੀ. ਜੀ. ਪੀ., ਲਾਅ ਐਂਡ ਆਰਡਰ ਨੇ ਸਾਰੇ ਸੀ. ਪੀ. ਅਤੇ ਐੱਸ. ਐੱਸ. ਪੀ. ਨੂੰ ਭਾਰਤ ਬੰਦ ਦੌਰਾਨ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਨੂੰ ਲੈ ਕੇ ਵਿਸ਼ੇਸ਼ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਰ ਟਵੀਟ ’ਚ ਕਿਹਾ ਕਿ ਅਸੀਂ ਸੋਸ਼ਲ ਮੀਡੀਆ ਤੋਂ ਗਲਤ ਜਾਣਕਾਰੀ ਫੈਲਾਉਣ ਵਾਲਿਆਂ ’ਤੇ ਨਜ਼ਰ ਰੱਖ ਰਹੇ ਹਾਂ। ਅਸੀਂ ਇਸ ਗੱਲ ਦਾ ਖ਼ਾਸ ਧਿਆਨ ਰੱਖਾਂਗੇ ਕਿ ਭਾਰਤ ਬੰਦ ਦੌਰਾਨ ਕੋਈ ਇਸ ਪਲੇਟਫਾਰਮ ਦਾ ਗਲਤ ਇਸਤੇਮਾਲ ਨਾ ਕਰੇ। 

ਇਹ ਵੀ ਪੜ੍ਹੋ- ਫੌਜ 'ਚ 4 ਸਾਲ ਦੀ ਨੌਕਰੀ, 6.9 ਲੱਖ ਤੱਕ ਦਾ ਸਾਲਾਨਾ ਪੈਕੇਜ, ਜਾਣੋ ਕੀ ਹੈ ਅਗਨੀਪਥ ਯੋਜਨਾ

ਕੀ ਹੈ ਅਗਨੀਪਥ ਯੋਜਨਾ- 
ਅਗਨੀਪਥ ਭਰਤੀ ਯੋਜਨਾ ਤਹਿਤ ਨੌਜਵਾਨਾਂ ਨੂੰ 4 ਸਾਲ ਦੇ ਸਮੇਂ ਲਈ ਫ਼ੌਜ ’ਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਚੋਣ ਲਈ ਯੋਗ ਉਮੀਦਵਾਰ ਦੀ ਉਮਰ ਸਾਢੇ 17 ਸਾਲ ਤੋਂ ਲੈ ਕੇ 21 ਸਾਲ ਦੇ ਵਿਚਕਾਰ ਹੋਵੇਗੀ ਅਤੇ ਇਨ੍ਹਾਂ ਨੂੰ 'ਅਗਨੀਵੀਰ' ਦਾ ਨਾਂ ਦਿੱਤਾ ਜਾਵੇਗਾ। ਹਾਲਾਂਕਿ ਵਿਰੋਧ ਮਗਰੋਂ ਕੇਂਦਰ ਨੇ ਇਸ ਸਾਲ ਉਮਰ ਹੱਦ ਵਧਾ ਕੇ 23 ਸਾਲ ਕਰ ਦਿੱਤੀ ਹੈ।  ਇਸ ਸਾਲ 46,000 ਅਗਨੀਵੀਰਾਂ ਦੀ ਭਰਤੀ ਕੀਤੀ ਜਾਵੇਗੀ। ਪਹਿਲੀ ਭਰਤੀ ਪ੍ਰਕਿਰਿਆ ’ਚ ਨੌਜਵਾਨਾਂ ਨੂੰ 6 ਮਹੀਨੇ ਦੀ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਦਾ ਸਮਾਂ ਵੀ 4 ਸਾਲ ’ਚ ਸ਼ਾਮਲ ਹੋਵੇਗਾ। ਚਾਰ ਸਾਲਾਂ ਬਾਅਦ ਸਿਰਫ 25 ਫ਼ੀਸਦੀ ਅਗਨੀਵੀਰਾਂ ਨੂੰ ਯੋਗਤਾ, ਇੱਛਾ ਅਤੇ ਮੈਡੀਕਲ ਫਿਟਨੈਸ ਦੇ ਅਧਾਰ 'ਤੇ ਨਿਯਮਤ ਕਾਡਰ ਵਿਚ ਬਰਕਰਾਰ ਰੱਖਿਆ ਜਾਵੇਗਾ। 


Tanu

Content Editor

Related News